13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਫ਼ਰਦ ਕੇਂਦਰ ਕੰਪਿਊਟਰ ਆਪਰੇਟਰਾਂ ਵਲੋਂ ਅੱਜ ਕਾਲੇ ਬਿੱਲੇ ਲਗਾ ਕੇ ਕੰਮ ਕਰਨ ਦਾ ਐਲਾਨ

ਮਾਨਸਾ, 12 ਨਵੰਬਰ (ਰਾਵਿੰਦਰ ਸਿੰਘ ਰਵੀ)- ਫ਼ਰਦ ਕੇਂਦਰ ਕੰਪਿਊਟਰ ਆਪਰੇਟਰਜ਼ ਐਸੋਸੀਏਸ਼ਨ ਵਲੋਂ ਫ਼ਰਦ ਕੇਂਦਰਾਂ ’ਚ ਲੰਬੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਕੰਪਿਊਟਰ ਆਪਰੇਟਰਾਂ ਦੀਆਂ ਮੰਗਾਂ ਨੂੰ ਵਿਭਾਗ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਅਣਗੌਲਿਆ ਕਰਨ ਦੇ ਰੋਸ ਵਜੋਂ 13 ਨਵੰਬਰ ਨੂੰ ਕਾਲੇ ਬਿੱਲੇ ਲਗਾ ਕੇ ਕੰਮ ਕਰਨ ਦਾ ਫੈਸਲਾ ਕੀਤਾ ਗਿਆ ਹੈ। ਆਗੂਆਂ ਨੇ ਦੱਸਿਆ ਕਿ ਫ਼ਰਦ ਕੇਂਦਰ ਕੰਪਿਊਟਰ ਆਪਰੇਟਰਾਂ ਨੂੰ ਕੈਟਾਗਰੀ-ਸੀ ’ਚ ਸ਼ਾਮਲ ਕਰ ਕੇ ਬਣਦੀ ਤਨਖ਼ਾਹ ਦੇਣ ਸਬੰਧੀ ਕਈ ਲਿਖਤੀ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ ਪਰ ਜ਼ਿਲ੍ਹਾ ਪੱਧਰ ਦੇ ਸਬੰਧਿਤ ਅਧਿਕਾਰੀਆਂ ਵਲੋਂ ਇਨ੍ਹਾਂ ਹਦਾਇਤਾਂ ਦੀ ਅਣਦੇਖੀ ਕੀਤੀ ਜਾ ਰਹੀ ਹੈ ਅਤੇ ਆਪਰੇਟਰਾਂ ਨੂੰ ਮਿਲਣ ਵਾਲੇ ਤਨਖ਼ਾਹ ਵਾਧੇ ਸਬੰਧੀ ਲੋੜੀਂਦਾ ਡਾਟਾ ਹੁਣ ਤੱਕ ਨਹੀਂ ਭੇਜਿਆ ਗਿਆ।

ਅਜੀਤ ਡੈਸਕ 13-11-2026
ਮਾਨਸਾ, 12 ਨਵੰਬਰ (ਰਾਵਿੰਦਰ ਸਿੰਘ ਰਵੀ)- ਫ਼ਰਦ ਕੇਂਦਰ ਕੰਪਿਊਟਰ ਆਪਰੇਟਰਜ਼ ਐਸੋਸੀਏਸ਼ਨ ਵਲੋਂ ਫ਼ਰਦ ਕੇਂਦਰਾਂ ’ਚ ਲੰਬੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਕੰਪਿਊਟਰ ਆਪਰੇਟਰਾਂ ਦੀਆਂ ਮੰਗਾਂ ਨੂੰ ਵਿਭਾਗ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਅਣਗੌਲਿਆ ਕਰਨ ਦੇ ਰੋਸ ਵਜੋਂ 13 ਨਵੰਬਰ ਨੂੰ ਕਾਲੇ ਬਿੱਲੇ ਲਗਾ ਕੇ ਕੰਮ ਕਰਨ ਦਾ ਫੈਸਲਾ ਕੀਤਾ ਗਿਆ ਹੈ। ਆਗੂਆਂ ਨੇ ਦੱਸਿਆ ਕਿ ਫ਼ਰਦ ਕੇਂਦਰ ਕੰਪਿਊਟਰ ਆਪਰੇਟਰਾਂ ਨੂੰ ਕੈਟਾਗਰੀ-ਸੀ ’ਚ ਸ਼ਾਮਲ ਕਰ ਕੇ ਬਣਦੀ ਤਨਖ਼ਾਹ ਦੇਣ ਸਬੰਧੀ ਕਈ ਲਿਖਤੀ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ ਪਰ ਜ਼ਿਲ੍ਹਾ ਪੱਧਰ ਦੇ ਸਬੰਧਿਤ ਅਧਿਕਾਰੀਆਂ ਵਲੋਂ ਇਨ੍ਹਾਂ ਹਦਾਇਤਾਂ ਦੀ ਅਣਦੇਖੀ ਕੀਤੀ ਜਾ ਰਹੀ ਹੈ ਅਤੇ ਆਪਰੇਟਰਾਂ ਨੂੰ ਮਿਲਣ ਵਾਲੇ ਤਨਖ਼ਾਹ ਵਾਧੇ ਸਬੰਧੀ ਲੋੜੀਂਦਾ ਡਾਟਾ ਹੁਣ ਤੱਕ ਨਹੀਂ ਭੇਜਿਆ ਗਿਆ। ਉਨ੍ਹਾਂ ਦੱਸਿਆ ਕਿ ਕੁਝ ਕੰਪਿਊਟਰ ਆਪਰੇਟਰਾਂ ਦੇ ਈ.ਪੀ.ਐੱਫ. ਅਤੇ ਈ.ਐਸ.ਆਈ.ਸੀ. ਖਾਤਿਆਂ ’ਚ ਗਲਤੀਆਂ ਹੋਣ ਕਾਰਨ ਸਬੰਧਿਤ ਕੰਪਨੀ ਵਲੋਂ ਨੌਕਰੀ ਤੋਂ ਹਟਾਉਣ ਦੇ ਨਾਲ ਹੀ ਪਿਛਲੀਆਂ ਤਨਖ਼ਾਹਾਂ ਵੀ ਰੋਕ ਦਿੱਤੀਆਂ ਗਈਆਂ ਹਨ, ਜੋ ਆਪਰੇਟਰਾਂ ਦੇ ਰੁਜ਼ਗਾਰ ਅਤੇ ਆਰਥਿਕ ਸੁਰੱਖਿਆ ਨਾਲ ਸਿੱਧਾ ਖਿਲਵਾੜ ਹੈ। ਸੂਬਾ ਪ੍ਰਧਾਨ ਰਮਨਦੀਪ ਸਿੰਘ, ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ, ਖਜਾਨਚੀ ਗਗਨਦੀਪ ਸਿੰਘ, ਪ੍ਰੈੱਸ ਸਕੱਤਰ ਹਰਪ੍ਰੀਤ ਸਿੰਘ, ਜਰਨਲ ਸਕੱਤਰ ਮੰਗਾ ਰਾਮ, ਮੀਤ ਪ੍ਰਧਾਨ ਸੇਵਕ ਸਿੰਘ ਨੇ ਚਿਤਾਵਨੀ ਦਿੱਤੀ ਕਿ ਜੇਕਰ ਆਪਰੇਟਰਾ ਦੀਆਂ ਸਮੱਸਿਆਵਾ ਦਾ ਹੱਲ ਨਹੀ ਕੀਤਾ ਗਿਆ ਤਾਂ ਜਾਂਦਾ ਤਾਂ 20 ਨਵੰਬਰ ਨੂੰ ਭੌ-ਰਿਕਾਰਡ ਵਿਭਾਗ ਪੰਜਾਬ ਦੇ ਮੁੱਖ ਦਫ਼ਤਰ ਜਲੰਧਰ ਵਿਖੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਪਿਛਲੀ ਖ਼ਬਰ ਜ਼ਿਲ੍ਹੇ ’ਚ ਵੋਟਿੰਗ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ਦਾ ਕੰਮ ਸ਼ੁਰੂ ਅਗਲੀ ਖ਼ਬਰ ਸੁਖਦਰਸ਼ਨ ਸ਼ਰਮਾ ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।