15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਜਨਗਣਨਾ-2027 ਦੀ ‘ਸੈਲਫ਼-ਇਨਿਊਮਰੇਸ਼ਨ’ ਸਬੰਧੀ ਜਾਗਰੂਕਤਾ ਭਾਸ਼ਨ ਕਰਵਾਇਆ

ਤਲਵੰਡੀ ਸਾਬੋ, 14 ਨਵੰਬਰ (ਰਵਜੋਤ ਸਿੰਘ ਰਾਹੀ)- ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੀ ਐੱਨ. ਐੱਸ.

ਫਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਬੀ . ਐੱਸ . ਸੀ . ਨਾਨ - ਮੈਡੀਕਲ ਸਮੈਸਟਰ -6 ਦਾ ਨਤੀਜਾ ਸ਼ਾਨਦਾਰ ਬੀ.ਐੱਸ.ਸੀ. ਨਾਨ-ਮੈਡੀਕਲ ਸਮੈਸਟਰ-6 ਦੇ ਨਤੀਜੇ ’ਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੀਆਂ ਫ਼ਤਿਹ ਕਾਲਜ ਦੀਆਂ ਵਿਦਿਆਰਥਣਾਂ। ਅਜੀਤ ਤਸਵੀਰਾਂ 15-11-2026
ਤਲਵੰਡੀ ਸਾਬੋ, 14 ਨਵੰਬਰ (ਰਵਜੋਤ ਸਿੰਘ ਰਾਹੀ)- ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੀ ਐੱਨ.ਐੱਸ.ਐੱਸ. ਯੂਨਿਟ ਤੇ ਰੈੱਡ ਰਿਬਨ ਕਲੱਬ ਵੱਲੋਂ ਸਾਂਝੇ ਤੌਰ ‘ਤੇ ‘ਸਿਹਤਮੰਦ ਅਤੇ ਜਾਗਰੂਕ ਸਮਾਜ ਲਈ ਇੱਕਜੁੱਟ’ ਦੇ ਸੁਨੇਹੇ ਤਹਿਤ ‘ਜਨਗਣਨਾ-2027 (ਫੇਜ਼-2): ਸੈਲਫ਼-ਇਨਿਊਮਰੇਸ਼ਨ’ ਵਿਸ਼ੇ ‘ਤੇ ਇਕ ਵਿਸ਼ੇਸ਼ ਜਾਗਰੂਕਤਾ ਲੈਕਚਰ ਕਰਵਾਇਆ ਗਿਆ। ਇਸ ਦੌਰਾਨ ਰਸ਼ਪਾਲ ਸਿੰਘ, ਬਿਪਨ ਕੁਮਾਰ ਅਤੇ ਨਵਜਿੰਦਰ ਸਿੰਘ ਚਾਰਜ ਕਲਰਕ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਬੁਲਾਰਿਆਂ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਆਉਣ ਵਾਲੀ ਜਨਗਣਨਾ ਦੌਰਾਨ ਡਿਜੀਟਲ ਮਾਧਿਅਮ ਰਾਹੀਂ ਖ਼ੁਦ ਵੇਰਵੇ ਦਰਜ ਕਰਨ (ਸੈਲਫ਼-ਇਨਿਊਮਰੇਸ਼ਨ) ਦੀ ਮਹੱਤਤਾ, ਤਕਨੀਕੀ ਨੁਕਤਿਆਂ ਅਤੇ ਪੂਰੀ ਪ੍ਰਕਿਰਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਦੇ ਕੇ ਜਾਗਰੂਕ ਕੀਤਾ। ਕਾਲਜ ਪ੍ਰਿੰਸੀਪਲ ਡਾ. ਮਨੋਰਮਾ ਸਮਾਗ ਨੇ ਐੱਨ.ਐੱਸ.ਐੱਸ. ਵਲੰਟੀਅਰਾਂ ਅਤੇ ਰੈੱਡ ਰਿਬਨ ਕਲੱਬ ਦੇ ਇਸ ਸਾਂਝੇ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥਣਾਂ ਵਿਚ ਨਾਗਰਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦੇ ਹਨ ਤਾਂ ਜੋ ਉਹ ਆਪਣੇ ਪਰਿਵਾਰਾਂ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਇਸ ਰਾਸ਼ਟਰੀ ਮੁਹਿੰਮ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕਰ ਸਕਣ। ਇਸ ਮੌਕੇ ਰੈੱਡ ਰਿਬਨ ਇੰਚਾਰਜ ਡਾ.ਸਪਨਜੀਤ ਕੌਰ, ਪ੍ਰੋ.ਵਰਿੰਦਰ ਕੌਰ, ਐਨਐਸਐਸ ਇੰਚਾਰਜ ਪ੍ਰੋ.ਹਰਪ੍ਰੀਤ ਕੌਰ, ਪ੍ਰੋ. ਪੁਸ਼ਪਿੰਦਰ ਕੌਰ, ਪ੍ਰੋ. ਕਿਰਨ ਬਾਲਾ ਮੌਜੂਦ ਸਨ।
ਪਿਛਲੀ ਖ਼ਬਰ ਬਾਲ ਦਿਵਸ ਮੌਕੇ ਸੁਦੇਸ਼ ਵਾਟਿਕਾ ਕਾਨਵੈਂਟ ਸਕੂਲ ਵਿਖੇ ਸਪੋਰਟਸ ਮੀਟ ਕਰਵਾਈ ਅਗਲੀ ਖ਼ਬਰ ਸਹਾਰਾ ਸੁਸਾਇਟੀ ਵਲੋਂ ਕਰਵਾਈ ਤਿੰਨ ਰੋਜ਼ਾ ਕੌਮੀ ਕਾਨਫਰੰਸ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।