13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਨੈਸ਼ਨਲ ਅਬੈਕਸ ਮੁਕਾਬਲੇ ’ਚ ਬਠਿੰਡਾ ਜ਼ਿਲ੍ਹੇ ਦੇ 160 ਵਿਦਿਆਰਥੀਆਂ ਨੇ ਦਿਖਾਈ ਆਪਣੀ ਪ੍ਰਤਿਭਾ

ਰਾਮਪੁਰਾ ਫੂਲ, 12 ਅਕਤੂਬਰ (ਹੇਮੰਤ ਕੁਮਾਰ ਸ਼ਰਮਾ): ਚੰਡੀਗੜ੍ਹ ਵਿਖੇ ਚੈਂਪੀਅਨਜ਼ ਗਰੁੱਪ ਵਲੋਂ ਕਰਵਾਏ ਨੈਸ਼ਨਲ ਅਬੈਕਸ ਮੁਕਾਬਲੇ ਵਿਚ ਬਠਿੰਡਾ ਜ਼ਿਲ੍ਹੇ ਦੇ ਰਾਮਪੁਰਾ ਫੂਲ, ਬਠਿੰਡਾ, ਭੁੱਚੋ ਮੰਡੀ ਅਤੇ ਭਗਤਾ ਭਾਈਕਾ ਦੇ 160 ਸਕੂਲੀ ਵਿਦਿਆਰਥੀਆਂ ਨੇ ਭਾਗ ਲਿਆ। ਚੈਂਪੀਅਨਜ਼ ਵਰਲਡ ਦੇ ਸੰਜੀਵ ਕੁਮਾਰ ਨੇ ਦੱਸਿਆ ਕਿ ਚੰਡੀਗੜ੍ਹ ਤੋਂ ਇਲਾਵਾ ਅਹਿਮਦਾਬਾਦ, ਤਿਰੂਵਨੰਤਪੁਰਮ ਅਤੇ ਦਾਰਜਿਲਿੰਗ ਵਿਖੇ ਹੋਈ ਇਸ ਪ੍ਰੀਖਿਆ ਵਿਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ, ਜੰਮੂ-ਕਸ਼ਮੀਰ, ਉੱਤਰ ਪ੍ਰਦੇਸ਼, ਨਵੀਂ ਦਿੱਲੀ, ਉੱਤਰਾਖੰਡ, ਮਹਾਰਾਸ਼ਟਰ, ਮੱਧ ਪ੍ਰਦੇਸ਼, ਰਾਜਸਥਾਨ, ਪੱਛਮੀ ਬੰਗਾਲ, ਬਿਹਾਰ, ਝਾਰਖੰਡ ਸਮੇਤ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਕੁੱਲ 16,114 ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ।

ਅਜੀਤ ਡੈਸਕ 13-10-2026
ਰਾਮਪੁਰਾ ਫੂਲ, 12 ਅਕਤੂਬਰ (ਹੇਮੰਤ ਕੁਮਾਰ ਸ਼ਰਮਾ): ਚੰਡੀਗੜ੍ਹ ਵਿਖੇ ਚੈਂਪੀਅਨਜ਼ ਗਰੁੱਪ ਵਲੋਂ ਕਰਵਾਏ ਨੈਸ਼ਨਲ ਅਬੈਕਸ ਮੁਕਾਬਲੇ ਵਿਚ ਬਠਿੰਡਾ ਜ਼ਿਲ੍ਹੇ ਦੇ ਰਾਮਪੁਰਾ ਫੂਲ, ਬਠਿੰਡਾ, ਭੁੱਚੋ ਮੰਡੀ ਅਤੇ ਭਗਤਾ ਭਾਈਕਾ ਦੇ 160 ਸਕੂਲੀ ਵਿਦਿਆਰਥੀਆਂ ਨੇ ਭਾਗ ਲਿਆ। ਚੈਂਪੀਅਨਜ਼ ਵਰਲਡ ਦੇ ਸੰਜੀਵ ਕੁਮਾਰ ਨੇ ਦੱਸਿਆ ਕਿ ਚੰਡੀਗੜ੍ਹ ਤੋਂ ਇਲਾਵਾ ਅਹਿਮਦਾਬਾਦ, ਤਿਰੂਵਨੰਤਪੁਰਮ ਅਤੇ ਦਾਰਜਿਲਿੰਗ ਵਿਖੇ ਹੋਈ ਇਸ ਪ੍ਰੀਖਿਆ ਵਿਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ, ਜੰਮੂ-ਕਸ਼ਮੀਰ, ਉੱਤਰ ਪ੍ਰਦੇਸ਼, ਨਵੀਂ ਦਿੱਲੀ, ਉੱਤਰਾਖੰਡ, ਮਹਾਰਾਸ਼ਟਰ, ਮੱਧ ਪ੍ਰਦੇਸ਼, ਰਾਜਸਥਾਨ, ਪੱਛਮੀ ਬੰਗਾਲ, ਬਿਹਾਰ, ਝਾਰਖੰਡ ਸਮੇਤ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਕੁੱਲ 