ਪਿੰਡ ਪਥਰਾਲਾ ਦੀ ਪੰਚਾਇਤ ਦਾ ਨਸ਼ਿਆਂ ਖ਼ਿਲਾਫ਼ ਸਖ਼ਤ ਫ਼ੈਸਲਾ ਪਾਬੰਦੀਸ਼ੁਦਾ ਵਸਤਾਂ ਵੇਚਣ ਵਾਲਿਆਂ ਨੂੰ ਹੋਵੇਗਾ ਜੁਰਮਾਨਾ
ਸੰਗਤ ਮੰਡੀ, 19 ਅਕਤੂਬਰ (ਸੁਖਤੇਜ ਧਾਲੀਵਾਲ)- ਬਠਿੰਡਾ-ਡੱਬਵਾਲੀ ਮੁੱਖ ਮਾਰਗ ‘ਤੇ ਪੈਂਦੇ ਪਿੰਡ ਪਥਰਾਲਾ ਦੀ ਗ੍ਰਾਮ ਪੰਚਾਇਤ ਨੇ ਨਸ਼ਿਆਂ ਵਿਰੁੱਧ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਪਾਬੰਦੀਸ਼ੁਦਾ ਵਸਤਾਂ ਵੇਚਣ ਵਾਲਿਆਂ ਨੂੰ ਜੁਰਮਾਨੇ ਕਰਨ ਦਾ ਫ਼ੈਸਲਾ ਕੀਤਾ ਹੈ । ਸਰਪੰਚ ਚਰਨਜੀਤ ਕੌਰ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਪਿੰਡ ਵਿਚ ਨਸ਼ਿਆਂ ਦਾ ਕਾਰੋਬਾਰ ਰੋਕਣ ਲਈ ਕਈ ਅਹਿਮ ਮਤੇ ਪਾਸ ਕੀਤੇ ਗਏ।
ਅਜੀਤ ਡੈਸਕ
20-10-2026