ਨਹਿਰੀ ਖਾਲਾਂ ਦੀ ਮੰਗ ਬਣ ਸਕਦੀ ਹੈ ਬਠਿੰਡਾ ਦਿਹਾਤੀ ’ਚ ਚੋਣਾਂ ਦਾ ਵੱਡਾ ਮੁੱਦਾ
ਸੰਗਤ ਮੰਡੀ, 11 ਅਕਤੂਬਰ (ਸੁਖਤੇਜ ਧਾਲੀਵਾਲ)- ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਨਹਿਰੀ ਪਟਵਾਰੀ ਜਸਕਰਨ ਸਿੰਘ ਗਹਿਰੀ ਬੁੱਟਰ ਨੂੰ ਚੋਣ ਮੈਦਾਨ ਵਿਚ ਉਤਾਰਨ ਦੀਆਂ ਚਰਚਾਵਾਂ ਦਰਮਿਆਨ ਪੱਕੇ ਨਹਿਰੀ ਖਾਲਾਂ ਦੀ ਉਸਾਰੀ ਦਾ ਮੁੱਦਾ ਵੀ ਅਹਿਮ ਬਣਦਾ ਜਾ ਰਿਹਾ ਹੈ।
ਪੱਕੇ ਖਾਲਾਂ ਦੀ ਖ਼ਸਤਾ ਹਾਲਤ ਦੀ ਮੂੰਹੋਂ ਬੋਲਦੀ ਤਸਵੀਰ। ਤਸਵੀਰ: ਸੁਖਤੇਜ ਧਾਲੀਵਾਲ
12-10-2026