21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਮਾਨਸਾ ਤੋਂ ਹੁੰਦੀ ਹੋਈ ਹਾਕੀ ਟਰਫ਼ ਸਟੇਡੀਅਮ ਬਠਿੰਡਾ ਪਹੁੰਚੀ ਟਰਾਫ਼ੀ

ਬਠਿੰਡਾ, 20 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ): ਪੰਜਾਬ ਵਿਚ ਹੋਣ ਜਾ ਰਹੀ ਹੀਰੋ ਪੁਰਸ਼ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਪੰਜਾਬ-2026 ਹਾਕੀ ਚੈਂਪੀਅਨਸ਼ਿਪ ਦੇ ਸਬੰਧ ਵਿਚ ਕੱਢੇ ਜਾ ਰਹੇ ਟਰਾਫ਼ੀ ਟੂਰ ਤਹਿਤ ਅੱਜ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਮਾਨਸਾ ਤੋਂ ਹੁੰਦੀ ਹੋਈ ਬਠਿੰਡਾ ਦੇ ਹਾਕੀ ਟਰਫ ਖੇਡ ਸਟੇਡੀਅਮ ਵਿਖੇ ਪਹੁੰਚੀ। ਇਸ ਮੌਕੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ, ਜ਼ਿਲ੍ਹਾ ਪੁਲੀਸ ਮੁਖੀ ਸੁਹੇਲ ਕਾਸਿਮ ਮੀਰ ਅਤੇ ਮੇਅਰ ਨਗਰ ਨਿਗਮ ਪਦਮਜੀਤ ਸਿੰਘ ਮਹਿਤਾ ਵਲੋਂ ਮੁੱਖ ਮਹਿਮਾਨ ਵਜੋਂ ਪਹੁੰਚ ਕੇ ਸਵਾਗਤ ਕੀਤਾ ਗਿਆ।

ਅਜੀਤ ਡੈਸਕ 21-10-2026
ਬਠਿੰਡਾ, 20 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ): ਪੰਜਾਬ ਵਿਚ ਹੋਣ ਜਾ ਰਹੀ ਹੀਰੋ ਪੁਰਸ਼ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਪੰਜਾਬ-2026 ਹਾਕੀ ਚੈਂਪੀਅਨਸ਼ਿਪ ਦੇ ਸਬੰਧ ਵਿਚ ਕੱਢੇ ਜਾ ਰਹੇ ਟਰਾਫ਼ੀ ਟੂਰ ਤਹਿਤ ਅੱਜ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਮਾਨਸਾ ਤੋਂ ਹੁੰਦੀ ਹੋਈ ਬਠਿੰਡਾ ਦੇ ਹਾਕੀ ਟਰਫ ਖੇਡ ਸਟੇਡੀਅਮ ਵਿਖੇ ਪਹੁੰਚੀ। ਇਸ ਮੌਕੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ, ਜ਼ਿਲ੍ਹਾ ਪੁਲੀਸ ਮੁਖੀ ਸੁਹੇਲ ਕਾਸਿਮ ਮੀਰ ਅਤੇ ਮੇਅਰ ਨਗਰ ਨਿਗਮ ਪਦਮਜੀਤ ਸਿੰਘ ਮਹਿਤਾ ਵਲੋਂ ਮੁੱਖ ਮਹਿਮਾਨ ਵਜੋਂ ਪਹੁੰਚ ਕੇ ਸਵਾਗਤ ਕੀਤਾ ਗਿਆ। ਟਰਾਫ਼ੀ ਦੇ ਆਗਮਨ ਮੌਕੇ ਖੇਡ ਵਿਭਾਗ ਬਠਿੰਡਾ ਵਲੋਂ ਕਰਵਾਏ ਗਏ ਵਿਸ਼ੇਸ਼ ਸਵਾਗਤੀ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਕਿਹਾ ਕਿ ਟਰਾਫ਼ੀ ਦੇ ਬਠਿੰਡਾ ਪਹੁੰਚਣ ’ਤੇ ਖੇਡ ਪ੍ਰੇਮੀਆਂ ਅਤੇ ਹਾਕੀ ਖਿਡਾਰੀਆਂ ਵਿਚ ਖ਼ਾਸ ਉਤਸ਼ਾਹ ਦੇਖਣ ਨੂੰ ਮਿਲਿਆ ਹੈ। ਇਹ ਟਰਾਫ਼ੀ ਟੂਰ ਪੰਜਾਬ ਦੀ ਅਮੀਰ ਹਾਕੀ ਵਿਰਾਸਤ ਨੂੰ ਯਾਦ ਕਰਨ ਅਤੇ ਨਵੀਂ ਪੀੜ੍ਹੀ ਨੂੰ ਇਸ ਖੇਡ ਨਾਲ ਜੋੜਨ ਦਾ ਇੱਕ ਅਹਿਮ ਉਪਰਾਲਾ ਹੈ। ਇਸ ਦੌਰਾਨ ਜ਼ਿਲ੍ਹਾ ਪੁਲੀਸ ਮੁਖੀ ਸੁਹੇਲ ਕਾਸਿਮ ਮੀਰ ਨੇ ਕਿਹਾ ਕਿ ਪੰਜਾਬ ਨੇ ਹਾਕੀ ਦੇ ਖੇਤਰ ਵਿਚ ਦੇਸ਼ ਨੂੰ ਕਈ ਨਾਮਵਰ ਖਿਡਾਰੀ ਦਿੱਤੇ ਹਨ ਅਤੇ ਸੂਬੇ ਦੇ ਖਿਡਾਰੀਆਂ ਨੇ ਕੌਮਾਂਤਰੀ ਪੱਧਰ ’ਤੇ ਆਪਣੀ ਖੇਡ ਦਾ ਲੋਹਾ ਮਨਵਾਇਆ ਹੈ। ਮੇਅਰ ਪਦਮਜੀਤ ਸਿੰਘ ਮਹਿਤਾ ਨੇ ਦੱਸਿਆ ਕਿ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਪੰਜਾਬ-2026 ਦਾ ਆਯੋਜਨ 27 ਅਕਤੂਬਰ ਤੋਂ 5 ਨਵੰਬਰ ਤੱਕ ਜਲੰਧਰ ਅਤੇ ਮੋਹਾਲੀ ਵਿਖੇ ਕੀਤਾ ਜਾਵੇਗਾ। ਜਲੰਧਰ ਦੇ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿੱਚ 27 ਅਕਤੂਬਰ ਤੋਂ 2 ਨਵੰਬਰ ਤੱਕ ਲੀਗ ਪੜਾਅ ਦੇ ਮੁਕਾਬਲੇ ਹੋਣਗੇ, ਜਦਕਿ ਮੋਹਾਲੀ ਦੇ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਵਿਚ 4 ਅਤੇ 5 ਨਵੰਬਰ ਨੂੰ ਸੈਮੀਫਾਈਨਲ ਅਤੇ ਤਗਮਾ ਮੁਕਾਬਲੇ ਕਰਵਾਏ ਜਾਣਗੇ। ਜ਼ਿਲ੍ਹਾ ਖੇਡ ਅਫ਼ਸਰ ਬਠਿੰਡਾ ਰੁਪਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਇਸ ਕੌਮਾਂਤਰੀ ਮੁਕਾਬਲੇ ਵਿਚ ਭਾਰਤ ਸਮੇਤ ਏਸ਼ੀਆ ਦੀਆਂ ਛੇ ਟੀਮਾਂ ਹਿੱਸਾ ਲੈਣਗੀਆਂ। ਟਰਾਫ਼ੀ ਟੂਰ ਰਾਹੀਂ ਵੱਖ-ਵੱਖ ਸ਼ਹਿਰਾਂ ਵਿਚ ਹਾਕੀ ਪ੍ਰਤੀ ਜਾਗਰੂਕਤਾ ਅਤੇ ਉਤਸ਼ਾਹ ਪੈਦਾ ਕੀਤਾ ਜਾ ਰਿਹਾ ਹੈ। ਸਮਾਗਮ ਉਪਰੰਤ ਟਰਾਫ਼ੀ ਅਗਲੇ ਪੜਾਅ ਲਈ ਫ਼ਰੀਦਕੋਟ ਵੱਲ ਰਵਾਨਾ ਹੋਈ। ਇਸ ਮੌਕੇ ਹਾਕੀ ਏਸ਼ੀਅਨ ਗੇਮਜ਼ ਵਿਚੋਂ ਗੋਲਡ ਮੈਡਲਿਸਟ ਬਲਜੀਤ ਕੌਰ ਆਪਣੇ ਕੋਚ ਸ਼ਰਨਜੀਤ ਸਿੰਘ ਤੋਂ ਇਲਾਵਾ ਹਾਕੀ ਦੇ ਸੀਨੀਅਰ ਖਿਡਾਰੀ, ਖੇਡ ਵਿਭਾਗ ਦੇ ਸਮੂਹ ਕੋਚ ਅਤੇ ਸਟਾਫ਼ ਮੈਂਬਰ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। 20 ਬੀਟੀਡੀ38 ਬਠਿੰਡਾ ਵਿਖੇ ਸਵਾਗਤ ਕਰਦੇ ਹੋਏ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ, ਜ਼ਿਲ੍ਹਾ ਪੁਲੀਸ ਮੁਖੀ ਸੁਹੇਲ ਕਾਸਿਮ ਮੀਰ ਅਤੇ ਮੇਅਰ ਪਦਮਜੀਤ ਸਿੰਘ ਮਹਿਤਾ।
ਪਿਛਲੀ ਖ਼ਬਰ ‘ ਰੰਗੋਤਸਵ’ ਮੇਲੇ ’ਚ ਬੱਚਿਆਂ ਤੇ ਮਾਪਿਆਂ ਨੇ ਡਾਂਡੀਆ ਨਾਲ ਬਿਖੇਰੇ ਸੱਭਿਆਚਾਰਕ ਰੰਗ ਅਗਲੀ ਖ਼ਬਰ ਮਾਨਸਾ ਜ਼ਿਲ੍ਹੇ ਦਾ ਸਾਲਾਨਾ 4 ਰੋਜ਼ਾ ਰਾਜ ਪੁਰਸਕਾਰ ਤੇ ਹਾਈਕਿੰਗ ਟਰੈਕਿੰਗ ਕੈਂਪ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।