13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਜ਼ਿਲ੍ਹੇ ’ਚ ਵੋਟਿੰਗ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ਦਾ ਕੰਮ ਸ਼ੁਰੂ

ਮਾਨਸਾ, 12 ਨਵੰਬਰ (ਸ. ਰਿ.)

ਅਜੀਤ ਡੈਸਕ 13-11-2026
ਮਾਨਸਾ, 12 ਨਵੰਬਰ (ਸ.ਰਿ.)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਚੋਣਾਂ-2027 ਸਬੰਧੀ ਭਾਰਤ ਇਲੈਕਟਰੋਨਿਕ ਲਿਮਟਿਡ ਕੰਪਨੀ ਦੇ 6 ਇੰਜੀਨੀਅਰਾਂ ਵਲੋਂ ਜ਼ਿਲ੍ਹੇ ’ਚ ਵੋਟਿੰਗ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵੋਟਿੰਗ ਮਸ਼ੀਨਾਂ ਦੀ ਚੈਕਿੰਗ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੈਕਿੰਗ ਪ੍ਰਕਿਰਿਆ ਸ਼ੁਰੂ ਹੋਣ ਤੋਂ ਖ਼ਤਮ ਹੋਣ ਤੱਕ ਐੱਫ.ਐੱਲ.ਸੀ. ਹਾਲ ਵਿਖੇ ਨਿੱਜੀ ਤੌਰ ’ਤੇ ਹਾਜ਼ਰ ਰਹਿਣ ਦੀ ਅਪੀਲ ਵੀ ਕੀਤੀ। ਉਨ੍ਹਾਂ ਦੱਸਿਆ ਕਿ ਚੈਕਿੰਗ ਪ੍ਰਕਿਰਿਆ ਦੌਰਾਨ ਕਿਸੇ ਵੀ ਵਿਅਕਤੀ, ਅਧਿਕਾਰੀ/ਕਰਮਚਾਰੀ ਨੂੰ ਹਾਲ ਵਿਖੇ ਬਿਨ੍ਹਾਂ ਅਧਿਕਾਰਤ ਪਹਿਚਾਣ ਪੱਤਰ ਦਾਖਲ ਹੋਣ ਦੀ ਆਗਿਆ ਨਹੀਂ ਹੋਵੇਗੀ।
ਪਿਛਲੀ ਖ਼ਬਰ ਪੇਸ਼ੀ ਭੁਗਤਣ ਆਏ ਨੌਜਵਾਨਾਂ ’ਤੇ ਹਮਲਾ ਕਰ ਕੇ ਕੀਤੇ ਜ਼ਖਮੀ ਇਕ ਏਮਜ਼ ਬਠਿੰਡਾ ਲਈ ਰੈਫ਼ਰ ਅਗਲੀ ਖ਼ਬਰ ਫ਼ਰਦ ਕੇਂਦਰ ਕੰਪਿਊਟਰ ਆਪਰੇਟਰਾਂ ਵਲੋਂ ਅੱਜ ਕਾਲੇ ਬਿੱਲੇ ਲਗਾ ਕੇ ਕੰਮ ਕਰਨ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।