12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਹੈਰੋਇਨ, ਗਾਂਜਾ ਅਤੇ ਪਾਬੰਦੀਸ਼ੁਦਾ ਕੈਪਸੂਲ ਬਰਾਮਦ 7 ਮੁਲਜ਼ਮ ਗ੍ਰਿਫ਼ਤਾਰ , ਸ਼ਹਿਰ ਦੇ ਵੱਖ - ਵੱਖ ਥਾਣਿਆਂ ਵਿਚ ਮੁਕੱਦਮਾ ਦਰਜ

ਬਠਿੰਡਾ, 11 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ)- ਬਠਿੰਡਾ ਪੁਲਿਸ ਵਲੋਂ ਨਸ਼ੇ ‘ਤੇ ਨੱਥ ਪਾਉਣ ਲਈ ਚਲਾਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ 7 ਲੋਕਾ ਨੂੰ ਗ੍ਰਿਫ਼ਤਾਰ ਕਰਦੇ ਹੋਏ ਉਨ੍ਹਾਂ ਦੇ ਕਬਜ਼ੇ ਵਿਚੋਂ ਹੈਰੋਇਨ, ਗਾਂਜਾ ਅਤੇ ਪਾਬੰਦੀ ਸ਼ੁਦਾ ਕੈਪਸੂਲ ਬਰਾਮਦ ਹੋਏ ਹਨ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਅਜੀਤ ਡੈਸਕ 12-10-2026
ਬਠਿੰਡਾ, 11 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ)- ਬਠਿੰਡਾ ਪੁਲਿਸ ਵਲੋਂ ਨਸ਼ੇ ‘ਤੇ ਨੱਥ ਪਾਉਣ ਲਈ ਚਲਾਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ 7 ਲੋਕਾ ਨੂੰ ਗ੍ਰਿਫ਼ਤਾਰ ਕਰਦੇ ਹੋਏ ਉਨ੍ਹਾਂ ਦੇ ਕਬਜ਼ੇ ਵਿਚੋਂ ਹੈਰੋਇਨ, ਗਾਂਜਾ ਅਤੇ ਪਾਬੰਦੀ ਸ਼ੁਦਾ ਕੈਪਸੂਲ ਬਰਾਮਦ ਹੋਏ ਹਨ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪਹਿਲੇ ਮਾਮਲੇ ‘ਚ ਥਾਣਾ ਸਿਵਲ ਲਾਈਨ ਪੁਲਿਸ ਦੇ ਐਸ ਆਈ ਰਘਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਕੈਂਟ ਰਿੰਗ ਰੋਡ ਕੋਲੋਂ ਜਸਦੀਪ ਸਿੰਘ ਅਤੇ ਵੰਸ਼ ਵਾਸੀ ਗੋਨਿਆਣਾ ਮੰਡੀ ਗ੍ਰਿਫ਼ਤਾਰ ਕਰਦੇ ਹੋਏ ਉਨ੍ਹਾਂ ਕੋਲੋਂ 150 ਗ੍ਰਾਮ ਹੈਰੋਇਨ ਅਤੇ ਇਕ ਮੋਟਰ-ਸਾਈਕਲ ਬਰਾਮਦ ਕੀਤਾ ਗਿਆ ਹੈ। ਦੋਵੇਂ ਮੁਲਜ਼ਮਾਂ ਦੇ ਖ਼ਿਲਾਫ਼ ਨਸਾ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸੇ ਤਰਾ ਸਿਵਲ ਲਾਇਨ ਪੁਲਿਸ ਕੈਂਟ ਰਿੰਗ ਰੋਡ ਤੋਂ ਹਰਜਿੰਦਰ ਸਿੰਘ ਵਾਸੀ ਬੱਲਾ ਰਾਮ ਨਗਰ ਅਤੇ ਜਸਪ੍ਰੀਤ ਸਿੰਘ ਵਾਸੀ ਚੰਦਸਰ ਬਸਤੀ ਨੂੰ ਬਿਜਲੀ ਗਰਿੱਡ ਕੈਂਟ ਰਿੰਗ ਰੋਡ ਦੀ ਸਲਿੱਪ ਰੋਡ ਤੋਂ ਕਾਬੂ ਕਰਦੇ ਹੋਏ ਉਨ੍ਹਾਂ ਦੇ ਕਬਜ਼ੇ ਵਿਚੋਂ 323 ਗ੍ਰਾਮ ਗਾਂਜਾ ਬਰਾਮਦ ਹੋਇਆ ਹੈ। ਦੋਵੇਂ ਮੁਲਜ਼ਮਾਂ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਤੀਸਰੇ ਮਾਮਲੇ ‘ਚ ਕੋਤਵਾਲੀ ਪੁਲਿਸ ਨੇ ਰਾਜ ਕੁਮਾਰ ਵਾਸੀ ਹਾਜੀ ਰਤਨ ਨੂੰ ਗ੍ਰਿਫ਼ਤਾਰ ਕਰਦੇ ਹੋਏ ਉਸ ਦੇ ਕਬਜ਼ੇ ਵਿਚੋਂ 90 ਕੈਪਸੂਲ ਪ੍ਰੈਗਾਬਲਿਨ ਬਰਾਮਦ ਹੋਏ ਹਨ, ਉਕਤ ਮੁਲਜ਼ਮ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਦੇ ਹੋਏ ਬਾਅਦ ‘ਚ ਬਰਜਮਾਨਤ ਰਿਹਾਅ ਕੀਤਾ ਗਿਆ ਹੈ। ਇਸ ਤੋਂ ਇਲਾਵਾ ਥਾਣਾ ਕੈਂਟ ਅਤੇ ਥਾਣਾ ਸਦਰ ਪੁਲਿਸ ਨੇ 9.20 ਗ੍ਰਾਮ ਹੈਰੋਇਨ ਸਮੇਤ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਦੇ ਹੋਏ ਵੱਖ-ਵੱਖ ਥਾਣਿਆਂ ਵਿਚ ਮੁਕੱਦਮਾ ਦਰਜ ਕੀਤਾ ਗਿਆ ਹੈ। ਜਿਨ੍ਹਾਂ ਵਿਚੋਂ ਇਕ ਮੁਲਜ਼ਮ ਨੂੰ ਬਾਅਦ ਵਿਚ ਬਰਜਮਾਨਤ ਰਿਹਾਅ ਕੀਤਾ ਗਿਆ ਹੈ।
ਪਿਛਲੀ ਖ਼ਬਰ ਗੋਨਿਆਣਾ ਵਿਚ ਮਹਾਰਾਜਾ ਅਗਰਸੈਨ ਜੈਅੰਤੀ ਮਨਾਈ ਅਗਲੀ ਖ਼ਬਰ ਛੇ ਗ੍ਰਾਮ ਹੈਰੋਇਨ ਸਮੇਤ ਇਕ ਕਾਬੂ- ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।