16,114 ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਚੰਡੀਗੜ੍ਹ ਇਸ ਮੁਕਾਬਲੇ ਦਾ ਮੁੱਖ ਕੇਂਦਰ ਸੀ। ਬਠਿੰਡਾ ਜ਼ਿਲ੍ਹੇ ਦੇ ਵਿਦਿਆਰਥੀ ਸ਼ਾਰਪ ਬ੍ਰੇਨਜ਼ ਐਜੂਕੇਸ਼ਨ ਦੇ ਡਾਇਰੈਕਟਰ ਰੰਜੀਵ ਗੋਇਲ ਦੀ ਅਗਵਾਈ ਹੇਠ ਇਸ ਮੁਕਾਬਲੇ ਵਿਚ ਸ਼ਾਮਿਲ ਹੋਏ। ਰੰਜੀਵ ਗੋਇਲ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ 100 ਸਵਾਲ ਹੱਲ ਕਰਨ ਲਈ 20 ਮਿੰਟ ਦਾ ਸਮਾਂ ਦਿੱਤਾ ਗਿਆ ਸੀ, ਪਰ ਕਈ ਵਿਦਿਆਰਥੀਆਂ ਨੇ ਮਹਿਜ਼ 5 ਤੋਂ 7 ਮਿੰਟਾਂ ਵਿਚ ਹੀ ਸਾਰੇ ਸਵਾਲ ਹੱਲ ਕਰਕੇ ਆਪਣੀ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਨ੍ਹਾਂ ਸਵਾਲਾਂ ਵਿਚ ਜੋੜ, ਘਟਾਓ, ਗੁਣਾ ਅਤੇ ਭਾਗ ਦੇ ਸਵਾਲ ਸ਼ਾਮਿਲ ਸਨ। ਇਸ ਮੌਕੇ ਵਿਦਿਆਰਥੀਆਂ ਨੇ ਮੌਜੂਦ ਮਹਿਮਾਨਾਂ ਅਤੇ ਮਾਪਿਆਂ ਸਾਹਮਣੇ ਆਪਣੀ ਮੈਂਟਲ ਮੈਥ ਦੀ ਕਾਬਲੀਅਤ ਦਾ ਪ੍ਰਭਾਵਸ਼ਾਲੀ ਪ੍ਰਦਰਸ਼ਨ ਕਰਕੇ ਸਭ ਨੂੰ ਪ੍ਰਭਾਵਿਤ ਕੀਤਾ। ਮੁਕਾਬਲੇ ਦਾ ਨਤੀਜਾ 15 ਦਿਨਾਂ ਬਾਅਦ ਐਲਾਨਿਆ ਜਾਵੇਗਾ। ਮੁਕਾਬਲੇ ਦੌਰਾਨ ਸਾਲ 2026 ਵਿਚ ਇੰਡੀਆ ਬੁੱਕ ਆਫ਼ ਰਿਕਾਰਡਜ਼, ਏਸ਼ੀਆ ਬੁੱਕ ਆਫ਼ ਰਿਕਾਰਡਜ਼ ਅਤੇ ਇੰਟਰਨੈਸ਼ਨਲ ਬੁੱਕ ਆਫ਼ ਰਿਕਾਰਡਜ਼ ਵਿਚ ਆਪਣਾ ਨਾਮ ਦਰਜ ਕਰਵਾਉਣ ਵਾਲੇ ਰਾਮਪੁਰਾ ਫੂਲ ਅਤੇ ਬਠਿੰਡਾ ਨਾਲ ਸਬੰਧਿਤ ਚਾਰ ਵਿਦਿਆਰਥੀਆਂ ਕਰਿਸ਼ਮਾ ਨੂਰ, ਆਰੇਨ ਗਰੋਵਰ, ਇਬਾਦਤ ਕੌਰ ਅਤੇ ਇਸ਼ਾਨ ਤਾਇਲ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੈਡਮ ਪੂਜਾ ਗੋਇਲ, ਨੀਲਮ ਗਰਗ, ਰੇਖਾ ਸਿੰਘ, ਵਨੀਤਾ ਗਰਗ, ਸੰਜੀਵ ਗਰਗ, ਅਜੈ ਗਰਗ, ਵਿਕਾਸ ਗਰਗ ਅਤੇ ਸੰਦੀਪ ਤਾਇਲ ਸਮੇਤ ਹੋਰ ਸ਼ਖ਼ਸੀਅਤਾਂ ਵੀ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਲਈ ਮੌਜੂਦ ਸਨ।
ਪਿਛਲੀ ਖ਼ਬਰ ਲਵਾਰਿਸ ਕੁੱਤਿਆਂ ਦੀ ਦਹਿਸ਼ਤ, ਨਿਗਮ ਪ੍ਰਬੰਧਾਂ ’ਤੇ ਉੱਠੇ ਸਵਾਲ ਅਗਲੀ ਖ਼ਬਰ ਫੂਡ ਸੇਫ਼ਟੀ ਟੀਮ ਵਲੋਂ ਮਠਿਆਈਆਂ ਦੇ ਸੈਂਪਲ ਭਰੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।