13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਫ਼ਰਦ ਕੇਂਦਰ ਕੰਪਿਊਟਰ ਆਪ੍ਰੇਟਰਜ਼ ਐਸੋਸੀਏਸ਼ਨ ਨੇ ਉਲੀਕੀ ਸੰਘਰਸ਼ ਦੀ ਰੂਪ ਰੇਖਾ

ਬਠਿੰਡਾ, 12 ਨਵੰਬਰ (ਪੱਤਰ ਪ੍ਰੇਰਕ): ਫ਼ਰਦ ਕੇਂਦਰ ਕੰਪਿਊਟਰ ਆਪ੍ਰੇਟਰ ਐਸੋਸੀਏਸ਼ਨ ਪੰਜਾਬ ਵਲੋਂ ਆਪਣੀਆਂ ਹੱਕੀ ਮੰਗਾਂ ਮੰਨਵਾਉਣ ਲਈ ਸੰਘਰਸ਼ ਦੀ ਰੂਪ ਰੇਖਾ ਉਲੀਕੀ ਗਈ ਹੈ। ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਦੀ ਅਗਵਾਈ ਵਿਚ ਸ਼ਾਮਿਲ ਸੁਖਪਾਲ ਸਿੰਘ, ਕੁਲਵਿੰਦਰ ਸਿੰਘ ਅਤੇ ਦੀਪਕ ਕੁਮਾਰ ਨੇ ਦੱਸਿਆ ਕਿ ਫ਼ਰਦ ਕੇਂਦਰ ਕੰਪਿਊਟਰ ਆਪਰੇਟਰਾਂ ਨੂੰ ਕੈਟਾਗਰੀ-ਸੀ ਵਿਚ ਸ਼ਾਮਲ ਕਰਕੇ ਬਣਦੀ ਤਨਖ਼ਾਹ ਦੇਣ ਸੰਬੰਧੀ ਵਿਭਾਗ ਵਲੋਂ ਕਈ ਲਿਖਤੀ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ।

ਐੱਸ.ਡੀ.ਐੱਮ ਬਠਿੰਡਾ ਨੂੰ ਮੰਗ ਪੱਤਰ ਸੌਂਪ ਰਹੇ ਫ਼ਰਦ ਕੇਂਦਰ ਕੰਪਿਊਟਰ ਆਪ੍ਰੇਟਰ ਐਸੋਸੀਏਸ਼ਨ ਜ਼ਿਲ੍ਹਾ ਬਠਿੰਡਾ ਦੇ ਆਗੂ। 13-11-2026
ਬਠਿੰਡਾ, 12 ਨਵੰਬਰ (ਪੱਤਰ ਪ੍ਰੇਰਕ): ਫ਼ਰਦ ਕੇਂਦਰ ਕੰਪਿਊਟਰ ਆਪ੍ਰੇਟਰ ਐਸੋਸੀਏਸ਼ਨ ਪੰਜਾਬ ਵਲੋਂ ਆਪਣੀਆਂ ਹੱਕੀ ਮੰਗਾਂ ਮੰਨਵਾਉਣ ਲਈ ਸੰਘਰਸ਼ ਦੀ ਰੂਪ ਰੇਖਾ ਉਲੀਕੀ ਗਈ ਹੈ। ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਦੀ ਅਗਵਾਈ ਵਿਚ ਸ਼ਾਮਿਲ ਸੁਖਪਾਲ ਸਿੰਘ, ਕੁਲਵਿੰਦਰ ਸਿੰਘ ਅਤੇ ਦੀਪਕ ਕੁਮਾਰ ਨੇ ਦੱਸਿਆ ਕਿ ਫ਼ਰਦ ਕੇਂਦਰ ਕੰਪਿਊਟਰ ਆਪਰੇਟਰਾਂ ਨੂੰ ਕੈਟਾਗਰੀ-ਸੀ ਵਿਚ ਸ਼ਾਮਲ ਕਰਕੇ ਬਣਦੀ ਤਨਖ਼ਾਹ ਦੇਣ ਸੰਬੰਧੀ ਵਿਭਾਗ ਵਲੋਂ ਕਈ ਲਿਖਤੀ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ। ਇਨ੍ਹਾਂ ਪੱਤਰਾਂ ਰਾਹੀਂ ਜ਼ਿਲ੍ਹਾ ਪੱਧਰ ਦੇ ਅਧਿਕਾਰੀਆਂ ਨੂੰ ਆਪਰੇਟਰਾਂ ਦਾ ਡਾਟਾ ਅਤੇ ਰਿਕਾਰਡ ਚੈੱਕ ਕਰਕੇ ਅਗਲੀ ਕਾਰਵਾਈ ਲਈ ਭੇਜਣ ਦੇ ਨਿਰਦੇਸ਼ ਦਿੱਤੇ ਗਏ ਹਨ ਪਰ ਅਫ਼ਸੋਸ ਦੀ ਗੱਲ ਹੈ ਕਿ ਜ਼ਿਲ੍ਹਾ ਪੱਧਰ ਦੇ ਸਬੰਧਿਤ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਵਾਰ-ਵਾਰ ਇਨ੍ਹਾਂ ਹਦਾਇਤਾਂ ਦੀ ਅਣਦੇਖੀ ਕੀਤੀ ਜਾ ਰਹੀ ਹੈ ਅਤੇ ਆਪਰੇਟਰਾਂ ਨੂੰ ਮਿਲਣ ਵਾਲੇ ਤਨਖ਼ਾਹ ਵਾਧੇ ਸੰਬੰਧੀ ਲੋੜੀਂਦਾ ਡਾਟਾ ਹੁਣ ਤੱਕ ਨਹੀਂ ਭੇਜਿਆ ਗਿਆ। ਇਸ ਤੋਂ ਇਲਾਵਾ ਹਰ ਸਾਲ ਦੀਵਾਲੀ ਮੌਕੇ ਕੰਪਿਊਟਰ ਆਪਰੇਟਰਾਂ ਨੂੰ ਦਿੱਤਾ ਜਾਣ ਵਾਲਾ ਦੀਵਾਲੀ ਬੋਨਸ ਇਸ ਸਾਲ ਨਹੀਂ ਦਿੱਤਾ ਗਿਆ, ਜਿਸ ਕਾਰਨ ਆਪਰੇਟਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਆਗੂਆਂ ਨੇ ਅੱਗੇ ਦੱਸਿਆ ਕਿ ਕੁਝ ਕੰਪਿਊਟਰ ਆਪਰੇਟਰਾਂ ਦੇ ਈ.ਪੀ.ਐਫ ਅਤੇ ਈ.ਐਸ.ਆਈ.ਸੀ ਖਾਤਿਆਂ ਵਿਚ ਗ਼ਲਤੀਆਂ ਹੋਣ ਕਾਰਨ ਸਬੰਧਿਤ ਕੰਪਨੀ ਵਲੋਂ ਉਨ੍ਹਾਂ ਨੂੰ ਨੌਕਰੀ ਤੋਂ ਹਟਾਉਣ ਦੇ ਨਾਲ-ਨਾਲ ਉਨ੍ਹਾਂ ਦੀਆਂ ਪਿਛਲੀਆਂ ਤਨਖ਼ਾਹਾਂ ਵੀ ਰੋਕ ਦਿੱਤੀਆਂ ਗਈਆਂ ਹਨ, ਜੋ ਉਨ੍ਹਾਂ ਨਾਲ ਸਰਾਸਰ ਅਨਿਆਂ ਹੈ, ਜਿਸ ਦੇ ਵਿਰੋਧ ਵਿਚ ਐਸੋਸੀਏਸ਼ਨ ਵਲੋਂ ਪੰਜਾਬ ਪੱਧਰ ਦੇ ਸੰਘਰਸ਼ ਤਹਿਤ 13 ਨਵੰਬਰ ਨੂੰ ਪੰਜਾਬ ਭਰ ਦੇ ਸਮੂਹ ਫ਼ਰਦ ਕੇਂਦਰ ਕੰਪਿਊਟਰ ਆਪਰੇਟਰ ਰੋਸ ਵਜੋਂ ਆਪਣਾ ਰੋਜ਼ਾਨਾ ਦਾ ਕੰਮ ਕਾਲੇ ਬਿੱਲੇ ਲਗਾ ਕੇ ਪਹਿਲਾਂ ਦੀ ਤਰ੍ਹਾਂ ਕਰਨਗੇ। ਜੇਕਰ 20 ਨਵੰਬਰ ਤੱਕ ਆਪਰੇਟਰਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ 20 ਨਵੰਬਰ ਨੂੰ ਭੌਂ-ਰਿਕਾਰਡ ਵਿਭਾਗ ਪੰਜਾਬ ਦੇ ਮੁੱਖ ਦਫ਼ਤਰ ਜਲੰਧਰ ਵਿਖੇ ਪੰਜਾਬ ਪੱਧਰ ’ਤੇ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਐਸੋਸੀਏਸ਼ਨ ਦੇ ਜ਼ਿਲ੍ਹਾ ਪੱਧਰੀ ਆਗੂਆਂ ਵਲੋਂ ਆਪਣੀਆਂ ਮੰਗਾਂ ਸੰਬੰਧੀ ਐਸ.ਡੀ.ਐਮ ਬਠਿੰਡਾ ਨੂੰ ਵੀ ਮੰਗ ਪੱਤਰ ਸੌਂਪਿਆ ਗਿਆ।
ਪਿਛਲੀ ਖ਼ਬਰ ਪੰਜਾਬੀ ਮਾਹ ਨੂੰ ਸਮਰਪਿਤ ਪੰਜਾਬੀ ਵਿਭਾਗ ਵਲੋਂ ਕਰਵਾਏ ਵੱਖ-ਵੱਖ ਮੁਕਾਬਲੇ ਅਗਲੀ ਖ਼ਬਰ ਗੁਰੂ ਕਾਸ਼ੀ ਸਕੂਲ ਦੇ ਵਿਦਿਆਰਥੀਆਂ ਨੇ ਸਕਿੱਲ ਡਿਵੈਲਪਮੈਂਟ ਸੈਂਟਰ ਆਫ਼ ਐਕਸੀਲੈਂਸ ਫ਼ਰੀਦਕੋਟ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।