11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਵਲੋਂ ਗੇਟ ਅੱਗੇ ਰੈਲੀ ਕਰਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਬਠਿੰਡਾ, 10 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪੰਜਾਬ ਰੋਡਵੇਜ਼/ ਪਨਬੱਸ/ ਪੀ. ਆਰ.

ਪੀ.ਆਰ.ਟੀ.ਸੀ. ਬਠਿੰਡਾ ਡੀਪੂ ਦੇ ਗੇਟ ’ਤੇ ਨਾਅਰੇਬਾਜ਼ੀ ਕਰਦੇ ਹੋਏ ਕੱਚੇ ਮੁਲਾਜ਼ਮ। ਤਸਵੀਰ: ਲਵਲੀ 11-11-2026
ਬਠਿੰਡਾ, 10 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪੰਜਾਬ ਰੋਡਵੇਜ਼/ ਪਨਬੱਸ/ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (25/11) ਦੇ ਸੱਦੇ ‘ਤੇ ਅੱਜ ਬਠਿੰਡਾ ਡਿਪੂ ਦੇ ਗੇਟ ਅੱਗੇ ਮੁਲਾਜ਼ਮਾਂ ਵਲੋਂ ਗੇਟ ਰੈਲੀ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਰੈਲੀ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਆਗੂ ਸਰਬਜੀਤ ਸਿੰਘ ਭੁੱਲਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨਾਲ ਹੁਣ ਤੱਕ 65 ਤੋਂ 70 ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਹਰ ਵਾਰ ਭਰੋਸੇ ਮਿਲਣ ਦੇ ਬਾਵਜੂਦ ਮੁਲਾਜ਼ਮਾਂ ਦੀਆਂ ਮੰਗਾਂ ਦਾ ਕੋਈ ਹੱਲ ਨਹੀਂ ਹੋਇਆ। ਮੁੱਖ ਮੰਤਰੀ ਪੰਜਾਬ ਵਲੋਂ 26 ਅਕਤੂਬਰ ਨੂੰ ਪਟਿਆਲਾ ਵਿਖੇ ਪੀ.ਆਰ.ਟੀ.ਸੀ. ਦੇ ਮੁਲਾਜ਼ਮਾਂ ਨੂੰ ਕੰਟਰੈਕਟ ‘ਤੇ ਕਰਨ ਲਈ ਦਿੱਤੇ ਆਫ਼ਰ ਲੈਟਰ ਵੀ ਕਾਗ਼ਜ਼ੀ ਸਾਬਤ ਹੋਏ ਹਨ, ਕਿਉਂਕਿ ਅਜੇ ਤੱਕ ਇਕ ਵੀ ਮੁਲਾਜ਼ਮ ਨੂੰ ਕੰਟਰੈਕਟ ‘ਤੇ ਨਹੀਂ ਕੀਤਾ ਗਿਆ।