ਹਲਕਾ ਮੌੜ ਤੋਂ ਆਮ ਆਦਮੀ ਪਾਰਟੀ ਦੇ ਸੰਗਠਨ ’ਚ ਅਹਿਮ ਨਿਯੁਕਤੀਆਂ
ਮੌੜ ਮੰਡੀ, 18 ਅਕਤੂਬਰ (ਗੁਰਜੀਤ ਸਿੰਘ ਕਮਾਲੂ)- ਆਮ ਆਦਮੀ ਪਾਰਟੀ ਵਲੋਂ ਆਪਣੇ ਸੰਗਠਨ ਦੀ ਮਜ਼ਬੂਤੀ ਕਰਦਿਆਂ ਬੀਤੇ ਦਿਨੀਂ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ ਹਨ, ਜਿਨ੍ਹਾਂ ’ਚ ਹਲਕਾ ਮੌੜ ਤੋਂ ਚਾਰ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਨ੍ਹਾਂ ਨਿਯੁਕਤੀਆਂ ਵਿਚ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੂਟਾ ਸਿੰਘ ਸੰਦੋਹਾ ਨੂੰ ਮੇਨ ਵਿੰਗ ਵਿਚ ਜ਼ਿਲ੍ਹਾ ਵਾਇਸ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਅਜੀਤ ਡੈਸਕ
19-10-2026