10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਮਾਤਾ ਸਾਹਿਬ ਕੌਰ ਗਰਲਜ਼ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਐੱਨ.ਐੱਸ.ਐੱਸ. ਕੈਂਪ ਲਗਾਇਆ

ਤਲਵੰਡੀ ਸਾਬੋ, 10 ਨਵੰਬਰ (ਰਵਜੋਤ ਸਿੰਘ ਰਾਹੀ)- ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਲੋਂ ਵਿਦਿਆਰਥਣਾਂ ਵਿਚ ਸਮਾਜ ਸੇਵਾ ਦੀ ਭਾਵਨਾ, ਸਮਾਜਿਕ ਜ਼ਿੰਮੇਵਾਰੀ ਅਤੇ ਵਾਤਾਵਰਨ ਪ੍ਰਤੀ ਸੁਚੇਤਨਾ ਪੈਦਾ ਕਰਨ ਦੇ ਉਦੇਸ਼ ਨਾਲ ਸਕੂਲ ਵਿਖੇ ਐਨ. ਐੱਸ.

ਅਜੀਤ ਡੈਸਕ 11-11-2026
ਤਲਵੰਡੀ ਸਾਬੋ, 10 ਨਵੰਬਰ (ਰਵਜੋਤ ਸਿੰਘ ਰਾਹੀ)- ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਲੋਂ ਵਿਦਿਆਰਥਣਾਂ ਵਿਚ ਸਮਾਜ ਸੇਵਾ ਦੀ ਭਾਵਨਾ, ਸਮਾਜਿਕ ਜ਼ਿੰਮੇਵਾਰੀ ਅਤੇ ਵਾਤਾਵਰਨ ਪ੍ਰਤੀ ਸੁਚੇਤਨਾ ਪੈਦਾ ਕਰਨ ਦੇ ਉਦੇਸ਼ ਨਾਲ ਸਕੂਲ ਵਿਖੇ ਐਨ.ਐੱਸ.ਐੱਸ. ਕੈਂਪ ਲਗਾਇਆ ਗਿਆ।ਪ੍ਰਬੰਧਕਾਂ ਦੱਸਿਆ ਕਿ ਇਸ ਕੈਂਪ ਰਾਹੀਂ ਵਿਦਿਆਰਥਣਾਂ ਨੂੰ ਸਮਾਜ ਦੀ ਭਲਾਈ ਲਈ ਨਿਰਸਵਾਰਥ ਸੇਵਾ ਕਰਨ ਅਤੇ ਇੱਕ ਜ਼ਿੰਮੇਵਾਰ ਨਾਗਰਿਕ ਵਜੋਂ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਗਿਆ। ਕੈਂਪ ਦੌਰਾਨ ਐਨ.ਐੱਸ.ਐੱਸ. ਵਲੰਟੀਅਰਾਂ ਨੇ ਪੂਰੇ ਉਤਸ਼ਾਹ ਨਾਲ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲਿਆ। ਇਸ ਮੌਕੇ ਸਫ਼ਾਈ ਦੀ ਮਹੱਤਤਾ, ਵਾਤਾਵਰਨ ਦੀ ਸਾਂਭ-ਸੰਭਾਲ ਅਤੇ ਸਮਾਜਿਕ ਜਾਗਰੂਕਤਾ ਨਾਲ ਸਬੰਧਿਤ ਸੰਦੇਸ਼ ਦਿੱਤਾ ਗਿਆ। ਵਿਦਿਆਰਥਣਾਂ ਨੂੰ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਅਤੇ ਸਮਾਜ ਦੀ ਬਿਹਤਰੀ ਲਈ ਸਮੂਹਿਕ ਤੌਰ ‘ਤੇ ਯਤਨ ਕਰਨ ਲਈ ਉਤਸ਼ਾਹਿਤ ਕੀਤਾ ਗਿਆ। ਕੈਂਪ ਦੌਰਾਨ ਵਲੰਟੀਅਰਾਂ ਅਤੇ ਵਿਦਿਆਰਥਣਾਂ ਲਈ ਰਿਫਰੈਸ਼ਮੈਂਟ ਦਾ ਪ੍ਰਬੰਧ ਵੀ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ.ਮਨੋਰਮਾ ਸਮਾਗ ਦੀ ਅਗਵਾਈ ਹੇਠ ਲਗਾਏ ਗਏ ਕੈਂਪ ਦੌਰਾਨ ਐਨ.ਐੱਸ.ਐੱਸ. ਇੰਚਾਰਜ ਪ੍ਰੋ. ਹਰਪ੍ਰੀਤ ਕੌਰ, ਪ੍ਰੋ. ਪੁਸ਼ਪਿੰਦਰ ਕੌਰ ਅਤੇ ਪ੍ਰੋ. ਬਲਦੀਪ ਕੌਰ ਨੇ ਵਿਦਿਆਰਥਣਾਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਐਨ.ਐੱਸ.ਐੱਸ. ਵਰਗੀਆਂ ਗਤੀਵਿਧੀਆਂ ਵਿਦਿਆਰਥੀਆਂ ਵਿਚ ਸੇਵਾ ਭਾਵਨਾ, ਅਨੁਸ਼ਾਸਨ, ਸਹਿਯੋਗ ਅਤੇ ਲੀਡਰਸ਼ਿਪ ਦੇ ਗੁਣ ਵਿਕਸਿਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਅੰਤ ਵਿਚ ਵਿਦਿਆਰਥਣਾਂ ਨੂੰ ਇਹ ਪ੍ਰਣ ਲਿਆ ਕਿ ਉਹ ਸਮਾਜ ਦੀ ਭਲਾਈ, ਵਾਤਾਵਰਨ ਦੀ ਸੁਰੱਖਿਆ ਅਤੇ ਲੋੜਵੰਦਾਂ ਦੀ ਸਹਾਇਤਾ ਲਈ ਹਮੇਸ਼ਾ ਤਤਪਰ ਰਹਿਣਗੀਆਂ।
ਪਿਛਲੀ ਖ਼ਬਰ ਸਾਬਕਾ ਮੁੱਖ ਮੰਤਰੀ ਚੰਨੀ ਕੱਲ੍ਹ ਤੋਂ ਕੱਢਣਗੇ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਅਗਲੀ ਖ਼ਬਰ ਡਾ.ਕੰਵਲਜੀਤ ਕੌਰ ਦੀ ਨਵਪ੍ਰਕਾਸ਼ਤ ਕਿਤਾਬ ‘ਖੋਜ ਡਿਜ਼ਾਈਨ ਅਤੇ ਅਕਾਦਮਿਕ ਖੋਜਾਂ ਦੇ ਨਿਯਮ’ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਪ੍ਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।