18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਰੁਜ਼ਗਾਰ ਦੇ ਹੁਨਰਾਂ ਅਤੇ ਇੰਟਰਵਿਊ ਦੀ ਤਿਆਰੀ ਸਬੰਧੀ ਵਰਕਸ਼ਾਪ ਸਮਾਪਤ

ਤਲਵੰਡੀ ਸਾਬੋ, 17 ਅਕਤੂਬਰ (ਰਵਜੋਤ ਸਿੰਘ ਰਾਹੀ)- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਵਿਖੇ ਟ੍ਰੇਨਿੰਗ ਤੇ ਪਲੇਸਮੈਂਟ ਸੈੱਲ ਅਤੇ ਇੰਸਟੀਚਿਊਸ਼ਨਜ਼ ਇਨੋਵੇਸ਼ਨ ਕੌਂਸਲ ਵਲੋਂ ਨਾਂਦੀ ਫਾਊਂਡੇਸ਼ਨ ਦੇ ਸਹਿਯੋਗ ਨਾਲ ਰੁਜ਼ਗਾਰ ਯੋਗਤਾ ਅਤੇ ਇੰਟਰਵਿਊ ਹੁਨਰਾਂ ਦੇ ਵਿਕਾਸ ਸਬੰਧੀ ਕਰਵਾਈ ਗਈ ਛੇ ਰੋਜ਼ਾ ਵਰਕਸ਼ਾਪ ਅੱਜ ਸਫਲਤਾ-ਪੂਰਵਕ ਸਮਾਪਤ ਹੋ ਗਈ। ਪ੍ਰਬੰਧਕਾਂ ਕਿਹਾ ਕਿ ਵਰਕਸ਼ਾਪ ਦਾ ਮੁੱਖ ਉਦੇਸ਼ ਵਿਦਿਆਰਥਣਾਂ ਨੂੰ ਰੁਜ਼ਗਾਰ ਦੇ ਖੇਤਰ ਵਿਚ ਸਫਲਤਾ ਹਾਸਿਲ ਕਰਨ ਲਈ ਲੋੜੀਂਦੇ ਹੁਨਰਾਂ ਨਾਲ ਲੈਸ ਕਰਨਾ ਅਤੇ ਉਨ੍ਹਾਂ ਦੀ ਸ਼ਖਸੀਅਤ ਦਾ ਸਰਬਪੱਖੀ ਵਿਕਾਸ ਕਰਨਾ ਸੀ।

ਅਜੀਤ ਡੈਸਕ 18-10-2026
ਤਲਵੰਡੀ ਸਾਬੋ, 17 ਅਕਤੂਬਰ (ਰਵਜੋਤ ਸਿੰਘ ਰਾਹੀ)- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਵਿਖੇ ਟ੍ਰੇਨਿੰਗ ਤੇ ਪਲੇਸਮੈਂਟ ਸੈੱਲ ਅਤੇ ਇੰਸਟੀਚਿਊਸ਼ਨਜ਼ ਇਨੋਵੇਸ਼ਨ ਕੌਂਸਲ ਵਲੋਂ ਨਾਂਦੀ ਫਾਊਂਡੇਸ਼ਨ ਦੇ ਸਹਿਯੋਗ ਨਾਲ ਰੁਜ਼ਗਾਰ ਯੋਗਤਾ ਅਤੇ ਇੰਟਰਵਿਊ ਹੁਨਰਾਂ ਦੇ ਵਿਕਾਸ ਸਬੰਧੀ ਕਰਵਾਈ ਗਈ ਛੇ ਰੋਜ਼ਾ ਵਰਕਸ਼ਾਪ ਅੱਜ ਸਫਲਤਾ-ਪੂਰਵਕ ਸਮਾਪਤ ਹੋ ਗਈ। ਪ੍ਰਬੰਧਕਾਂ ਕਿਹਾ ਕਿ ਵਰਕਸ਼ਾਪ ਦਾ ਮੁੱਖ ਉਦੇਸ਼ ਵਿਦਿਆਰਥਣਾਂ ਨੂੰ ਰੁਜ਼ਗਾਰ ਦੇ ਖੇਤਰ ਵਿਚ ਸਫਲਤਾ ਹਾਸਿਲ ਕਰਨ ਲਈ ਲੋੜੀਂਦੇ ਹੁਨਰਾਂ ਨਾਲ ਲੈਸ ਕਰਨਾ ਅਤੇ ਉਨ੍ਹਾਂ ਦੀ ਸ਼ਖਸੀਅਤ ਦਾ ਸਰਬਪੱਖੀ ਵਿਕਾਸ ਕਰਨਾ ਸੀ। ਵਰਕਸ਼ਾਪ ’ਚ ਨਾਂਦੀ ਫਾਊਂਡੇਸ਼ਨ ਤੋਂ ਮਨਦੀਪ ਕੌਰ ਅਤੇ ਵਿਵੇਕ ਪਠਾਣੀਆ ਨੇ ਰਿਸੋਰਸ ਪਰਸਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਰੁਜ਼ਗਾਰ ਯੋਗਤਾ ਦੇ ਹੁਨਰਾਂ, ਇੰਟਰਵਿਊ ਦੀ ਤਿਆਰੀ, ਪ੍ਰਭਾਵਸ਼ਾਲੀ ਸੰਚਾਰ, ਸ਼ਖ਼ਸੀਅਤ ਵਿਕਾਸ, ਟੀਚੇ ਨਿਰਧਾਰਿਤ ਕਰਨ, ਆਤਮ-ਵਿਸ਼ਵਾਸ ਵਧਾਉਣ ਅਤੇ ਪੇਸ਼ੇਵਰ ਜੀਵਨ ਵਿਚ ਸਫਲਤਾ ਹਾਸਲ ਕਰਨ ਲਈ ਜ਼ਰੂਰੀ ਗੁਣਾਂ ਬਾਰੇ ਵਿਸਥਾਰ-ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਆਪਣੇ ਹੁਨਰਾਂ ਅਤੇ ਯੋਗਤਾਵਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਸਹੀ ਦਿਸ਼ਾ ਵਿਚ ਵਰਤਣ ਲਈ ਪ੍ਰੇਰਿਤ ਕੀਤਾ। ਕਾਲਜ ਪ੍ਰਿੰਸੀਪਲ ਡਾ. ਮਨੋਰਮਾ ਸਮਾਗ ਨੇ ਨਾਂਦੀ ਫਾਊਂਡੇਸ਼ਨ ਅਤੇ ਮਹਿੰਦਰਾ ਕਲਾਸ-ਰੂਮ ਦੀ ਸਮੁੱਚੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਹੁਨਰ ਵਿਕਾਸ ਪ੍ਰੋਗਰਾਮ ਵਿਦਿਆਰਥਣਾਂ ਨੂੰ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਵਿਹਾਰਕ ਗਿਆਨ ਅਤੇ ਪੇਸ਼ੇਵਰ ਯੋਗਤਾਵਾਂ ਪ੍ਰਦਾਨ ਕਰਨ ਵਿਚ ਮਹੱਤਵਪੂਰਨ ਯੋਗਦਾਨ ਪਾਉਂਦੇ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਅਜਿਹੇ ਉਪਰਾਲੇ ਜਾਰੀ ਰਹਿਣਗੇ। ਟ੍ਰੇਨਿੰਗ ਅਤੇ ਪਲੇਸਮੈਂਟ ਸੈੱਲ ਇੰਚਾਰਜ ਡਾ. ਸਪਨਜੀਤ ਕੌਰ ਨੇ ਰਿਸੋਰਸ ਪਰਸਨ ਦਾ ਵਿਦਿਆਰਥਣਾਂ ਨੂੰ ਦਿੱਤੀ ਗਈ ਸਿਖਲਾਈ, ਮਾਰਗਦਰਸ਼ਨ ਅਤੇ ਸਹਿਯੋਗ ਲਈ ਧੰਨਵਾਦ ਪ੍ਰਗਟ ਕੀਤਾ। ਇਸ ਮੌਕੇ ਪ੍ਰੋ. ਸ਼ਾਲਿਨੀ ਸਹਿਗਲ, ਪ੍ਰੋ. ਰਾਜਨਦੀਪ ਕੌਰ, ਡਾ. ਇੰਦਰਪ੍ਰੀਤ ਕੌਰ, ਪ੍ਰੋ. ਸਰਬਜੀਤ ਕੌਰ ਤੇ ਪ੍ਰੋ. ਬਲਦੀਪ ਕੌਰ ਮੌਜੂਦ ਸਨ।
ਪਿਛਲੀ ਖ਼ਬਰ ਪੱਤੀ ਕਾਲਾ ’ਚ ਅਕਾਲੀ ਦਲ (ਬ) ਦੀ ਘਰ-ਘਰ ਮੁਹਿੰਮ ਤਹਿਤ 200 ਫਾਰਮ ਭਰੇ ਅਗਲੀ ਖ਼ਬਰ ਦੂਨ ਸਕੂਲ ਦੇ ਵਿਦਿਆਰਥੀਆਂ ਨੇ ਮਨਾਲੀ ਵਿਦਿਅਕ ਟੂਰ ਦੌਰਾਨ ਕੁਦਰਤੀ ਨਜ਼ਾਰਿਆਂ ਦਾ ਅਨੰਦ ਮਾਣਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।