13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਡਿਪਟੀ ਕਮਿਸ਼ਨਰ ਦਫ਼ਤਰ ਮਾਨਸਾ ਨੇੜੇ ਧਰਨਾ 16 ਨੂੰ

ਮਾਨਸਾ, 12 ਨਵੰਬਰ (ਸ. ਰਿ.)

ਅਜੀਤ ਡੈਸਕ 13-11-2026
ਮਾਨਸਾ, 12 ਨਵੰਬਰ (ਸ.ਰਿ.)- ਮਜ਼ਦੂਰ ਮੁਕਤੀ ਮੋਰਚਾ ਪੰਜਾਬ ਲਿਬਰੇਸ਼ਨ ਵਲੋਂ ਮਗਨਰੇਗਾ ਮਜ਼ਦੂਰਾਂ ਨੂੰ ਕੰਮ ਨਾ ਮਿਲਣ ਅਤੇ ਮੇਟਾ ਵਰਕਰਾਂ ਨੂੰ ਆ ਰਹੀਆਂ ਸਮੱਸਿਆਵਾਂ ਦੇ ਵਿਰੋਧ ’ਚ 16 ਨਵੰਬਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਮਾਨਸਾ ਨੇੜੇ ਰੋਸ ਧਰਨਾ ਲਗਾਇਆ ਜਾਵੇਗਾ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਘਰਾਂਗਣਾ, ਸੂਬਾ ਆਗੂ ਗੁਰਸੇਵਕ ਮਾਨਬੀਬੜੀਆਂ ਨੇ ਦੱਸਿਆ ਕਿ ਮੋਦੀ ਸਰਕਾਰ ਵਲੋਂ ਜਦੋਂ ਤੋਂ ਮਗਨਰੇਗਾ ਕਾਨੂੰਨ ਬਦਲ ਕੇ ਜੀ ਰਾਮ ਜੀ ਸਕੀਮ ਲਿਆ ਕੇ ਹਾਜ਼ਰੀਆਂ ਆਨਲਾਈਨ ਕੀਤੀਆਂ ਹਨ ਉਦੋਂ ਤੋਂ ਹੀ ਵੱਡੀ ਪੱਧਰ ’ਤੇ ਪਿੰਡਾਂ ਵਿਚ ਮੇਟਾ ਤੇ ਮਗਨਰੇਗਾ ਮਜ਼ਦੂਰਾਂ ਨੂੰ ਵੱਡੀਆਂ ਸਮੱਸਿਆਵਾਂ ਆ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਧਰਨੇ ਦੀ ਸਫਲਤਾ ਲਈ ਪਿੰਡਾਂ ’ਚ ਪੰਜਾਬ ਅਤੇ ਕੇਂਦਰ ਸਰਕਾਰ ਖ਼ਿਲਾਫ਼ ਲੋਕਾਂ ਨੂੰ ਲਾਮਬੰਦ ਕੀਤਾ ਜਾਵੇਗਾ।
ਪਿਛਲੀ ਖ਼ਬਰ 2027 ’ਚ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ–ਗੁਰਪ੍ਰੀਤ ਸਿੰਘ ਵਿੱਕੀ ਅਗਲੀ ਖ਼ਬਰ ਸਾਬਕਾ ਪੀ.ਸੀ.ਐੱਸ. ਅਧਿਕਾਰੀ ਗੋਪਾਲ ਸਿੰਘ ਕੋਟਫੱਤਾ ਨੂੰ ‘ਆਪ’ ਨੇ ਬਠਿੰਡਾ ਦਿਹਾਤੀ ਤੋਂ ਚੋਣ ਮੈਦਾਨ ’ਚ ਉਤਾਰਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।