15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

17 ਤੋਂ ਪੂਰੇ ਪੰਜਾਬ ਵਿਚ ਪੰਜਾਬ ਸਰਕਾਰ ਦੇ ਪੁਤਲੇ ਸਾੜੇ ਜਾਣਗੇ : ਸੂਬਾ ਪ੍ਰਧਾਨ

ਬਠਿੰਡਾ, 15 ਨਵੰਬਰ (ਅਵਤਾਰ ਸਿੰਘ ਕੈਂਥ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪ੍ਰਧਾਨ ਹਰਿਗੋਬਿੰਦ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਿਧਾਨ ਸਭਾ ਚੋਣਾਂ ਸਮੇਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਵਾਅਦਾ ਕੀਤਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਉਨ੍ਹਾਂ ਦਾ ਮਾਣ-ਭੱਤਾ ਦੁੱਗਣਾ ਕੀਤਾ ਜਾਵੇਗਾ। ਪਰ ਸਰਕਾਰ ਦਾ ਪੰਜ ਸਾਲਾਂ ਦਾ ਕਾਰਜਕਾਲ ਬੀਤਣ ਦੇ ਨੇੜੇ ਹੈ, ਇਸ ਦੇ ਬਾਵਜੂਦ ਸਰਕਾਰ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ।

ਅਜੀਤ ਡੈਸਕ 16-11-2026
ਬਠਿੰਡਾ, 15 ਨਵੰਬਰ (ਅਵਤਾਰ ਸਿੰਘ ਕੈਂਥ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪ੍ਰਧਾਨ ਹਰਿਗੋਬਿੰਦ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਿਧਾਨ ਸਭਾ ਚੋਣਾਂ ਸਮੇਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਵਾਅਦਾ ਕੀਤਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਉਨ੍ਹਾਂ ਦਾ ਮਾਣ-ਭੱਤਾ ਦੁੱਗਣਾ ਕੀਤਾ ਜਾਵੇਗਾ। ਪਰ ਸਰਕਾਰ ਦਾ ਪੰਜ ਸਾਲਾਂ ਦਾ ਕਾਰਜਕਾਲ ਬੀਤਣ ਦੇ ਨੇੜੇ ਹੈ, ਇਸ ਦੇ ਬਾਵਜੂਦ ਸਰਕਾਰ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਨਾ ਤਾਂ ਵਰਕਰਾਂ ਅਤੇ ਹੈਲਪਰਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ’ਤੇ ਕੋਈ ਗੱਲਬਾਤ ਕੀਤੀ ਹੈ ਅਤੇ ਨਾ ਹੀ ਮੁੱਖ ਮੰਤਰੀ ਨੇ ਇੱਕ ਵਾਰ ਵੀ ਆਂਗਣਵਾੜੀ ਜਥੇਬੰਦੀਆਂ ਨੂੰ ਮਿਲਣ ਦਾ ਸਮਾਂ ਦਿੱਤਾ ਹੈ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਦੀਆਂ ਇਨ੍ਹਾਂ ਨੀਤੀਆਂ ਅਤੇ ਵਾਅਦਾ ਖ਼ਿਲਾਫ਼ੀ ਦੇ ਵਿਰੋਧ ਵਿਚ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ 17 ਨਵੰਬਰ ਤੋਂ ਪੂਰੇ ਪੰਜਾਬ ਵਿਚ ਪੰਜਾਬ ਸਰਕਾਰ ਦੇ ਪੁਤਲੇ ਸਾੜੇ ਜਾਣਗੇ।
ਪਿਛਲੀ ਖ਼ਬਰ ਵਾਤਾਵਰਨ ਦੀ ਸ਼ੁੱਧਤਾ ਲਈ ਨੇਚਰ ਪਾਰਕ ਵਿਖੇ ਬੂਟੇ ਲਗਾਏ ਅਗਲੀ ਖ਼ਬਰ ਟਰਾਲੀ ਨਾਲ ਟਕਰਾਉਣ ਕਾਰਨ ਮੋਟਰ-ਸਾਈਕਲ ਸਵਾਰ ਨੌਜਵਾਨ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।