ਉਨ੍ਹਾਂ ਦੋਸ਼ ਲਾਇਆ ਕਿ ਪਨਬੱਸ ਵਿਚ ਲੰਮੇ ਸਮੇਂ ਤੋਂ ਕੰਮ ਕਰ ਰਹੇ ਕੰਟਰੈਕਟ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਤਿਆਰ ਕੀਤੇ ਸਰਵਿਸ ਰੂਲ ਕੈਬਨਿਟ ਵਿਚ ਪਾਸ ਨਹੀਂ ਕੀਤੇ ਜਾ ਰਹੇ। ਮੀਤ ਪ੍ਰਧਾਨ ਕੁਲਵਿੰਦਰ ਸਿੰਘ, ਸਕੱਤਰ ਅੰਗਰੇਜ਼ ਸਿੰਘ, ਸੁਖਦੇਵ ਰਾਮ ਅਤੇ ਰਣਜੀਤ ਸਿੰਘ ਖ਼ਾਲਸਾ ਨੇ ਕਿਹਾ ਕਿ 29 ਅਕਤੂਬਰ ਨੂੰ ਹੋਈ ਮੀਟਿੰਗ ਦੌਰਾਨ ਟਰਾਂਸਪੋਰਟ ਮੰਤਰੀ ਅਤੇ ਪਰਸੋਨਲ ਵਿਭਾਗ ਵਲੋਂ ਦੋ ਦਿਨਾਂ ਵਿਚ ਮੰਗਾਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਪਰ ਅੱਜ ਤੱਕ ਕੋਈ ਕਾਰਵਾਈ ਨਹੀਂ ਹੋਈ। ਜਥੇਬੰਦੀ ਦੇ ਪ੍ਰਧਾਨ ਹਰਤਾਰ ਸ਼ਰਮਾ ਅਤੇ ਖ਼ਜ਼ਾਨਚੀ ਬਲਕਾਰ ਸਿੰਘ ਗਿੱਲ ਨੇ ਮੰਗ ਕੀਤੀ ਕਿ ਆਊਟਸੋਰਸ ਮੁਲਾਜ਼ਮਾਂ ਨੂੰ ਐਕਟ ਨੰਬਰ 10 ਅਨੁਸਾਰ ਵਿਭਾਗ ਅਧੀਨ ਕੰਟਰੈਕਟ ‘ਤੇ ਕੀਤਾ ਜਾਵੇ, ਪਨਬੱਸ ਦੇ ਕੰਟਰੈਕਟ ਮੁਲਾਜ਼ਮਾਂ ਨੂੰ ਸਰਵਿਸ ਰੂਲਾਂ ਅਨੁਸਾਰ ਪੱਕਾ ਕੀਤਾ ਜਾਵੇ, ਸੰਘਰਸ਼ ਦੌਰਾਨ ਦਰਜ ਪੁਲਿਸ ਕੇਸ ਰੱਦ ਕੀਤੇ ਜਾਣ ਅਤੇ ਨੌਕਰੀ ਤੋਂ ਕੱਢੇ ਮੁਲਾਜ਼ਮਾਂ ਨੂੰ ਬਹਾਲ ਕੀਤਾ ਜਾਵੇ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਤੁਰੰਤ ਮੰਗਾਂ ਦਾ ਹੱਲ ਨਾ ਕੀਤਾ ਤਾਂ 16 ਨਵੰਬਰ ਤੋਂ ਹੜਤਾਲ ਸ਼ੁਰੂ ਕੀਤੀ ਜਾਵੇਗੀ ਅਤੇ ਮੁੱਖ ਮੰਤਰੀ ਪੰਜਾਬ ਤੇ ਟਰਾਂਸਪੋਰਟ ਮੰਤਰੀ ਦੀਆਂ ਰਿਹਾਇਸ਼ਾਂ ਦਾ ਘਿਰਾਓ ਕੀਤਾ ਜਾਵੇਗਾ।
ਪਿਛਲੀ ਖ਼ਬਰ ਅਨਾਜ ਮੰਡੀਆਂ ਵਿਚ ਪੁਰਾਣੇ ਤੁਲਾਈ ਕੰਡਿਆਂ ਦੀ ਥਾਂ ਆਧੁਨਿਕ ਡਿਜ਼ੀਟਲ ਕੰਡਿਆਂ ਦੀ ਵਰਤੋਂ ਕੀਤੇ ਜਾਣ ਦੀ ਮੰਗ ਅਗਲੀ ਖ਼ਬਰ ਡੀ.ਏ.ਵੀ. ਕਾਲਜ ਵਿਖੇ ਨਸ਼ਾ ਮੁਕਤ ਯੁਵਾ-ਵਿਕਸਿਤ ਭਾਰਤ ਮੁਹਿੰਮ ਤਹਿਤ ਦੀਵਾਲੀ ਸਨੇਹ ਮਿਲਨ ਅਤੇ ਪੋਸਟਰ ਮੇਕਿੰਗ ਮੁਕਾਬਲੇ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।