13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਥੈਲੇਸੀਮੀਆ ਪੀੜਤ ਬੱਚਿਆਂ ਦੀ ਮਦਦ ਲਈ ਲਗਾਏ ਕੈਂਪ ’ਚ 94 ਯੂਨਿਟ ਖ਼ੂਨਦਾਨ

ਬਠਿੰਡਾ, 12 ਅਕਤੂਬਰ (ਪੱਤਰ ਪ੍ਰੇਰਕ):- ਥੈਲੇਸੀਮੀਆ ਪੀੜਤ ਬੱਚਿਆਂ ਦੀ ਮਦਦ ਲਈ ਐਮ. ਐਸ.

ਅਜੀਤ ਡੈਸਕ 13-10-2026
ਬਠਿੰਡਾ, 12 ਅਕਤੂਬਰ (ਪੱਤਰ ਪ੍ਰੇਰਕ):- ਥੈਲੇਸੀਮੀਆ ਪੀੜਤ ਬੱਚਿਆਂ ਦੀ ਮਦਦ ਲਈ ਐਮ.ਐਸ.ਜੀ. ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਬਠਿੰਡਾ ਵਿਖੇ ਖ਼ੂਨਦਾਨ ਕੈਂਪ ਲਾਇਆ ਗਿਆ। ਕੈਂਪ ’ਚ ਸਿਵਲ ਹਸਪਤਾਲ ਬਠਿੰਡਾ ਅਤੇ ਆਦੇਸ਼ ਹਸਪਤਾਲ ਬਠਿੰਡਾ ਦੀਆਂ ਬਲੱਡ ਬੈਂਕ ਟੀਮਾਂ ਨੇ 94 ਯੂਨਿਟ ਖੂਨ ਇਕੱਤਰ ਕੀਤਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੇਰੇ ਦੇ ਸਟੇਟ ਕਮੇਟੀ ਮੈਂਬਰ ਗੁਰਮੇਲ ਸਿੰਘ ਇੰਸਾਂ ਨੇ ਦੱਸਿਆ ਕਿ ਬਠਿੰਡਾ ਥੈਲੇਸੀਮੀਆ ਵੈੱਲਫ਼ੇਅਰ ਸੁਸਾਇਟੀ ਨੇ ਬਲੱਡ ਬੈਂਕਾਂ ’ਚ ਖੂਨ ਦੀ ਕਮੀਂ ਹੋਣ ਕਰਕੇ ਖ਼ੂਨਦਾਨ ਕੈਂਪ ਲਗਾਉਣ ਲਈ ਕਿਹਾ। ਜਿਸ ਤਹਿਤ ਲੱਗੇ ਇਸ ਕੈਂਪ ਦਾ ਉਦਘਾਟਨ ਤਹਿਸੀਲਦਾਰ ਬਠਿੰਡਾ ਕੰਵਲਦੀਪ ਸਿੰਘ ਨੇ ਕੀਤਾ। ਇਸ ਮੌਕੇ ਸਕੱਤਰ ਰੈੱਡ ਕਰਾਸ ਸੁਸਾਇਟੀ ਦਰਸ਼ਨ ਕੁਮਾਰ, ਬਠਿੰਡਾ ਥੈਲੇਸੀਮੀਆ ਵੈੱਲਫ਼ੇਅਰ ਸੁਸਾਇਟੀ ਦੇ ਸੈਕਟਰੀ ਜਗਦੀਸ਼ ਕੁਮਾਰ, ਜੁਆਇੰਟ ਸੈਕਟਰੀ ਕਵਿਸ਼ ਕੁਮਾਰ ਅਤੇ ਖ਼ਜ਼ਾਨਚੀ ਪ੍ਰਵੀਨ ਕਾਲੜਾ ਵੀ ਮੌਜੂਦ ਰਹੇ। ਉਨ੍ਹਾਂ ਸਾਧ ਸੰਗਤ ਵਲੋਂ ਲਗਾਏ ਇਸ ਕੈਂਪ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖ਼ੂਨਦਾਨ ਮਹਾਂਦਾਨ ਹੈ, ਜਿਸ ਨਾਲ ਜ਼ਿੰਦਗੀਆਂ ਬਚਾਉਣ ’ਚ ਮਦਦ ਮਿਲਦੀ ਹੈ। ਸਿਵਲ ਹਸਪਤਾਲ ਬਲੱਡ ਬੈਂਕ ਦੇ ਇੰਚਾਰਜ ਮੈਡਮ ਡਾ. ਰੀਤਿਕਾ ਅਤੇ ਆਦੇਸ਼ ਹਸਪਤਾਲ ਦੇ ਡਾ. ਅਨੂਠੀ ਨੇ ਕੈਂਪ ਲਈ ਸਭਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਡੇਰੇ ਦੇ ਸਟੇਟ ਕਮੇਟੀ ਮੈਂਬਰ ਕੁਲਬੀਰ ਇੰਸਾਂ, ਜਸਵਿੰਦਰ ਇੰਸਾਂ, ਗੁਰਦੇਵ ਇੰਸਾਂ, ਸ਼ਿੰਦਰਪਾਲ ਇੰਸਾਂ, ਸੇਵਕ ਇੰਸਾਂ, ਰੋਹਿਤ ਇੰਸਾਂ, ਅਮਰਜੀਤ ਕੌਰ ਇੰਸਾਂ, ਚਰਨਜੀਤ ਕੌਰ ਇੰਸਾਂ, ਜਸਵੰਤ ਇੰਸਾਂ, ਸਿਮਰਨ ਇੰਸਾਂ, ਰੇਖਾ ਇੰਸਾਂ, ਵਿਨੋਦ ਇੰਸਾਂ, ਬੀਨਾ ਇੰਸਾਂ, ਮੀਨੂੰ ਇੰਸਾਂ, ਸੁਖਵਿੰਦਰ ਇੰਸਾਂ, ਸੁਖਜਿੰਦਰ ਇੰਸਾਂ, ਬਿਮਲਾ ਇੰਸਾਂ, ਗੁਰਪਿੰਦਰ ਇੰਸਾਂ, ਵੀਨਾ ਇੰਸਾਂ ਅਤੇ ਜਸਵੀਰ ਕੌਰ ਇੰਸਾਂ ਆਦਿ ਸਮੇਤ ਖ਼ੂਨਦਾਨੀ ਹਾਜ਼ਰ ਸਨ।
ਪਿਛਲੀ ਖ਼ਬਰ ਭ੍ਰਿਸ਼ਟਾਚਾਰ ਅਤੇ ਭ੍ਰਿਸ਼ਟ ਅਭਿਆਸਾਂ ਨੂੰ ਰੋਕਣ ਬਾਰੇ ਸੈਮੀਨਾਰ ਅਗਲੀ ਖ਼ਬਰ ਲਵਾਰਿਸ ਕੁੱਤਿਆਂ ਦੀ ਦਹਿਸ਼ਤ, ਨਿਗਮ ਪ੍ਰਬੰਧਾਂ ’ਤੇ ਉੱਠੇ ਸਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।