15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਬਠਿੰਡਾ ’ਚ ਪਰਾਲੀ ਦੇ ਧੂੰਏਂ ਨੇ ਵਿਗਾੜੇ ਹਾਲਾਤ

ਬਠਿੰਡਾ, 14 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਮਾਲਵਾ ਖੇਤਰ ਵਿਚ ਝੋਨੇ ਦੀ ਵਾਢੀ ਤੋਂ ਬਾਅਦ ਪਰਾਲੀ ਸਾੜਨ ਦੀਆਂ ਘਟਨਾਵਾਂ ਕਾਰਨ ਵਾਤਾਵਰਨ ਦੀ ਹਾਲਤ ਲਗਾਤਾਰ ਵਿਗੜ ਰਹੀ ਹੈ। ਬਠਿੰਡਾ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਧੂੰਏਂ ਦੀ ਸੰਘਣੀ ਚਾਦਰ ਛਾਈ ਹੋਈ ਹੈ।

ਪਰਾਲੀ ਨੂੰ ਅੱਗ ਲਗਾਉਣ ਦੇ 513 ਮਾਮਲੇ ਆਏ ਸਾਹਮਣੇ , ਤਿੰਨ ਲੱਖ ਦੇ ਚਲਾਨਾਂ ’ ਚੋਂ ਵਸੂਲੀ ਸਿਰਫ਼ 35 ਹਜ਼ਾਰ 15-11-2026
ਬਠਿੰਡਾ, 14 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਮਾਲਵਾ ਖੇਤਰ ਵਿਚ ਝੋਨੇ ਦੀ ਵਾਢੀ ਤੋਂ ਬਾਅਦ ਪਰਾਲੀ ਸਾੜਨ ਦੀਆਂ ਘਟਨਾਵਾਂ ਕਾਰਨ ਵਾਤਾਵਰਨ ਦੀ ਹਾਲਤ ਲਗਾਤਾਰ ਵਿਗੜ ਰਹੀ ਹੈ। ਬਠਿੰਡਾ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਧੂੰਏਂ ਦੀ ਸੰਘਣੀ ਚਾਦਰ ਛਾਈ ਹੋਈ ਹੈ। ਪਿਛਲੇ ਤਿੰਨ ਦਿਨਾਂ ਤੋਂ 300 ਤੋਂ ਉੱਪਰ ਚੱਲ ਰਿਹਾ ਹਵਾ ਗੁਣਵੱਤਾ ਸੂਚਕ ਅੰਕ (ਏਕਿਊਆਈ) ਸ਼ਨੀਵਾਰ ਨੂੰ ਘਟ ਕੇ 217 ‘ਤੇ ਆ ਗਿਆ, ਪਰ ਇਸ ਦੇ ਬਾਵਜੂਦ ਲੋਕਾਂ ਨੂੰ ਪ੍ਰਦੂਸ਼ਣ ਤੋਂ ਕੋਈ ਖ਼ਾਸ ਰਾਹਤ ਨਹੀਂ ਮਿਲੀ। ਦਿਨ ਭਰ ਅਸਮਾਨ ਵਿਚ ਧੂੰਏਂ ਅਤੇ ਧੁੰਦ ਦੀ ਪਰਤ ਛਾਈ ਰਹੀ ਜਿਸ ਕਾਰਨ ਲੋਕਾ ਨੂੰ ਸੂਰਜ ਦੇ ਦਰਸ਼ਨ ਨਹੀਂ ਹੋਏ। ਘੱਟ ਵਿਜ਼ੀਬਿਲਟੀ ਕਾਰਨ ਵਾਹਨ ਚਾਲਕਾਂ ਨੂੰ ਦਿਨ ਵੇਲੇ ਵੀ ਲਾਈਟਾਂ ਜਗਾ ਕੇ ਚੱਲਣਾ ਪਿਆ। ਜ਼ਿਲ੍ਹੇ ਵਿਚ ਇਸ ਸੀਜ਼ਨ ਦੌਰਾਨ ਹੁਣ ਤੱਕ ਪਰਾਲੀ ਸਾੜਨ ਦੇ 513 ਮਾਮਲੇ ਸਾਹਮਣੇ ਆ ਚੁੱਕੇ ਹਨ, ਜਦਕਿ ਪਿਛਲੇ ਸਾਲ ਇਸੇ ਸਮੇਂ ਤੱਕ 359 ਮਾਮਲੇ ਦਰਜ ਹੋਏ ਸਨ। ਇਸ ਤਰ੍ਹਾਂ ਪਿਛਲੇ ਸਾਲ ਦੇ ਮੁਕਾਬਲੇ 154 ਮਾਮਲਿਆਂ ਦਾ ਵਾਧਾ ਹੋਇਆ ਹੈ। ਦੱਸਣਾ ਬਣਦਾ ਹੈ, ਕਿ ਪਰਾਲੀ ਦੇ ਧੂੰਏਂ ਕਾਰਨ ਪਹਿਲਾਂ ਵੀ ਕਈ ਭਿਆਨਕ ਸੜਕ ਹਾਦਸੇ ਵਾਪਰ ਚੁੱਕੇ ਹਨ। 7 ਨਵੰਬਰ 2017 ਨੂੰ ਟਿੱਪਰ ਦੀ ਲਪੇਟ ਵਿਚ ਆਉਣ ਕਾਰਨ ਕਈ ਨੌਜਵਾਨਾਂ ਦੀ ਮੌਤ ਹੋ ਗਈ ਸੀ, ਜਿਨ੍ਹਾਂ ਵਿਚ ਅੱਠ ਵਿਦਿਆਰਥੀ ਸ਼ਾਮਲ ਸਨ। ਇਸੇ ਤਰਾਂ 28 ਅਕਤੂਬਰ 2020 ਨੂੰ ਪਿੰਡ ਭਾਈ ਬਖਤੌਰ ਨੇੜੇ ਧੂੰਏਂ ਕਾਰਨ ਕਾਰ ਅਤੇ ਟਰਾਲੇ ਦੀ ਟੱਕਰ ਵਿਚ ਪੰਜ ਵਿਅਕਤੀਆਂ ਦੀ ਜਾਨ ਚਲੀ ਗਈ ਸੀ, ਨਵੰਬਰ 2018 ਨੂੰ ਭੁੱਚੋ ਮੰਡੀ ਨੇੜੇ ਵੀ ਧੂੰਏਂ ਕਾਰਨ ਅੱਠ ਵਾਹਨ ਆਪਸ ਵਿਚ ਟਕਰਾ ਗਏ ਸਨ। ਭਾਵੇਂ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤੇ ਪ੍ਰਦੂਸ਼ਣ ਕੰਟਰੋਲ ਵਿਭਾਗ ਸੈਟੇਲਾਈਟ ਰਾਹੀਂ ਅੱਗ ਲੱਗਣ ਦੀਆਂ ਘਟਨਾਵਾਂ ਦੀ ਨਿਗਰਾਨੀ ਕਰਕੇ ਚਲਾਨ ਕੱਟੇ ਜਾ ਰਹੇ ਹਨ। ઠ ਵਿਭਾਗ ਦੇ ਐਕਸੀਅਨ ਰਮਨਦੀਪ ਸਿੱਧੂ ਅਨੁਸਾਰ ਜੁਰਮਾਨਿਆਂ ਦੀ ਵਸੂਲੀ ਦੀ ਜ਼ਿੰਮੇਵਾਰੀ ਮਾਲ ਵਿਭਾਗ ਦੀ ਹੈ। ਹੁਣ ਤੱਕ 150 ਤੋਂ ਵੱਧ ਮਾਮਲਿਆਂ ਵਿਚ ਕਰੀਬ ਤਿੰਨ ਲੱਖ ਰੁਪਏ ਦੇ ਚਲਾਨ ਕੀਤੇ ਗਏ ਹਨ, ਪਰ ਵਸੂਲੀ ਸਿਰਫ਼ 35 ਹਜ਼ਾਰ ਰੁਪਏ ਦੇ ਕਰੀਬ ਹੀ ਹੋਈ ਹੈ।
ਪਿਛਲੀ ਖ਼ਬਰ ਗੁਰਜੀਤ ਸਿੰਘ ਗੋਰਾ ਦਿਉਣ ਭਾਜਪਾ ਦੇ ਐੱਨ.ਜੀ.ਓ.ਵਿੰਗ ਦੇ ਸੂਬਾ ਕੋ-ਕਨਵੀਨਰ ਨਿਯੁਕਤ, ਜ਼ਿਲ੍ਹਾ ਪ੍ਰਧਾਨ ਮਲੂਕਾ ਨੇ ਕੀਤਾ ਸ... ਅਗਲੀ ਖ਼ਬਰ ਸੱਤਪਾਲ ਸਿੰਘ ਸਿਵੀਆਂ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।