12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਕਿਸਾਨਾਂ ਦੇ ਖੇਤਾਂ ਦੀਆਂ ਦਰਜਨ ਤੋਂ ਵੱਧ ਮੋਟਰਾਂ ਤੋਂ ਤਾਰਾਂ ਅਤੇ ਸਾਮਾਨ ਚੋਰੀ

ਭਗਤਾ ਭਾਈਕਾ, 11 ਨਵੰਬਰ (ਸੁਖਪਾਲ ਸਿੰਘ ਸੋਨੀ)-ਸਥਾਨਕ ਇਲਾਕੇ ਅੰਦਰ ਕੁਝ ਸਮੇਂ ਤੋਂ ਕਿਸਾਨਾਂ ਦੀਆਂ ਮੋਟਰਾਂ ਦੀਆਂ ਤਾਰਾਂ ਚੋਰੀ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਪੀੜ੍ਹਤ ਕਿਸਾਨਾਂ ਵਲੋਂ ਸਮੇਂ ਸਮੇਂ ਸਿਰ ਸਥਾਨਕ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਜਾਂਦੀ ਹੈ, ਪਰੰਤੂ ਅਜੇ ਤੱਕ ਪੁਲਿਸ ਵਲੋਂ ਨਾ ਤਾ ਕੋਈ ਸਖ਼ਤ ਐਕਸ਼ਨ ਲਿਆ ਗਿਆ ਹੈ ਅਤੇ ਨਾ ਹੀ ਕਿਸੇ ਚੋਰ ਨੂੰ ਫੜਣ ਵਿਚ ਸਫ਼ਲਤਾ ਹਾਸਲ ਕੀਤੀ ਹੈ।

ਅਜੀਤ ਡੈਸਕ 12-11-2026
ਭਗਤਾ ਭਾਈਕਾ, 11 ਨਵੰਬਰ (ਸੁਖਪਾਲ ਸਿੰਘ ਸੋਨੀ)-ਸਥਾਨਕ ਇਲਾਕੇ ਅੰਦਰ ਕੁਝ ਸਮੇਂ ਤੋਂ ਕਿਸਾਨਾਂ ਦੀਆਂ ਮੋਟਰਾਂ ਦੀਆਂ ਤਾਰਾਂ ਚੋਰੀ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਪੀੜ੍ਹਤ ਕਿਸਾਨਾਂ ਵਲੋਂ ਸਮੇਂ ਸਮੇਂ ਸਿਰ ਸਥਾਨਕ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਜਾਂਦੀ ਹੈ, ਪਰੰਤੂ ਅਜੇ ਤੱਕ ਪੁਲਿਸ ਵਲੋਂ ਨਾ ਤਾ ਕੋਈ ਸਖ਼ਤ ਐਕਸ਼ਨ ਲਿਆ ਗਿਆ ਹੈ ਅਤੇ ਨਾ ਹੀ ਕਿਸੇ ਚੋਰ ਨੂੰ ਫੜਣ ਵਿਚ ਸਫ਼ਲਤਾ ਹਾਸਲ ਕੀਤੀ ਹੈ। ਖੇਤਾਂ ਵਿਚ ਦਿਨ-ਬ-ਦਿਨ ਚੋਰੀਆਂ ਦੇ ਵੱਧ ਰਹੇ ਸਿਲਸਿਲੇ ਤੋਂ ਕਿਸਾਨਾਂ ਬੇਹੱਦ ਚਿੰਤਤ ਨਜ਼ਰ ਆ ਰਹੇ ਹਨ। ਜਾਣਕਾਰੀ ਅਨੁਸਾਰ ਬੀਤੀ ਰਾਤ ਸ਼ਹਿਰ ਅੰਦਰ ਹੋਈਆਂ ਚੋਰੀਆਂ ਦੌਰਾਨ ਗੁਰਦੀਪ ਸਿੰਘ ਪੁੱਤਰ ਤੇਜਾ ਸਿੰਘ ਕਾਮਰੇਡ, ਪਰਮਪਾਲ ਸਿੰਘ ਪੁੱਤਰ ਅਮਰਜੀਤ ਸਿੰਘ, ਜਸਵਿੰਦਰ ਸਿੰਘ ਪੱਪੂ ਪ੍ਰਧਾਨ ਪੁੱਤਰ ਹਰਨੇਕ ਸਿੰਘ, ਹਰਦੀਪ ਸਿੰਘ ਦੀਪਾ ਪੁੱਤਰ ਟਹਿਲ ਸਿੰਘ, ਦਰਸ਼ਨ ਸਿੰਘ ਪੁੱਤਰ ਪੱਪੂ ਸਿੰਘ, ਗੁਰਚਰਨ ਸਿੰਘ ਪੁੱਤਰ ਬਲਵੀਰ ਸਿੰਘ, ਭੱਜਣ ਸਿੰਘ ਪੁੱਤਰ ਚੰਨਣ ਸਿੰਘ ਦੇ ਖੇਤਾਂ ਦੀਆਂ ਮੋਟਰਾਂ ਤੋਂ ਬਿਜਲੀ ਦੀਆਂ ਤਾਰਾਂ ਸਮੇਤ ਹੋਰ ਸਮਾਨ ਚੋਰੀ ਹੋ ਗਿਆ ਹੈ। ਪੀੜ੍ਹਤ ਕਿਸਾਨਾਂ ਵਲੋਂ ਅੱਜ ਸਵੇਰੇ ਸਥਾਨਕ ਪੁਲਿਸ ਸਟੇਸ਼ਨ ਵਿਖੇ ਮੁੜ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ। ਪੀੜ੍ਹਤ ਕਿਸਾਨਾਂ ਨੇ ਆਪਣਾ ਦੁੱਖ ਰੋਂਦਿਆ ਦੱਸਿਆ ਕਿ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਉਨ੍ਹਾਂ ਦੇ ਖੇਤਾਂ ਵਿਚੋਂ ਟਰਾਂਸਫਾਰਮਰ, ਟਰਾਂਸਫਾਰਮਰ ਦਾ ਤੇਲ, ਮੋਟਰਾਂ ਦਾ ਸਮਾਨ, ਬਿਜਲੀ ਦੀਆਂ ਤਾਰਾਂ ਸਮੇਤ ਕੋਠੀਆਂ ਵਿਚ ਪਿਆ ਸਮਾਨ ਚੋਰੀ ਹੋ ਰਿਹਾ ਹੈ। ਇਨ੍ਹਾਂ ਚੋਰੀਆਂ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਸੂਬਾ ਸਰਕਾਰ ਦੇ ਨੁਮਾਇੰਦਿਆਂ ਅਤੇ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਚੋਰੀ ਦੇ ਮਾਮਲੇ ਵਿਚ ਠੋਸ ਅਤੇ ਸਖ਼ਤ ਕਦਮ ਉਠਾਉਣ ਦੀ ਅਪੀਲ ਕੀਤੀ ਹੈ। ਇਸ ਮਾਮਲੇ ਸਬੰਧੀ ਸਥਾਨਕ ਪੁਲਿਸ ਸਟੇਸ਼ਨ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਸਬੰਧੀ ਕਾਰਵਾਈ ਕੀਤੀ ਜਾ ਰਹੀ। ਉਨ੍ਹਾਂ ਦਾਅਵਾ ਕੀਤਾ ਕਿ ਜਲਦੀ ਹੀ ਚੋਰਾਂ ਨੂੰ ਫੜ ਕੇ ਕਿਸਾਨਾਂ ਨੂੰ ਰਾਹਤ ਦਿੱਤੀ ਜਾਵੇਗੀ।
ਪਿਛਲੀ ਖ਼ਬਰ ਸੰਨੀ ਕੈਂਥ ਵਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਅਗਲੀ ਖ਼ਬਰ ਪੁਲਿਸ ਵਲੋਂ ਪਿੰਡਾਂ ਵਿਚ ਚਲਾਇਆ ਵਿਸ਼ੇਸ਼ ਸਰਚ ਅਭਿਆਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।