14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਨਗਰ ਕੀਰਤਨ, ਪ੍ਰਭਾਤਫੇਰੀਆਂ ਸ਼ੁਰੂ

ਰਾਮਾਂ ਮੰਡੀ, 13 ਨਵੰਬਰ (ਤਰਸੇਮ ਸਿੰਗਲਾ)-ਸਥਾਨਕ ਗੁਰਦੁਆਰਾ ਸ਼੍ਰੀ ਸਿੰਘ ਸਭਾ ਵਿਖੇ 24 ਨਵੰਬਰ ਨੂੰ ਮਨਾਏ ਜਾ ਰਹੇ ਪਹਿਲੀ ਪਾਤਸ਼ਾਹੀ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਅੱਜ ਗੁਰਦੁਆਰਾ ਕਮੇਟੀ ਦੇ ਮੁੱਖ ਸੇਵਾਦਾਰ ਦੀਦਾਰ ਸਿੰਘ ਮੱਕੜ ਅਤੇ ਜਨਰਲ ਸਕੱਤਰ ਅਮਰੀਕ ਸਿੰਘ ਘੁਲਿਆਣੀ ਦੀ ਅਗਵਾਈ ਹੇਠ ਨਗਰ ਕੀਰਤਨ ਪ੍ਰਭਾਤਫੇਰੀ ਦੀ ਸ਼ੁਰੂਆਤ ਕੀਤੀ ਗਈ, ਜੋ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਵਿਚ ਬਾਬਾ ਨਾਨਕ ਜੀ ਦਾ ਗੁਣਗਾਣ ਕਰਦੀ ਹੋਈ ਵਾਪਿਸ ਗੁਰਦੁਆਰਾ ਸਾਹਿਬ ਪਹੁੰਚੀ। ਪ੍ਰਭਾਤ ਫੇਰੀ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।

ਅਜੀਤ ਡੈਸਕ 14-11-2026
ਰਾਮਾਂ ਮੰਡੀ, 13 ਨਵੰਬਰ (ਤਰਸੇਮ ਸਿੰਗਲਾ)-ਸਥਾਨਕ ਗੁਰਦੁਆਰਾ ਸ਼੍ਰੀ ਸਿੰਘ ਸਭਾ ਵਿਖੇ 24 ਨਵੰਬਰ ਨੂੰ ਮਨਾਏ ਜਾ ਰਹੇ ਪਹਿਲੀ ਪਾਤਸ਼ਾਹੀ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਅੱਜ ਗੁਰਦੁਆਰਾ ਕਮੇਟੀ ਦੇ ਮੁੱਖ ਸੇਵਾਦਾਰ ਦੀਦਾਰ ਸਿੰਘ ਮੱਕੜ ਅਤੇ ਜਨਰਲ ਸਕੱਤਰ ਅਮਰੀਕ ਸਿੰਘ ਘੁਲਿਆਣੀ ਦੀ ਅਗਵਾਈ ਹੇਠ ਨਗਰ ਕੀਰਤਨ ਪ੍ਰਭਾਤਫੇਰੀ ਦੀ ਸ਼ੁਰੂਆਤ ਕੀਤੀ ਗਈ, ਜੋ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਵਿਚ ਬਾਬਾ ਨਾਨਕ ਜੀ ਦਾ ਗੁਣਗਾਣ ਕਰਦੀ ਹੋਈ ਵਾਪਿਸ ਗੁਰਦੁਆਰਾ ਸਾਹਿਬ ਪਹੁੰਚੀ। ਪ੍ਰਭਾਤ ਫੇਰੀ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ। ਦੀਦਾਰ ਸਿੰਘ ਮੱਕੜ ਅਤੇ ਅਮਰੀਕ ਸਿੰਘ ਘੁਲਿਆਣੀ ਨੇ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੰਦੇ ਹੋਏ ਦੱਸਿਆ ਕਿ ਪ੍ਰਭਾਤਫੇਰੀ 24 ਨਵੰਬਰ ਤੱਕ ਰੋਜ਼ਾਨਾ ਜ਼ਾਰੀ ਰਹੇਗੀ। 22 ਨਵੰਬਰ ਨੂੰ ਗੁਰਦੁਆਰਾ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕੀਤੇ ਜਾਣਗੇ ਅਤੇ 24 ਨਵੰਬਰ ਨੂੰ ਭੋਗ ਪਾਏ ਜਾਣਗੇ। ਇਸ ਦੌਰਾਨ 23 ਨਵੰਬਰ ਨੂੰ ਪੰਜ ਪਿਆਰਿਆਂ ਦੀ ਅਗਵਾਈ ਹੇਠ ਬਜ਼ਾਰਾਂ ਵਿਚ ਇਕ ਵਿਸ਼ਾਲ ਨਗਰ ਕੀਰਤਨ ਵੀ ਸਜਾਇਆ ਜਾਵੇਗਾ। ਇਸ ਮੌਕੇ ਆਮ ਸੰਗਤਾਂ ਤੋਂ ਇਲਾਵਾ ਅਮਰਜੀਤ ਸਿੰਘ ਅਸੀਜਾ, ਮਨਜੀਤ ਸਿੰਘ ਘੁਲਿਆਣੀ, ਇੰਦਰ ਸਿੰਘ ਡੰਗ, ਬਲਜੀਤ ਸਿੰਘ ਬਰਾੜ, ਸੁਰਿੰਦਰ ਸਿੰਘ ਮੱਕੜ, ਧਰਮ ਸਿੰਘ ਪੁਨਿਹਾਣੀ, ਸੋਮ ਸਿੰਘ ਦਰਜੀ, ਅਵਤਾਰ ਸਿੰਘ, ਇਵਨੀਤ ਸਿੰਘ ਅਸੀਜਾ, ਕੇ.ਪੀ.ਐਸ.ਅਸੀਜਾ, ਬਾਬਾ ਕਰਮਜੀਤ ਸਿੰਘ ਹੈੱਡ ਗ੍ਰੰਥੀ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਪਿਛਲੀ ਖ਼ਬਰ ਗੋਪਾਲ ਸਿੰਘ ਕੋਟਫੱਤਾ ਨੇ ਗਹਿਰੀ ਦੇਵੀ ਨਗਰ ਸਕੂਲ ’ਚ ਕੀਤਾ ਸਾਇੰਸ ਲੈਬ ਅਤੇ ਆਧੁਨਿਕ ਕਲਾਸ ਰੂਮ ਦਾ ਉਦਘਾਟਨ ਅਗਲੀ ਖ਼ਬਰ ਸਰਵ ਆਂਗਣਵਾੜੀ ਯੂਨੀਅਨ ਵਲੋਂ ਮੁੱਖ ਮੰਤਰੀ ਦੀ ਕੋਠੀ ਅੱਗੇ ਧਰਨਾ 16 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।