19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਪਿੰਡ ਲਾਲੇਆਣਾ ਵਿਚ 10 ਪਰਿਵਾਰ ਭਾਜਪਾ ’ਚ ਸ਼ਾਮਿਲ

ਰਾਮਾਂ ਮੰਡੀ, 18 ਅਕਤੂਬਰ (ਤਰਸੇਮ ਸਿੰਗਲਾ)- ਹਲਕਾ ਤਲਵੰਡੀ ਸਾਬੋ ਵਿਚ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਪਿੰਡ ਲਾਲੇਆਣਾ ਵਿਖੇ 10 ਪਰਿਵਾਰਾਂ ਨੇ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਉਪ-ਪ੍ਰਧਾਨ ਅਤੇ ਨੌਜਵਾਨ ਆਗੂ ਨਵਜੋਤ ਸਿੰਘ ਗੁਣੀ ਗਾਟਵਾਲੀ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਨੇ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਦਾ ਸਵਾਗਤ ਕੀਤਾ।

ਭਾਜਪਾ ਵਿਚ ਸ਼ਾਮਿਲ ਹੋਏ ਪਰਿਵਾਰਾਂ ਦਾ ਸਨਮਾਨ ਕਰਦੇ ਹੋਏ ਨਵਜੋਤ ਸਿੰਘ ਗੁਣੀ ਅਤੇ ਐਨਜੀਜੀ ਟੀਮ। 19-10-2026
ਰਾਮਾਂ ਮੰਡੀ, 18 ਅਕਤੂਬਰ (ਤਰਸੇਮ ਸਿੰਗਲਾ)- ਹਲਕਾ ਤਲਵੰਡੀ ਸਾਬੋ ਵਿਚ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਪਿੰਡ ਲਾਲੇਆਣਾ ਵਿਖੇ 10 ਪਰਿਵਾਰਾਂ ਨੇ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਉਪ-ਪ੍ਰਧਾਨ ਅਤੇ ਨੌਜਵਾਨ ਆਗੂ ਨਵਜੋਤ ਸਿੰਘ ਗੁਣੀ ਗਾਟਵਾਲੀ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਨੇ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਦਾ ਸਵਾਗਤ ਕੀਤਾ। ਇਸ ਮੌਕੇ ਨਵਜੋਤ ਸਿੰਘ ਗੁਣੀ ਗਾਟਵਾਲੀ ਨੇ ਕਿਹਾ ਕਿ ਭਾਜਪਾ ਦੀਆਂ ਲੋਕ-ਹਿਤੈਸ਼ੀ ਨੀਤੀਆਂ, ਵਿਕਾਸ ਪ੍ਰਤੀ ਵਚਨਬੱਧਤਾ ਅਤੇ ਦੇਸ਼ ਦੀ ਤਰੱਕੀ ਲਈ ਕੀਤੇ ਜਾ ਰਹੇ ਯਤਨਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਲੋਕਾਂ ਦਾ ਮਿਲ ਰਿਹਾ ਸਮਰਥਨ ਪਾਰਟੀ ਦੀ ਸੰਗਠਨਾਤਮਿਕ ਮਜ਼ਬੂਤੀ ਦਾ ਪ੍ਰਤੀਕ ਹੈ। ਭਾਜਪਾ ਦਾ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨਾ, ਉਨ੍ਹਾਂ ਦੇ ਹੱਲ ਲਈ ਯਤਨ ਕਰਨਾ ਅਤੇ ਹਰ ਵਰਗ ਦੀ ਭਲਾਈ ਲਈ ਕੰਮ ਕਰਨਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਹਰੇਕ ਪਰਿਵਾਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਵਰਕਰਾਂ ਦੇ ਸਹਿਯੋਗ ਨਾਲ ਹਲਕੇ ਵਿਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਭਾਜਪਾ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਗੁਰਮੀਤ ਸਿੰਘ, ਰੂਪ ਸਿੰਘ, ਸੰਦੀਪ ਸਿੰਘ, ਸੁਖਰਾਜ ਸਿੰਘ, ਜਗਤਾਰ ਸਿੰਘ, ਤਰਸੇਮ ਸਿੰਘ, ਗੁਰਾ ਸਿੰਘ, ਬੂਟਾ ਸਿੰਘ, ਬੀਰਾ ਸਿੰਘ, ਜਗਦੇਵ ਸਿੰਘ, ਅਜਮੇਰ ਸਿੰਘ, ਪੱਪੀ ਸਿੰਘ, ਬਾਬਾ ਸਿੰਘ, ਗੁਰਦੀਪ ਸਿੰਘ, ਬਲਜੀਤ ਸਿੰਘ, ਹਰਬੰਸ ਸਿੰਘ ਅਤੇ ਅਮਰਿੰਦਰ ਸਿੰਘ ਸਮੇਤ ਹੋਰ ਪਰਿਵਾਰਕ ਮੈਂਬਰ ਸ਼ਾਮਲ ਸਨ।ਇਸ ਸ਼ਮੂਲੀਅਤ ਨੂੰ ਹਲਕੇ ਵਿਚ ਭਾਜਪਾ ਦੇ ਜਥੇਬੰਦਕ ਵਿਸਥਾਰ ਵੱਲ ਇੱਕ ਅਹਿਮ ਕਦਮ ਵਜੋਂ ਦੇਖਿਆ ਜਾ ਰਿਹਾ ਹੈ
ਪਿਛਲੀ ਖ਼ਬਰ ਆਕਸਫੋਰਡ ਸਕੂਲ ਵਿਖੇ ‘ਪ੍ਰਮੋਟਿੰਗ ਮੈਂਟਲ ਹੈਲਥ ਅਤੇ ਵੈਲਨੈੱਸ ਅਮੰਗ ਸਟੂਡੈਂਟਸ’ ਵਿਸ਼ੇ ’ਤੇ ਸੈਮੀਨਾਰ ਅਗਲੀ ਖ਼ਬਰ ਆਕਸਫੋਰਡ ਸਕੂਲ ਵਿਖੇ ‘ਪ੍ਰਮੋਟਿੰਗ ਮੈਂਟਲ ਹੈਲਥ ਅਤੇ ਵੈਲਨੈਸ ਅਮੰਗ ਸਟੂਡੈਂਟਸ’ ਵਿਸ਼ੇ ’ਤੇ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।