13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਫੂਡ ਸੇਫ਼ਟੀ ਟੀਮ ਵਲੋਂ ਮਠਿਆਈਆਂ ਦੇ ਸੈਂਪਲ ਭਰੇ

ਗੋਨਿਆਣਾ, 12 ਅਕਤੂਬਰ (ਲਛਮਣ ਦਾਸ ਗਰਗ)-ਸਿਵਲ ਸਰਜਨ ਬਠਿੰਡਾ ਡਾ: ਤਪਿੰਦਰਜੋਤ ਦੇ ਦਿਸ਼ਾ ਨਿਰਦੇਸ਼ਾਂ ਅਤੇ ਫੂਡ ਕਮਿਸ਼ਨਰ ਅੰਮ੍ਰਿਤਪਾਲ ਸਿੰਘ ਸੋਢੀ ਦੀ ਅਗਵਾਈ ਹੇਠ ਤਿਉਹਾਰਾਂ ਦੇ ਮੱਦੇਨਜ਼ਰ ਲੋਕਾਂ ਨੂੰ ਸਾਫ਼-ਸੁਥਰੀਆਂ ਅਤੇ ਮਿਆਰੀ ਖਾਣ-ਪੀਣ ਵਾਲੀਆਂ ਵਸਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਫੂਡ ਸੇਫ਼ਟੀ ਟੀਮ ਬਠਿੰਡਾ ਵਲੋਂ ਗੋਨਿਆਣਾ ਮੰਡੀ ਵਿਖੇ ਮਠਿਆਈਆਂ ਦੇ ਸੈਂਪਲ ਭਰੇ ਗਏ। ਇਸ ਕਾਰਵਾਈ ਦਾ ਮਕਸਦ ਮਠਿਆਈਆਂ ਦੀ ਗੁਣਵੱਤਾ ਦੀ ਜਾਂਚ ਕਰਨਾ ਅਤੇ ਖਾਣ-ਪੀਣ ਵਾਲੀਆਂ ਵਸਤਾਂ ਵਿਚ ਮਿਲਾਵਟ ਨੂੰ ਰੋਕਣਾ ਹੈ।

ਅਜੀਤ ਡੈਸਕ 13-10-2026
ਗੋਨਿਆਣਾ, 12 ਅਕਤੂਬਰ (ਲਛਮਣ ਦਾਸ ਗਰਗ)-ਸਿਵਲ ਸਰਜਨ ਬਠਿੰਡਾ ਡਾ: ਤਪਿੰਦਰਜੋਤ ਦੇ ਦਿਸ਼ਾ ਨਿਰਦੇਸ਼ਾਂ ਅਤੇ ਫੂਡ ਕਮਿਸ਼ਨਰ ਅੰਮ੍ਰਿਤਪਾਲ ਸਿੰਘ ਸੋਢੀ ਦੀ ਅਗਵਾਈ ਹੇਠ ਤਿਉਹਾਰਾਂ ਦੇ ਮੱਦੇਨਜ਼ਰ ਲੋਕਾਂ ਨੂੰ ਸਾਫ਼-ਸੁਥਰੀਆਂ ਅਤੇ ਮਿਆਰੀ ਖਾਣ-ਪੀਣ ਵਾਲੀਆਂ ਵਸਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਫੂਡ ਸੇਫ਼ਟੀ ਟੀਮ ਬਠਿੰਡਾ ਵਲੋਂ ਗੋਨਿਆਣਾ ਮੰਡੀ ਵਿਖੇ ਮਠਿਆਈਆਂ ਦੇ ਸੈਂਪਲ ਭਰੇ ਗਏ। ਇਸ ਕਾਰਵਾਈ ਦਾ ਮਕਸਦ ਮਠਿਆਈਆਂ ਦੀ ਗੁਣਵੱਤਾ ਦੀ ਜਾਂਚ ਕਰਨਾ ਅਤੇ ਖਾਣ-ਪੀਣ ਵਾਲੀਆਂ ਵਸਤਾਂ ਵਿਚ ਮਿਲਾਵਟ ਨੂੰ ਰੋਕਣਾ ਹੈ। ਇਸ ਮੌਕੇ ਫੂਡ ਸੇਫ਼ਟੀ ਟੀਮ ਵਲੋਂ ਸਮੂਹ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਲੋਕਾਂ ਨੂੰ ਮਿਆਰੀ ਅਤੇ ਸੁਰੱਖਿਅਤ ਖਾਣ-ਪੀਣ ਵਾਲੀਆਂ ਵਸਤਾਂ ਹੀ ਮੁਹੱਈਆ ਕਰਵਾਉਣ ਅਤੇ ਖੁਰਾਕੀ ਵਸਤਾਂ ਦੀ ਤਿਆਰੀ ਤੇ ਸਟੋਰੇਜ ਦੌਰਾਨ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ। ਦੁਕਾਨਦਾਰਾਂ ਨੂੰ ਖੁਰਾਕੀ ਵਸਤਾਂ ਦੀ ਗੁਣਵੱਤਾ ਬਰਕਰਾਰ ਰੱਖਣ ਅਤੇ ਫੂਡ ਸੇਫ਼ਟੀ ਨਿਯਮਾਂ ਦੀ ਪਾਲਣਾ ਕਰਨ ਲਈ ਵੀ ਕਿਹਾ ਗਿਆ। ਸਿਵਲ ਸਰਜਨ ਬਠਿੰਡਾ ਡਾ: ਤਪਿੰਦਰਜੋਤ ਵਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਮਠਿਆਈਆਂ ਅਤੇ ਹੋਰ ਖਾਣ-ਪੀਣ ਵਾਲੀਆਂ ਵ ਸਤਾਂ ਖ਼ਰੀਦਣ ਸਮੇਂ ਉਨ੍ਹਾਂ ਦੀ ਗੁਣਵੱਤਾ ਅਤੇ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦੇਣ। ਵਿਭਾਗ ਵਲੋਂ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਨੈਸ਼ਨਲ ਅਬੈਕਸ ਮੁਕਾਬਲੇ ’ਚ ਬਠਿੰਡਾ ਜ਼ਿਲ੍ਹੇ ਦੇ 160 ਵਿਦਿਆਰਥੀਆਂ ਨੇ ਦਿਖਾਈ ਆਪਣੀ ਪ੍ਰਤਿਭਾ ਅਗਲੀ ਖ਼ਬਰ ਰੋਟਰੀ ਕਲੱਬ ਗੋਨਿਆਣਾ ਵਲੋਂ ਅੱਖਾਂ ਦਾ ਮੁਫ਼ਤ ਚੈੱਕਅੱਪ ਅਤੇ ਆਪ੍ਰੇਸ਼ਨ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।