15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਸੇਂਟ ਜ਼ੇਵੀਅਰ ਸਕੂਲ ਵਿਚ ਬਾਲ ਦਿਵਸ ਉਤਸ਼ਾਹ ਨਾਲ ਮਨਾਇਆ

ਰਾਮਾਂ ਮੰਡੀ, 14 ਨਵੰਬਰ (ਤਰਸੇਮ ਸਿੰਗਲਾ)- ਸੇਂਟ ਜ਼ੇਵੀਅਰ ਸਕੂਲ, ਪੱਕਾ ਕਲਾਂ ਵਿਖੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਵਸ ਨੂੰ ਸਮਰਪਿਤ ਬਾਲ ਦਿਵਸ ਦੇ ਆਯੋਜਨ ਤੇ ਸਕੂਲ ਵਿਚ ਵਿਸ਼ੇਸ਼ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ। ਸਮਾਗਮ ਦੀ ਸ਼ੁਰੂਆਤ ਸਕੂਲ ਦੀ ਪ੍ਰਿੰਸੀਪਲ ਮੈਡਮ ਟੈਸੀ ਵਲੋਂ ਸ਼ਮ੍ਹਾ ਰੌਸ਼ਨ ਕਰਕੇ ਕੀਤੀ ਗਈ, ਉਪਰੰਤ ਸਕੂਲ ਦੇ ਡਾਇਰੈਕਟਰ ਸਾਜੀ ਥੌਮਸ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮਿਹਨਤ, ਅਨੁਸ਼ਾਸਨ ਅਤੇ ਮਾਪਿਆਂ ਤੇ ਅਧਿਆਪਕਾਂ ਦੇ ਸਤਿਕਾਰ ਦੀ ਮਹੱਤਤਾ ਬਾਰੇ ਦੱਸਿਆ।

ਅਜੀਤ ਡੈਸਕ 15-11-2026
ਰਾਮਾਂ ਮੰਡੀ, 14 ਨਵੰਬਰ (ਤਰਸੇਮ ਸਿੰਗਲਾ)- ਸੇਂਟ ਜ਼ੇਵੀਅਰ ਸਕੂਲ, ਪੱਕਾ ਕਲਾਂ ਵਿਖੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਵਸ ਨੂੰ ਸਮਰਪਿਤ ਬਾਲ ਦਿਵਸ ਦੇ ਆਯੋਜਨ ਤੇ ਸਕੂਲ ਵਿਚ ਵਿਸ਼ੇਸ਼ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ। ਸਮਾਗਮ ਦੀ ਸ਼ੁਰੂਆਤ ਸਕੂਲ ਦੀ ਪ੍ਰਿੰਸੀਪਲ ਮੈਡਮ ਟੈਸੀ ਵਲੋਂ ਸ਼ਮ੍ਹਾ ਰੌਸ਼ਨ ਕਰਕੇ ਕੀਤੀ ਗਈ, ਉਪਰੰਤ ਸਕੂਲ ਦੇ ਡਾਇਰੈਕਟਰ ਸਾਜੀ ਥੌਮਸ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮਿਹਨਤ, ਅਨੁਸ਼ਾਸਨ ਅਤੇ ਮਾਪਿਆਂ ਤੇ ਅਧਿਆਪਕਾਂ ਦੇ ਸਤਿਕਾਰ ਦੀ ਮਹੱਤਤਾ ਬਾਰੇ ਦੱਸਿਆ। ਉਨ੍ਹਾਂ ਬੱਚਿਆਂ ਨੂੰ ਜੀਵਨ ਵਿਚ ਉੱਚੇ ਮੁਕਾਮ ਹਾਸਲ ਕਰਨ ਲਈ ਲਗਨ ਨਾਲ ਪੜ੍ਹਾਈ ਕਰਨ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਵਿਦਿਆਰਥੀਆਂ ਵਲੋਂ ਕਵਿਤਾਵਾਂ, ਗੀਤ, ਭੰਗੜਾ, ਗਿੱਧਾ ਅਤੇ ਭਾਸ਼ਣ ਮੁਕਾਬਲਿਆਂ ਸਮੇਤ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਅਧਿਆਪਕਾਂ ਨੇ ਵੀ ਵਿਸ਼ੇਸ਼ ਪੇਸ਼ਕਾਰੀਆਂ ਰਾਹੀਂ ਬੱਚਿਆਂ ਦਾ ਮਨੋਰੰਜਨ ਕੀਤਾ। ਇਸ ਤੋਂ ਇਲਾਵਾ ਵੱਖ-ਵੱਖ ਖੇਡ ਮੁਕਾਬਲੇ ਵੀ ਕਰਵਾਏ ਗਏ। ਬਾਅਦ ਵਿਚ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮਿਲ ਕੇ ਕੇਕ ਕੱਟਿਆ। ਪ੍ਰਿੰਸੀਪਲ ਮੈਡਮ ਟੈਸੀ ਨੇ ਬੱਚਿਆਂ ਨੂੰ ਬਾਲ ਦਿਵਸ ਦੀ ਵਧਾਈ ਦਿੰਦਿਆਂ ਚਾਚਾ ਨਹਿਰੂ ਦੇ ਵਿਚਾਰਾਂ ‘ਤੇ ਚੱਲਣ ਅਤੇ ਦੇਸ਼ ਦੇ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਕੈਂਪਸ ਇੰਚਾਰਜ ਜਗਵਿੰਦਰ ਸਿੰਘ ਨੇ ਦੱਸਿਆ ਕਿ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ ਅਤੇ ਸਾਰੇ ਬੱਚਿਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ।
ਪਿਛਲੀ ਖ਼ਬਰ ਸੁਖਬੀਰ ਬਾਦਲ ਭਲਕੇ ਕਰਨਗੇ ਵਪਾਰੀਆਂ ਨਾਲ ਮੁਲਾਕਾਤ - ਮਲੂਕਾ ਅਗਲੀ ਖ਼ਬਰ ਬਠਿੰਡਾ ਦਿਹਾਤੀ ’ਚ ‘ਹੈਟ੍ਰਿਕ’ ਲਾਉਣ ਦੀ ਤਿਆਰੀ ’ਚ ਆਮ ਆਦਮੀ ਪਾਰਟੀ, ਮਜ਼ਬੂਤ ਉਮੀਦਵਾਰ ਉਤਾਰ ਕੇ ਵਿਰੋਧੀਆਂ ਨੂੰ ਦਿੱਤੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।