22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਪੰਜਾਬ ਕੇਂਦਰੀ ਯੂਨੀਵਰਸਿਟੀ ਨੂੰ ਦੀ ਇੰਟਰਡਿਸਿਪਲਨਰੀ ਸਾਇੰਸ ਰੈਂਕਿੰਗ 2027 ਵਿਚ ਮਿਲਿਆ 251–300 ਗਲੋਬਲ ਰੈਂਕ ਬੈਂਡ

ਬਠਿੰਡਾ, 21 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ) : ਪੰਜਾਬ ਕੇਂਦਰੀ ਯੂਨੀਵਰਸਿਟੀ ਬਠਿੰਡਾ ਨੇ ਵਿਸ਼ਵਵਿਆਪੀ ਉੱਚ ਸਿੱਖਿਆ ਦੇ ਖੇਤਰ ਵਿਚ ਪ੍ਰਾਪਤੀ ਹਾਸਲ ਕਰਦਿਆਂ ਟਾਈਮਜ਼ ਹਾਇਰ ਐਜੂਕੇਸ਼ਨ (ਦੀ) ਇੰਟਰਡਿਸਿਪਲਨਰੀ ਸਾਇੰਸ ਰੈਂਕਿੰਗ 2027 ਵਿਚ 251–300 ਗਲੋਬਲ ਰੈਂਕ ਬੈਂਡ ਵਿਚ ਸਥਾਨ ਪ੍ਰਾਪਤ ਕੀਤਾ ਹੈ। ਇਹ ਪ੍ਰਾਪਤੀ ਯੂਨੀਵਰਸਿਟੀ ਦੇ ਅੰਤਰ-ਵਿਸ਼ਾਗਤ (ਇੰਟਰਡਿਸਿਪਲਨਰੀ) ਖੋਜ ਵਿਚ ਵੱਧ ਰਹੇ ਯੋਗਦਾਨ ਅਤੇ ਖੋਜ-ਆਧਾਰਿਤ ਉੱਚ ਸਿੱਖਿਆ ਨੂੰ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਜਾਣਕਾਰੀ ਦਿੰਦੇ ਹੋਏ ਕਾਰਜਕਾਰੀ ਵਾਈਸ ਚਾਂਸਲਰ ਪ੍ਰੋ. ਰਾਮਕ੍ਰਿਸ਼ਨ ਵੁਸੀਰਿਕਾ। 22-11-2026
ਬਠਿੰਡਾ, 21 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ) : ਪੰਜਾਬ ਕੇਂਦਰੀ ਯੂਨੀਵਰਸਿਟੀ ਬਠਿੰਡਾ ਨੇ ਵਿਸ਼ਵਵਿਆਪੀ ਉੱਚ ਸਿੱਖਿਆ ਦੇ ਖੇਤਰ ਵਿਚ ਪ੍ਰਾਪਤੀ ਹਾਸਲ ਕਰਦਿਆਂ ਟਾਈਮਜ਼ ਹਾਇਰ ਐਜੂਕੇਸ਼ਨ (ਦੀ) ਇੰਟਰਡਿਸਿਪਲਨਰੀ ਸਾਇੰਸ ਰੈਂਕਿੰਗ 2027 ਵਿਚ 251–300 ਗਲੋਬਲ ਰੈਂਕ ਬੈਂਡ ਵਿਚ ਸਥਾਨ ਪ੍ਰਾਪਤ ਕੀਤਾ ਹੈ। ਇਹ ਪ੍ਰਾਪਤੀ ਯੂਨੀਵਰਸਿਟੀ ਦੇ ਅੰਤਰ-ਵਿਸ਼ਾਗਤ (ਇੰਟਰਡਿਸਿਪਲਨਰੀ) ਖੋਜ ਵਿਚ ਵੱਧ ਰਹੇ ਯੋਗਦਾਨ ਅਤੇ ਖੋਜ-ਆਧਾਰਿਤ ਉੱਚ ਸਿੱਖਿਆ ਨੂੰ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।ਟਾਈਮਜ਼ ਹਾਇਰ ਐਜੂਕੇਸ਼ਨ ਇੰਟਰਡਿਸਿਪਲਨਰੀ ਸਾਇੰਸ ਰੈਂਕਿੰਗ, ਸ਼ਮਿਟ ਸਾਇੰਸ ਫੈਲੋਜ਼ ਦੇ ਸਹਿਯੋਗ ਨਾਲ ਤਿਆਰ ਕੀਤੀ ਗਈ ਹੈ। ਇਹ ਰੈਂਕਿੰਗ ਅੰਤਰ-ਵਿਸ਼ਾਗਤ ਖੋਜ ਪ੍ਰਤੀ ਯੂਨੀਵਰਸਿਟੀਆਂ ਦੀ ਵਚਨਬੱਧਤਾ ਅਤੇ ਉਨ੍ਹਾਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਦੀ ਹੈ। ਰੈਂਕਿੰਗ ਦੇ 2027 ਐਡੀਸ਼ਨ ਵਿਚ 102 ਦੇਸ਼ਾਂ ਦੀਆਂ 