15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਬਾਲ ਦਿਵਸ ਮੌਕੇ ਸੁਦੇਸ਼ ਵਾਟਿਕਾ ਕਾਨਵੈਂਟ ਸਕੂਲ ਵਿਖੇ ਸਪੋਰਟਸ ਮੀਟ ਕਰਵਾਈ

ਤਲਵੰਡੀ ਸਾਬੋ, 14 ਨਵੰਬਰ (ਰਵਜੋਤ ਸਿੰਘ ਰਾਹੀ)- ਸੁਦੇਸ਼ ਵਾਟਿਕਾ ਕਾਨਵੈਂਟ ਸਕੂਲ ਭਾਗੀਵਾਂਦਰ ਵਿਖੇ ਬਾਲ ਦਿਵਸ ਮੌਕੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਸਮਰਪਿਤ ਸਪੋਰਟਸ ਮੀਟ ਕਰਵਾਈ ਗਈ। ਜਿਸ ਦੀ ਸ਼ੁਰੂਆਤ ਸਕੂਲ ਪ੍ਰਬੰਧਕਾਂ ਵਲੋਂ ਲੈਂਪ ਲਾਈਟਨਿੰਗ ਕਰਕੇ ਕੀਤੀ ਗਈ।

ਅਜੀਤ ਡੈਸਕ 15-11-2026
ਤਲਵੰਡੀ ਸਾਬੋ, 14 ਨਵੰਬਰ (ਰਵਜੋਤ ਸਿੰਘ ਰਾਹੀ)- ਸੁਦੇਸ਼ ਵਾਟਿਕਾ ਕਾਨਵੈਂਟ ਸਕੂਲ ਭਾਗੀਵਾਂਦਰ ਵਿਖੇ ਬਾਲ ਦਿਵਸ ਮੌਕੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਸਮਰਪਿਤ ਸਪੋਰਟਸ ਮੀਟ ਕਰਵਾਈ ਗਈ। ਜਿਸ ਦੀ ਸ਼ੁਰੂਆਤ ਸਕੂਲ ਪ੍ਰਬੰਧਕਾਂ ਵਲੋਂ ਲੈਂਪ ਲਾਈਟਨਿੰਗ ਕਰਕੇ ਕੀਤੀ ਗਈ। ਉਪਰੰਤ ਵਿਦਿਆਰਥੀਆਂ ਨੇ ਮਾਰਚ ਪਾਸਟ ਕੱਢਿਆ ਤੇ ਸਹੁੰ ਚੁੱਕ ਕੇ ਖੇਡ ਸਮਾਗਮ ਦਾ ਆਗਾਜ਼ ਕੀਤਾ । ਸਕੂਲ ਚੇਅਰਮੈਨ ਵਿਨੋਦ ਖੁਰਾਣਾ ਤੇ ਪ੍ਰਿੰਸੀਪਲ ਮੀਨੂੰ ਗਰਗ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਵਧਾਈਆਂ ਦਿੰਦੇ ਹੋਏ ਉਨ੍ਹਾਂ ਨੂੰ ਖੇਡਾਂ ਦੀ ਮਹੱਤਤਾ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਕਿ ਖੇਡਾਂ ਸਿਰਫ਼ ਸਰੀਰਕ ਤੰਦਰੁਸਤੀ ਹੀ ਨਹੀਂ ਸਗੋਂ ਬੱਚਿਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਸਹਿਯੋਗ, ਟੀਮ ਭਾਵਨਾ ਵੀ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਭਾਗ ਲੈਣਾ ਵੀ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹੈ।ਇਸ ਮੌਕੇ ਵਿਦਿਆਰਥੀਆਂ ਨੇ 100 ਮੀਟਰ, 200 ਮੀਟਰ, 400 ਮੀਟਰ ਦੀ ਰੇਸ, ਉੱਚੀ ਛਾਲ, ਗੋਲਾ ਸੁੱਟਣ ਅਤੇ ਜੂਨੀਅਰ ਵਰਗ ਦੇ ਵਿਦਿਆਰਥੀਆਂ ਦੀਆਂ ਫਰਾਗ ਰੇਸ ,30 ਮੀਟਰ , ਗੁਬਾਰੇ ਬਰਸਟ, ਬੁੱਕ ਬੈਲੇਂਸ, ਬੈਕ ਰੇਸ, ਜਿਗ-ਜੈਗ, ਬੋਤਲ-ਕੱਪ ਚੈਲੇਂਜ ਆਦਿ ਵੱਖ-ਵੱਖ ਤਰ੍ਹਾਂ ਦੀਆਂ ਦੌੜਾਂ, ਮਨੋਰੰਜਕ ਖੇਡਾਂ ਅਤੇ ਹੋਰ ਰੌਚਕ ਮੁਕਾਬਲੇ ਕਰਵਾਏ ਗਏ ।ਜਿਨ੍ਹਾਂ ਵਿਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲੈਂਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ।ਜੇਤੂ ਵਿਦਿਆਰਥੀਆਂ ਨੂੰ ਸਕੂਲ ਦੇ ਚੇਅਰਮੈਨ ਵਿਨੋਦ ਖੁਰਾਣਾ ਤੇ ਪ੍ਰਿੰਸੀਪਲ ਮੀਨੂੰ ਗਰਗ ਨੇ ਸਨਮਾਨ ਚਿੰਨ੍ਹ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸਕੂਲ ਚੇਅਰਮੈਨ ਵਿਨੋਦ ਖੁਰਾਣਾ ਤੇ ਪ੍ਰਿੰਸੀਪਲ ਮੀਨੂੰ ਗਰਗ ਤੋਂ ਇਲਾਵਾ ਸੀਨੀਅਰ ਸਕੂਲ ਕੋਆਰਡੀਨੇਟਰ ਬੇਅੰਤ ਕੌਰ, ਜੂਨੀਅਰ ਕੋਆਰਡੀਨੇਟਰ ਕਿਰਨਦੀਪ ਕੌਰ , ਡੀ.ਪੀ ਮਨਜੋਤ ਕੌਰ ਤੇ ਸਮੂਹ ਸਟਾਫ਼ ਮੌਜੂਦ ਸੀ।
ਪਿਛਲੀ ਖ਼ਬਰ ਸੱਤਪਾਲ ਸਿੰਘ ਸਿਵੀਆਂ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ ਅਗਲੀ ਖ਼ਬਰ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਜਨਗਣਨਾ-2027 ਦੀ ‘ਸੈਲਫ਼-ਇਨਿਊਮਰੇਸ਼ਨ’ ਸਬੰਧੀ ਜਾਗਰੂਕਤਾ ਭਾਸ਼ਨ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।