14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

15 ਨਵੰਬਰ ਤੱਕ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਸਰਕਾਰੀ ਰਾਜਿੰਦਰਾ ਕਾਲਜ ਵਿਖੇ ਕੈਂਪ

ਬਠਿੰਡਾ, 13 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਬਠਿੰਡਾ ਦੇ ਸਹਿਯੋਗ ਨਾਲ ਸਾਹਾਰਾ ਐਜੂਕੇਸ਼ਨ ਐਂਡ ਰਿਹੈਬਲੀਟੇਸ਼ਨ ਰਜਿਸਟਰਡ ਸੋਸਾਇਟੀ, ਬਠਿੰਡਾ ਵਲੋਂ 13, 14 ਅਤੇ 15 ਨਵੰਬਰ 2026 ਨੂੰ ਸਰਕਾਰੀ ਰਾਜਿੰਦਰਾ ਕਾਲਜ, ਬਠਿੰਡਾ ਵਿਖੇ ਕੈਂਪ/ਕਾਨਫਰੰਸ ਕਰਵਾਈ ਜਾ ਰਹੀ ਹੈ। ਇਸ ਕੈਂਪ ਦਾ ਮੁੱਖ ਮੰਤਵ ਵਿਸ਼ੇਸ਼ ਲੋੜਾਂ ਵਾਲੇ ਦਿਵਿਆਂਗਜਨ ਬੱਚਿਆਂ ਦੀ ਮੁੱਢਲੇ ਪੱਧਰ ’ਤੇ ਪਹਿਚਾਣ, ਮੁਲਾਂਕਣ ਅਤੇ ਆਪਸੀ ਤਾਲਮੇਲ ਹੈ।

ਅਜੀਤ ਡੈਸਕ 14-11-2026
ਬਠਿੰਡਾ, 13 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਬਠਿੰਡਾ ਦੇ ਸਹਿਯੋਗ ਨਾਲ ਸਾਹਾਰਾ ਐਜੂਕੇਸ਼ਨ ਐਂਡ ਰਿਹੈਬਲੀਟੇਸ਼ਨ ਰਜਿਸਟਰਡ ਸੋਸਾਇਟੀ, ਬਠਿੰਡਾ ਵਲੋਂ 13, 14 ਅਤੇ 15 ਨਵੰਬਰ 2026 ਨੂੰ ਸਰਕਾਰੀ ਰਾਜਿੰਦਰਾ ਕਾਲਜ, ਬਠਿੰਡਾ ਵਿਖੇ ਕੈਂਪ/ਕਾਨਫਰੰਸ ਕਰਵਾਈ ਜਾ ਰਹੀ ਹੈ। ਇਸ ਕੈਂਪ ਦਾ ਮੁੱਖ ਮੰਤਵ ਵਿਸ਼ੇਸ਼ ਲੋੜਾਂ ਵਾਲੇ ਦਿਵਿਆਂਗਜਨ ਬੱਚਿਆਂ ਦੀ ਮੁੱਢਲੇ ਪੱਧਰ ’ਤੇ ਪਹਿਚਾਣ, ਮੁਲਾਂਕਣ ਅਤੇ ਆਪਸੀ ਤਾਲਮੇਲ ਹੈ। ਇਸ ਕਾਨਫਰੰਸ ਚ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀਆਂ ਲੋੜਾਂ ਨੂੰ ਸਮਝਣਾ, ਸਮੇਂ ਸਿਰ ਪਹਿਚਾਣ ਕਰਨਾ, ਉਨ੍ਹਾਂ ਲਈ ਢੁਕਵੀਆਂ ਸਹਾਇਕ ਸੇਵਾਵਾਂ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ ਜਾਵੇਗੀ। ਇਸ ਮੌਕੇ ਮਾਪਿਆਂ ਨੂੰ ਵਿਸ਼ੇਸ਼ ਤੌਰ ’ਤੇ ਸੱਦਾ ਦਿੱਤਾ ਗਿਆ ਹੈ ਤਾਂ ਜੋ ਉਹ ਆਪਣੇ ਬੱਚਿਆਂ ਦੀਆਂ ਲੋੜਾਂ ਨੂੰ ਬਿਹਤਰ ਢੰਗ ਨਾਲ ਸਮਝ ਸਕਣ ਅਤੇ ਮਾਹਿਰਾਂ ਤੋਂ ਸਲਾਹ ’ਤੇ ਮਾਰਗਦਰਸ਼ਨ ਪ੍ਰਾਪਤ ਕਰ ਸਕਣ। ਇਸ ਤੋਂ ਇਲਾਵਾ ਮਾਪਿਆਂ ਨੂੰ ਆਪਣੇ ਤਜਰਬੇ ਸਾਂਝੇ ਕਰਨ ਅਤੇ ਹੋਰ ਪਰਿਵਾਰਾਂ ਨਾਲ ਜੁੜਨ ਦਾ ਮੌਕਾ ਵੀ ਮਿਲੇਗਾ। ਭਾਗੀਦਾਰਾਂ ਲਈ ਖਾਣੇ ਅਤੇ ਕਿੱਟ ਦਾ ਪ੍ਰਬੰਧ ਵੀ ਕੀਤਾ ਜਾਵੇਗਾ। ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਦੇ ਇਸ ਸਾਂਝੇ ਉਪਰਾਲੇ ਨੂੰ ਵਿਸ਼ੇਸ਼ ਲੋੜਾਂ ਵਾਲੇ ਦਿਵਿਆਂਗਜਨ ਬੱਚਿਆਂ ਦੀ ਭਲਾਈ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਵੱਲ ਇੱਕ ਮਹੱਤਵਪੂਰਨ ਕਦਮ ਹੈ। ਵਿਸ਼ੇਸ਼ ਲੋੜਾਂ ਵਾਲੇ ਦਿਵਿਆਂਗਜਨ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਹੈ ਕਿ ਉਹ ਇਸ ਕੈਂਪ/ਕਾਨਫਰੰਸ ਵਿਚ ਪਹੁੰਚਿਆ ਜਾਵੇ।
ਪਿਛਲੀ ਖ਼ਬਰ -ਮਾਮਲਾ ਸੇਵਾ-ਮੁਕਤ ਸਬ ਇੰਸਪੈਕਟਰ ਦੇ ਹੋਏ ਕਤਲ ਦਾ- 2 ਸਾਲ ਪਹਿਲਾਂ ਦਰਜ ਹੋਏ ਕਤਲ ਦੇ ਮਾਮਲੇ ’ਚ ਮ੍ਰਿਤਕ ਦੇ ਪੁੱਤਰ ਨੂੰ... ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਕੂਲ ਵਿਖੇ ਬਾਲ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਭਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।