13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

2027 ’ਚ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ–ਗੁਰਪ੍ਰੀਤ ਸਿੰਘ ਵਿੱਕੀ

ਮਾਨਸਾ, 12 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- 2027 ਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ। ਇਹ ਦਾਅਵਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਤੇ ਨੌਜਵਾਨ ਆਗੂ ਗੁਰਪ੍ਰੀਤ ਸਿੰਘ ਵਿੱਕੀ ਨੇ ਕੀਤਾ।

ਕਿਹਾ, ਪੰਜਾਬ ਸਰਕਾਰ ਹਰ ਫਰੰਟ ’ਤੇ ਫੇਲ੍ਹ ਹਰਨੂਰ ਕੌਰ ਪਿਤਾ : ਸੱਤਪਾਲ ਸਿੰਘ ਸਿਵੀਆਂ ਮਾਤਾ : ਰਮਨਜੀਤ ਕੌਰ ਪਿੰਡ : ਸਿਵੀਆਂ ਜ਼ਿਲ੍ਹਾ : ਬਠਿੰਡਾ 13-11-2026
ਮਾਨਸਾ, 12 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- 2027 ਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ। ਇਹ ਦਾਅਵਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਤੇ ਨੌਜਵਾਨ ਆਗੂ ਗੁਰਪ੍ਰੀਤ ਸਿੰਘ ਵਿੱਕੀ ਨੇ ਕੀਤਾ। ਉਹ ‘ਅਜੀਤ’ ਉਪ ਦਫ਼ਤਰ ਮਾਨਸਾ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚੇ ਸਨ। ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸ੍ਰੀ ਰਾਹੁਲ ਗਾਂਧੀ ਦੀ ਅਗਵਾਈ ’ਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਰੇ ਆਗੂ ਇਕਮੁੱਠ ਹਨ ਅਤੇ ਆਉਂਦੀਆਂ ਵਿਧਾਨ ਸਭਾ ਚੋਣਾਂ ’ਚ ਜਿੱਤ ਹਾਸਲ ਕਰਨ ਲਈ ਦਿਨ-ਰਾਤ ਇੱਕ ਕਰ ਰਹੇ ਹਨ। ਉਨ੍ਹਾਂ ਆਖਿਆ ਕਿ ਪਿਛਲੀਆਂ ਕਾਂਗਰਸ ਦੀਆਂ ਸਰਕਾਰਾਂ ਦੌਰਾਨ ਪੰਜਾਬ ਦਾ ਵਧੇਰੇ ਵਿਕਾਸ ਹੋਇਆ ਹੈ। ਮਾਨਸਾ ਵਿਧਾਨ ਸਭਾ ਹਲਕੇ ਤੋਂ ਟਿਕਟ ਦੇ ਦਾਅਵੇਦਾਰ ਸ. ਵਿੱਕੀ ਨੇ ਕਿਹਾ ਕਿ ਉਹ ਹਲਕੇ ’ਚ ਚੋਣ ਲੜਨ ਦੇ ਇਛੁੱਕ ਹਨ, ਨੇ ਆਪਣੀਆਂ ਸਰਗਰਮੀਆਂ ਪਿਛਲੇ ਸਮੇਂ ਤੋਂ ਵਿੱਢੀਆਂ ਹੋਈਆਂ ਹਨ ਪਰ ਕਾਂਗਰਸ ਹਾਈਕਮਾਨ ਜੋ ਵੀ ਫੈਸਲਾ ਕਰੇਗੀ ਉਹ ਮਨਜੂਰ ਹੋਵੇਗਾ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਹਰ ਫਰੰਟ ’ਤੇ ਫੇਲ੍ਹ ਦੱਸਦਿਆਂ ਦੋਸ਼ ਲਗਾਇਆ ਕਿ ਵਿਧਾਨ ਸਭਾ ਚੋਣਾਂ ਮੌਕੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ। ਉਨ੍ਹਾਂ ਲੋਕਾਈ ਨੂੰ ਅਪੀਲ ਕੀਤੀ ਕਿ ਉਹ ਸਰਕਾਰਾਂ ਦੇ ਕੰਮਾਂ ਦੇ ਲੇਖਾ-ਜੋਖਾ ਖੁਦ ਕਰਿਆ ਕਰਨ ਅਤੇ 2027 ਦੀਆਂ ਚੋਣਾਂ ’ਚ ਉਸ ਪਾਰਟੀ ਨੂੰ ਅੱਗੇ ਲੈ ਕੇ ਆਉਣ ਜੋ ਪੰਜਾਬ ਤੇ ਪੰਜਾਬੀਆਂ ਦੀ ਭਲਾਈ ਲਈ ਕਦਮ ਉਠਾਵੇ।
ਪਿਛਲੀ ਖ਼ਬਰ ਬਰੇਟਾ ਵਿਖੇ ਗੈਸ ਏਜੰਸੀ ’ਚੋਂ ਸਿਲੰਡਰ ਚੋਰੀ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਦਫ਼ਤਰ ਮਾਨਸਾ ਨੇੜੇ ਧਰਨਾ 16 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।