38 ਲੱਖ ਰੁਪਏ ਦੀ ਲਾਗਤ ਨਾਲ ਨਰੂਆਣਾ ਵਿਖੇ ਬਣੇ ਮੁੱਖ ਮੰਤਰੀ ਖੇਡ ਗਰਾਊਂਡ ਦਾ ਉਦਘਾਟਨ
ਸੰਗਤ ਮੰਡੀ, 12 ਨਵੰਬਰ (ਸੁਖਤੇਜ ਧਾਲੀਵਾਲ)- ਪੰਜਾਬ ਸਰਕਾਰ ਵਲੋਂ ਪਿੰਡਾਂ ਵਿਚ ਖੇਡ ਸਹੂਲਤਾਂ ਨੂੰ ਮਜ਼ਬੂਤ ਕਰਨ ਦੇ ਉਪਰਾਲਿਆਂ ਤਹਿਤ ਪਿੰਡ ਨਰੂਆਣਾ ਵਿਖੇ 38 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਨਵੇਂ ਮੁੱਖ ਮੰਤਰੀ ਖੇਡ ਗਰਾਊਂਡ ਦਾ ਉਦਘਾਟਨ ਬਠਿੰਡਾ ਦਿਹਾਤੀ ਦੇ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਵਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਖਿਡਾਰੀਆਂ ਨੂੰ ਖੇਡ ਕਿੱਟਾਂ ਵੀ ਵੰਡੀਆਂ।
ਅਜੀਤ ਡੈਸਕ
13-11-2026