1,058 ਯੂਨੀਵਰਸਿਟੀਆਂ ਸ਼ਾਮਿਲ ਹਨ। ਇਸ ਵਿਚ ਇਨਪੁੱਟ, ਪ੍ਰਕਿਰਿਆ ਅਤੇ ਆਊਟਪੁੱਟ ਦੇ ਆਧਾਰ ’ਤੇ ਯੂਨੀਵਰਸਿਟੀਆਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕੀਤਾ ਗਿਆ ਹੈ। ਪੰਜਾਬ ਕੇਂਦਰੀ ਯੂਨੀਵਰਸਿਟੀ ਨੂੰ ਦੀ ਇੰਟਰਡਿਸਿਪਲਨਰੀ ਸਾਇੰਸ ਰੈਂਕਿੰਗ 2027 ਵਿਚ ਥਾਂ ਬਣਾਉਣ ਵਾਲੀਆਂ ਭਾਰਤ ਦੀਆਂ ਚੋਟੀ ਦੀਆਂ 24 ਯੂਨੀਵਰਸਿਟੀਆਂ ਵਿਚ ਸ਼ਾਮਲ ਹੋਣ ਦਾ ਮਾਣ ਪ੍ਰਾਪਤ ਹੋਇਆ ਹੈ। ਦੀ ਵਰਲਡ ਯੂਨੀਵਰਸਿਟੀ ਰੈਂਕਿੰਗ 2026 ਅਤੇ 2027 ਵਿਚ ਯੂਨੀਵਰਸਿਟੀ ਨੂੰ ਵਿਸ਼ਵ ਦੀਆਂ ਚੋਟੀ ਦੀਆਂ 800 ਯੂਨੀਵਰਸਿਟੀਆਂ ਵਿਚ ਸਥਾਨ ਮਿਲਿਆ ਹੈ। ਦੀ ਵਰਲਡ ਯੂਨੀਵਰਸਿਟੀ ਰੈਂਕਿੰਗ ਬਾਏ ਸਬਜੈਕਟ 2026 ਵਿਚ ਯੂਨੀਵਰਸਿਟੀ ਨੇ ਮੈਡੀਕਲ ਐਂਡ ਹੈਲਥ ਵਿਚ 251–300, ਫਿਜ਼ੀਕਲ ਸਾਇੰਸਜ਼ ਵਿਚ 401–500 ਅਤੇ ਲਾਈਫ਼ ਸਾਇੰਸਜ਼ ਵਿਚ 601–800 ਰੈਂਕ ਬੈਂਡ ਹਾਸਲ ਕੀਤਾ ਹੈ। ਯੂਨੀਵਰਸਿਟੀ ਦੇ ਕਾਰਜਕਾਰੀ ਵਾਈਸ ਚਾਂਸਲਰ ਪ੍ਰੋ. ਰਾਮਕ੍ਰਿਸ਼ਨ ਵੁਸੀਰਿਕਾ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਇਸ ਨੂੰ ਮਿਆਰੀ ਉੱਚ ਸਿੱਖਿਆ ਅਤੇ ਖੋਜ ਉੱਤਮਤਾ ਪ੍ਰਤੀ ਯੂਨੀਵਰਸਿਟੀ ਦੀ ਨਿਰੰਤਰ ਵਚਨਬੱਧਤਾ ਦਾ ਪ੍ਰਤੀਬਿੰਬ ਦੱਸਿਆ। ਉਨ੍ਹਾਂ ਨੇ ਮੁਲਾਂਕਣ ਦੀ ਮਿਆਦ ਦੌਰਾਨ ਯੂਨੀਵਰਸਿਟੀ ਦੇ ਅਕਾਦਮਿਕ ਅਤੇ ਖੋਜ ਮਾਹੌਲ ਨੂੰ ਮਜ਼ਬੂਤ ਕਰਨ ਵਿਚ ਸਾਬਕਾ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਦੀ ਅਗਵਾਈ ਅਤੇ ਮਾਰਗਦਰਸ਼ਨ ਦੇ ਯੋਗਦਾਨ ਨੂੰ ਵੀ ਸਰਾਹਿਆ, ਜਿਸ ਸਦਕਾ ਅਕਾਦਮਿਕ ਅਤੇ ਖੋਜ ਈਕੋ ਸਿਸਟਮ ਨੂੰ ਮਜ਼ਬੂਤੀ ਮਿਲੀ। ਉਨ੍ਹਾਂ ਨੇ ਅਧਿਆਪਕਾਂ, ਖੋਜਾਰਥੀਆਂ, ਵਿਦਿਆਰਥੀਆਂ ਅਤੇ ਹੋਰ ਸਾਰੇ ਹਿੱਸੇਦਾਰਾਂ ਦੇ ਸਮਰਪਣ ਅਤੇ ਸਾਂਝੇ ਯਤਨਾਂ ਦੀ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਵਿਦਿਆਰਥੀਆਂ ਵਲੋਂ ਮਨੋਰੰਜਕ ਅਤੇ ਗਿਆਨਵਰਧਕ ਦੌਰਾ ਅਗਲੀ ਖ਼ਬਰ ਹਲਕਾ ਭੁੱਚੋ ’ਚ ਸੱਤਪਾਲ ਸਿੰਘ ਸਿਵੀਆਂ ਨੇ ਚੋਣ ਮੁਹਿੰਮ ਭਖਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।