20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਸਰਵ ਆਂਗਣਵਾੜੀ ਯੂਨੀਅਨ ਵਲੋਂ ਮੁੱਖ ਮੰਤਰੀ ਦੀ ਕੋਠੀ ਅੱਗੇ ਧਰਨਾ 23 ਨੂੰ

ਨਥਾਣਾ, 19 ਅਕਤੂਬਰ (ਗੁਰਦਰਸ਼ਨ ਲੁੱਧੜ)- ਸਰਵ ਆਂਗਣਵਾੜੀ ਵਰਕਰ- ਹੈਲਪਰ ਯੂਨੀਅਨ ਵਲੋਂ 23 ਅਕਤੂਬਰ ਨੂੰ ਆਂਗਣਵਾੜੀ ਵਰਕਰਾਂ- ਹੈਲਪਰਾਂ ਦੀਆਂ ਮੰਗਾਂ ਦੇ ਸਬੰਧ ਵਿਚ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਅੱਗੇ ਧਰਨਾ ਲਾਇਆ ਜਾ ਰਿਹਾ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਅਤੇ ਜ਼ਿਲ੍ਹਾ ਕਨਵੀਨਰ ਗੁਰਪ੍ਰੀਤ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਹੁਕਮਰਾਨ ਧਿਰ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ-2022 ਤੋਂ ਪਹਿਲਾਂ ਉਨ੍ਹਾਂ ਦੀ ਟਰੇਡ ਨਾਲ ਵੱਡੇ ਵੱਡੇ ਵਾਅਦੇ ਕੀਤੇ ਗਏ ਸਨ ਪਰ ਚੋਣਾਂ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸਭ ਕੁਝ ਨਜ਼ਰਅੰਦਾਜ਼ ਕਰ ਦਿੱਤਾ।

ਅਜੀਤ ਡੈਸਕ 20-10-2026
ਨਥਾਣਾ, 19 ਅਕਤੂਬਰ (ਗੁਰਦਰਸ਼ਨ ਲੁੱਧੜ)- ਸਰਵ ਆਂਗਣਵਾੜੀ ਵਰਕਰ- ਹੈਲਪਰ ਯੂਨੀਅਨ ਵਲੋਂ 23 ਅਕਤੂਬਰ ਨੂੰ ਆਂਗਣਵਾੜੀ ਵਰਕਰਾਂ- ਹੈਲਪਰਾਂ ਦੀਆਂ ਮੰਗਾਂ ਦੇ ਸਬੰਧ ਵਿਚ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਅੱਗੇ ਧਰਨਾ ਲਾਇਆ ਜਾ ਰਿਹਾ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਅਤੇ ਜ਼ਿਲ੍ਹਾ ਕਨਵੀਨਰ ਗੁਰਪ੍ਰੀਤ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਹੁਕਮਰਾਨ ਧਿਰ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ-2022 ਤੋਂ ਪਹਿਲਾਂ ਉਨ੍ਹਾਂ ਦੀ ਟਰੇਡ ਨਾਲ ਵੱਡੇ ਵੱਡੇ ਵਾਅਦੇ ਕੀਤੇ ਗਏ ਸਨ ਪਰ ਚੋਣਾਂ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸਭ ਕੁਝ ਨਜ਼ਰਅੰਦਾਜ਼ ਕਰ ਦਿੱਤਾ। ਹੁਕਮਰਾਨ ਧਿਰ ਵੱਲੋਂ ਆਂਗਣਵਾੜੀ ਵਰਕਰਾਂ ਹੈਲਪਰਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਸਰਕਾਰ ਬਣਦਿਆਂ ਸਾਰ ਹੀ ਉਨ੍ਹਾਂ ਦਾ ਮਾਣ- ਭੱਤਾ ਦੁੱਗਣਾ ਕੀਤਾ ਜਾਵੇਗਾ ਪਰ ਮੁੱਖ ਮੰਤਰੀ ਨੇ ਹੁਣ ਤੱਕ ਉਨ੍ਹਾਂ ਨੂੰ ਮੀਟਿੰਗ ਕਰਨ ਦਾ ਵੀ ਸਮਾਂ ਨਹੀਂ ਦਿੱਤਾ। ਸਰਵ ਆਂਗਣਵਾੜੀ ਯੂਨੀਅਨ ਆਗੂਆਂ ਨੇ ਦੱਸਿਆ ਕਿ ਪਹਿਲੀਆਂ ਸਰਕਾਰਾਂ ਨੇ ਵੀ ਉਨ੍ਹਾਂ ਦੇ ਮਿਹਨਤਾਨੇ ਮੁਤਾਬਿਕ ਬਣਦੇ ਹੱਕ ਨਹੀਂ ਦਿੱਤੇ ਪਰ ਮੌਜੂਦਾ ਪੰਜਾਬ ਸਰਕਾਰ ਅੱਧੀ ਸਦੀ ਦੇ ਇਤਿਹਾਸ ਵਿਚ ਪਹਿਲੀ ਸਰਕਾਰ ਹੈ ਜਿਸ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਲਈ ਮਿਹਨਤਾਨਾ ਵਧਾਉਣ ਤੋਂ ਲਕੀਰ ਖਿੱਚੀ ਹੋਈ ਹੈ। ਯੂਨੀਅਨ ਵਲੋਂ ਪਹਿਲਾਂ ਵੀ ਮੁੱਖ ਮੰਤਰੀ ਦੀ ਕੋਠੀ ਅੱਗੇ ਧਰਨਾ ਲਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ, ਪਰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 15 ਦਿਨਾਂ ਦੇ ਵਿਚ ਵਿਚ ਉਨ੍ਹਾਂ ਦੇ ਮਾਣ ਭੱਤਾ ਦੁੱਗਣਾ ਕਰਨਾ ਦਾ ਵਾਅਦਾ ਕੀਤਾ ਸੀ,ਜਿਸ ਕਰਕੇ ਉਨ੍ਹਾਂ ਵਲੋਂ ਧਰਨਾ ਕੁਝ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ ਪਰ ਹੁਣ ਵਿੱਤ ਮੰਤਰੀ ਵੱਲੋਂ ਲਏ ਸਮੇਂ ਮੁਤਾਬਿਕ ਮਿਆਦ ਪੂਰੀ ਹੋ ਚੁੱਕੀ ਹੈ ਅਤੇ ਉਨ੍ਹਾਂ ਦੀਆਂ ਮੰਗਾਂ ਜਿਉਂ ਦੀ ਤਿਉਂ ਲਟਕੀਆਂ ਹੋਈਆਂ ਹਨ,ਜਿਸ ਕਰਕੇ ਹੁਣ ਯੂਨੀਅਨ ਨੂੰ ਮਜਬੂਰ ਹੋ ਕੇ ਦੁਬਾਰਾ 23 ਅਕਤੂਬਰ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਧਰਨਾ ਦੇਣ ਦਾ ਪ੍ਰੋਗਰਾਮ ਉਲੀਕਣਾ ਪਿਆ ਹੈ। ਆਂਗਣਵਾੜੀ ਯੂਨੀਅਨ ਆਗੂਆਂ ਨੇ ਸਮੂਹ ਵਰਕਰਾਂ ਅਤੇ ਹੈਲਪਰਾਂ ਨੂੰ ਇਸ ਧਰਨੇ ਵਿਚ ਹੁੰਮ੍ਹ ਹੁਮਾ ਕੇ ਪਹੁੰਚਣ ਦਾ ਸੱਦਾ ਦਿੱਤਾ ਹੈ।
ਪਿਛਲੀ ਖ਼ਬਰ ‘ ਆਪ’ ਦੇ ਹਲਕਾ ਬਠਿੰਡਾ ਦਿਹਾਤੀ ਵਿਧਾਇਕ ਅਤੇ ਹਲਕਾ ਇੰਚਾਰਜ ਦੇ ਘਰ ਭੇਜੇ ਰੋਸ ਪੱਤਰ ਅਗਲੀ ਖ਼ਬਰ ਮਨਰੇਗਾ ਮਜ਼ਦੂਰਾਂ ਵਲੋਂ ਬੀ.ਡੀ.ਪੀ.ਓ. ਦਫ਼ਤਰ ਸੰਗਤ ਮੂਹਰੇ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।