ਗਹਿਰੀ ਬੁੱਟਰ ਨੇੜੇ ਭਿਆਨਕ ਸੜਕ ਹਾਦਸਾ, ਕਾਰ ਦੀ ਲਪੇਟ ’ਚ ਆਉਣ ਨਾਲ ਪੈਦਲ ਜਾ ਰਹੇ ਵਿਅਕਤੀ ਦੀ ਮੌਤ
ਸੰਗਤ ਮੰਡੀ, 11 ਨਵੰਬਰ (ਸੁਖਤੇਜ ਧਾਲੀਵਾਲ)- ਬਠਿੰਡਾ-ਡੱਬਵਾਲੀ ਨੈਸ਼ਨਲ ਹਾਈਵੇ ‘ਤੇ ਪਿੰਡ ਗਹਿਰੀ ਬੁੱਟਰ ਨੇੜੇ ਅੱਜ ਸਵੇਰੇ ਕਰੀਬ 10 ਵਜੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਕਾਰ ਦੀ ਲਪੇਟ ‘ਚ ਆਉਣ ਕਾਰਨ ਸੜਕ ਪਾਰ ਕਰ ਰਹੇ ਇਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਵਿਅਕਤੀ ਸੜਕ ਪਾਰ ਕਰ ਰਿਹਾ ਸੀ ਕਿ ਇਸ ਦੌਰਾਨ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਆਪਣੀ ਲਪੇਟ ਵਿਚ ਲੈ ਲਿਆ।
ਅਜੀਤ ਡੈਸਕ
12-11-2026