10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਤਲਵੰਡੀ ਸਾਬੋ ਦੀ ਚੋਣ

ਤਲਵੰਡੀ ਸਾਬੋ, 9 ਨਵੰਬਰ (ਰਵਜੋਤ ਸਿੰਘ ਰਾਹੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਵਿੱਢੀ ਗਈ ਸੂਬਾ ਇਜਲਾਸ ਦੀ ਚੋਣ ਮੁਹਿੰਮ ਤਹਿਤ ਅੱਜ ਬਠਿੰਡਾ ਜ਼ਿਲ੍ਹੇ ਦੇ ਬਲਾਕ ਤਲਵੰਡੀ ਸਾਬੋ ਦੀ ਚੋਣ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਦੀ ਨਿਗਰਾਨੀ ਹੇਠ ਕੀਤੀ ਗਈ। ਇਜਲਾਸ ਦੌਰਾਨ ਸਭ ਤੋਂ ਪਹਿਲਾਂ ਜ਼ਿਲ੍ਹਾ ਆਗੂ ਜਗਦੇਵ ਸਿੰਘ ਜੋਗੇਵਾਲਾ ਵਲੋਂ ਬਲਾਕ ਤਲਵੰਡੀ ਸਾਬੋ ਦੀ ਕਾਰਜਕਾਰੀ ਰਿਪੋਰਟ ਪੇਸ਼ ਕੀਤੀ ਗਈ।

ਅਜੀਤ ਡੈਸਕ 10-11-2026
ਤਲਵੰਡੀ ਸਾਬੋ, 9 ਨਵੰਬਰ (ਰਵਜੋਤ ਸਿੰਘ ਰਾਹੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਵਿੱਢੀ ਗਈ ਸੂਬਾ ਇਜਲਾਸ ਦੀ ਚੋਣ ਮੁਹਿੰਮ ਤਹਿਤ ਅੱਜ ਬਠਿੰਡਾ ਜ਼ਿਲ੍ਹੇ ਦੇ ਬਲਾਕ ਤਲਵੰਡੀ ਸਾਬੋ ਦੀ ਚੋਣ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਦੀ ਨਿਗਰਾਨੀ ਹੇਠ ਕੀਤੀ ਗਈ। ਇਜਲਾਸ ਦੌਰਾਨ ਸਭ ਤੋਂ ਪਹਿਲਾਂ ਜ਼ਿਲ੍ਹਾ ਆਗੂ ਜਗਦੇਵ ਸਿੰਘ ਜੋਗੇਵਾਲਾ ਵਲੋਂ ਬਲਾਕ ਤਲਵੰਡੀ ਸਾਬੋ ਦੀ ਕਾਰਜਕਾਰੀ ਰਿਪੋਰਟ ਪੇਸ਼ ਕੀਤੀ ਗਈ। ਜਿਸ ਉਪਰੰਤ ਬਲਾਕ ਦੇ ਪਿੰਡਾਂ ’ਚੋਂ ਡੈਲੀਗੇਟਾਂ ਵਲੋਂ ਸਰਬਸੰਮਤੀ ਨਾਲ ਚੋਣ ਨੂੰ ਨੇਪਰੇ ਚਾੜ੍ਹਿਆ ਗਿਆ। ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਯੂਨੀਅਨ ਆਗੂਆਂ ਨੇ ਦੱਸਿਆ ਕਿ ਚੋਣ ਦੌਰਾਨ ਹਰਪ੍ਰੀਤ ਸਿੰਘ ਚੱਠੇਵਾਲਾ ਨੂੰ ਤਲਵੰਡੀ ਸਾਬੋ ਬਲਾਕ ਦਾ ਪ੍ਰਧਾਨ ਚੁਣਿਆ ਗਿਆ ਜਦਕਿ ਜਸਵੀਰ ਸਿੰਘ ਮੌੜ ਨੂੰ ਜਨਰਲ ਸਕੱਤਰ, ਬਹੱਤਰ ਸਿੰਘ ਨੰਗਲਾ ਨੂੰ ਮੀਤ ਪ੍ਰਧਾਨ, ਰਣਜੋਧ ਸਿੰਘ ਮਾਹੀਨੰਗਲ ਨੂੰ ਸੀਨੀਅਰ ਮੀਤ ਪ੍ਰਧਾਨ, ਬੂਟਾ ਸਿੰਘ ਬਹਿਮਣ ਕੌਰ ਸਿੰਘ ਨੂੰ ਖਜ਼ਾਨਚੀ, ਗੁਰਤੇਜ ਸਿੰਘ ਸੰਗਤ ਖੁਰਦ ਨੂੰ ਸਹਾਇਕ ਖਜ਼ਾਨਚੀ, ਕੁਲਵਿੰਦਰ ਸਿੰਘ ਗਿਆਨਾ ਨੂੰ ਸੰਗਠਨ ਸਕੱਤਰ ਅਤੇ ਬਿੰਦਰ ਜੋਗੇਵਾਲਾ ਤੇ ਜਗਸੀਰ ਸਿੰਘ ਲੇਲੇਵਾਲਾ ਦੀ ਬਲਾਕ ਕਮੇਟੀ ਮੈਂਬਰ ਵਜੋਂ ਚੋਣ ਕੀਤੀ ਗਈ। ਚੋਣ ਉਪਰੰਤ ਅਹੁੱਦੇਦਾਰਾਂ ਕਿਹਾ ਕਿ ਜਥੇਬੰਦੀ ਵਲੋਂ ਸੌਂਪੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਂਦੇ ਹੋਏ ਕਿਸਾਨ ਮਜ਼ਦੂਰਾਂ ਦੇ ਹੱਕਾਂ ਲਈ ਸਦਾ ਵੱਧ ਚੜਕੇ ਹਿੱਸਾ ਪਾਇਆ ਜਾਵੇਗਾ। ਇਸ ਤੋਂ ਪਹਿਲਾਂ ਨਿਗਰਾਨ ਸੂਬਾ ਆਗੂ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਸਰਕਾਰਾਂ ਵਲੋਂ ਸਾਮਰਾਜੀ ਨੀਤੀਆਂ ’ਤੇ ਚਲਦਿਆਂ ਜ਼ਮੀਨਾਂ, ਰੁਜ਼ਗਾਰ ਅਤੇ ਜਨਤਕ ਅਦਾਰੇ ਖੋਹਣ ਲਈ ਤਿੱਖੇ ਹਮਲੇ ਲਿਆਂਦੇ ਜਾ ਰਹੇ ਹਨ ਜਿਨ੍ਹਾਂ ਨੂੰ ਠੱਲਣ ਲਈ ਮਜਬੂਤ ਕਿਸਾਨ ਲਹਿਰ ਦੀ ਲੋੜ ਹੈ। ਜਿਸ ਦੀ ਅਗਵਾਈ ਲਈ ਦ੍ਰਿੜ ਅਤੇ ਪ੍ਰਪੱਕ ਇਰਾਦਿਆਂ ਵਾਲੇ ਆਗੂ ਕਰ ਸਕਦੇ ਹਨ। ਉਹਨਾਂ ਸਾਰੇ ਜ਼ਿਲਾ ਬਲਾਕ ਅਤੇ ਪਿੰਡ ਆਗੂਆਂ ਨੂੰ ਇਸ ਕੰਮ ਲਈ ਲੱਕ ਬੰਨ ਕੇ ਜੁੱਟਣ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਪੱਧਰੀ ਸੱਦੇ ਤਹਿਤ 26 ਨਵੰਬਰ ਨੂੰ ਵੱਡੀ ਗਿਣਤੀ ਵਿਚ ਹਿੱਸਾ ਲਿਆ ਜਾਵੇਗਾ।
ਪਿਛਲੀ ਖ਼ਬਰ ਦੀਵਾਲੀ ਤੇ ਵਿਸ਼ਵਕਰਮਾ ਦਿਵਸ ਦੀਆਂ ਛੁੱਟੀਆਂ ਦੌਰਾਨ ਪੰਜਾਬ ’ਚ ਪਰਾਲੀ ਸਾੜਨ ਦੇ ਮਾਮਲਿਆਂ ’ਚ ਵੱਡਾ ਉਛਾਲ ਅਗਲੀ ਖ਼ਬਰ ਪਰਾਲੀ ਨਾ ਚੁੱਕਣ ’ਤੇ ਭੜਕੇ ਕੋਟਗੁਰੂ ਦੇ ਕਿਸਾਨ, ਖੇਤੀਬਾੜੀ ਅਧਿਕਾਰੀਆਂ ਨਾਲ ਹੋਈ ਤਿੱਖੀ ਤਕਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।