12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਬਾਲਿਆਂਵਾਲੀ ਦੀਆਂ ਧੀਆਂ ਨੇ ਬਾਕਸਿੰਗ ’ਚ ਮਾਰੀਆਂ ਮੱਲਾਂ ਪਿੰਡ ਪੁੱਜਣ ਤੇ ਸਰਪੰਚ ਸੁਖਪਾਲ ਕੌਰ ਤੇ ਬਲਰਾਜ ਸਿੰਘ ਚਹਿਲ ਵਲੋਂ ਭਰਵਾਂ ਸਨਮਾਨ

ਬਾਲਿਆਂਵਾਲੀ, 11 ਨਵੰਬਰ (ਕੁਲਦੀਪ ਮਤਵਾਲਾ)-ਫ਼ਿਰੋਜ਼ਪੁਰ ਵਿਖੇ ਹੋਈਆਂ 70ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਬਾਕਸਿੰਗ ਅੰਡਰ-19 ਲੜਕੀਆਂ 2026-2027 ਵਿਚ ਪਿੰਡ ਬਾਲਿਆਂਵਾਲੀ ਦੀਆਂ ਖਿਡਾਰਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਿੰਡ ਦਾ ਨਾਂਅ ਰੌਸ਼ਨ ਕੀਤਾ। ਜਿੱਤ ਪ੍ਰਾਪਤ ਕਰਕੇ ਪਿੰਡ ਪੁੱਜੀਆਂ ਖਿਡਾਰਨਾਂ ਦਾ ਗ੍ਰਾਮ ਪੰਚਾਇਤ ਬਾਲਿਆਂਵਾਲੀ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ।

ਖਿਡਾਰੀਆਂ ਦਾ ਸਨਮਾਨ ਕਰਨ ਸਮੇਂ ਸਰਪੰਚ ਸੁਖਪਾਲ ਕੌਰ ਤੇ ਬਲਰਾਜ ਸਿੰਘ ਚਹਿਲ ਤੇ ਸਮੂਹ ਗ੍ਰਾਮ ਪੰਚਾਇਤ ਬਾਲਿਆਂਵਾਲੀ ਤੇ ਪਤਵੰਤੇ ਸੱਜਣ। ਤਸਵੀਰ: ਮਤਵਾਲਾ 12-11-2026
ਬਾਲਿਆਂਵਾਲੀ, 11 ਨਵੰਬਰ (ਕੁਲਦੀਪ ਮਤਵਾਲਾ)-ਫ਼ਿਰੋਜ਼ਪੁਰ ਵਿਖੇ ਹੋਈਆਂ 70ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਬਾਕਸਿੰਗ ਅੰਡਰ-19 ਲੜਕੀਆਂ 2026-2027 ਵਿਚ ਪਿੰਡ ਬਾਲਿਆਂਵਾਲੀ ਦੀਆਂ ਖਿਡਾਰਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਿੰਡ ਦਾ ਨਾਂਅ ਰੌਸ਼ਨ ਕੀਤਾ। ਜਿੱਤ ਪ੍ਰਾਪਤ ਕਰਕੇ ਪਿੰਡ ਪੁੱਜੀਆਂ ਖਿਡਾਰਨਾਂ ਦਾ ਗ੍ਰਾਮ ਪੰਚਾਇਤ ਬਾਲਿਆਂਵਾਲੀ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸਰਪੰਚ ਸੁਖਪਾਲ ਕੌਰ ਅਤੇ ਉਨ੍ਹਾਂ ਦੇ ਸਮਾਜ ਸੇਵੀ ਪਤੀ ਬਲਰਾਜ ਸਿੰਘ ਚਹਿਲ ਨੇ ਕਿਹਾ ਕਿ ਸਾਡੇ ਪਿੰਡ ਦੀਆਂ ਧੀਆਂ ਨੇ ਬਾਕਸਿੰਗ ਵਰਗੀ ਸਖ਼ਤ ਖੇਡ ਵਿਚ ਦੂਜਾ ਸਥਾਨ ਪ੍ਰਾਪਤ ਕਰਕੇ ਸਾਬਿਤ ਕਰ ਦਿੱਤਾ ਹੈ ਕਿ ਧੀਆਂ ਕਿਸੇ ਵੀ ਖੇਤਰ ਵਿਚ ਮੁੰਡਿਆਂ ਤੋਂ ਘੱਟ ਨਹੀਂ ਹਨ। ਉਨ੍ਹਾਂ ਕਿਹਾ ਕਿ ਖਿਡਾਰਨ ਜਸ਼ਨਦੀਪ ਕੌਰ ਨੇ 60-64 ਭਾਰ ਵਰਗ ਵਿਚ ਅਤੇ ਨਵਜੋਤ ਕੌਰ ਨੇ 64-66 ਭਾਰ ਵਰਗ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ, ਜਦਕਿ ਅੰਜਲੀ ਨੇ ਵੀ ਮੁਕਾਬਲੇ ਵਿਚ ਭਾਗ ਲੈ ਕੇ ਵਧੀਆ ਖੇਡ ਦਾ ਪ੍ਰਦਰਸ਼ਨ ਕੀਤਾ। ਸਮੂਹ ਗ੍ਰਾਮ ਪੰਚਾਇਤ ਵਲੋਂ ਖਿਡਾਰਨਾਂ ਨੂੰ ਭਵਿੱਖ ’ਚ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਕੋਚ ਖੁਸ਼ਪ੍ਰੀਤ ਸਿੰਘ ਨੇ ਕਿਹਾ ਕਿ ਇਹ ਸਫ਼ਲਤਾ ਖਿਡਾਰਨਾਂ ਦੀ ਸਖ਼ਤ ਮਿਹਨਤ ਅਤੇ ਅਨੁਸ਼ਾਸਨ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਬੱਚੀਆਂ ਨੂੰ ਸਹੀ ਮੰਚ ਅਤੇ ਸਹੂਲਤਾਂ ਮਿਲਦੀਆਂ ਰਹੀਆਂ ਤਾਂ ਇਹ ਇਕ ਦਿਨ ਕੌਮੀ ਅਤੇ ਕੌਮਾਂਤਰੀ ਪੱਧਰ ’ ਤੇ ਵੀ ਪਿੰਡ ਦਾ ਨਾਂ ਚਮਕਾਉਣਗੀਆਂ। ਇਸ ਮੌਕੇ ਖਿਡਾਰੀਆਂ ਨੂੰ ਸਹਿਯੋਗ ਕਰਨ ਵਾਲੇ ਬਲਜਿੰਦਰ ਸਿੰਘ, ਲਵਪ੍ਰੀਤ ਸਿੰਘ ਡੀਪੀਈ, ਸੁਖਦੀਪ ਸਿੰਘ ਡੀਪੀਈ, ਹਰਦੇਵ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਗਾਟਵਾਲੀ ਹੁਸ਼ਿਆਰ ਬੱਚਿਆਂ ਨੂੰ ਸਕਾਲਰਸ਼ਿਪ , ਅਤੇ ਲੈਪਟਾਪ ਵੰਡਦੇ ਹੋਏ ਰਿਫਾਇਨਰੀ ਅਧਿਕਾਰੀ ਅਤੇ ਸਕੂਲ ਸਟਾਫ਼। ਐਚ.ਐ... ਅਗਲੀ ਖ਼ਬਰ ਵਿਗਿਆਨ ਪ੍ਰਦਰਸ਼ਨੀ ਵਿਚ ਸਰਕਾਰੀ ਸਕੂਲ ਮਲਕਾਣਾ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।