22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਗਹਿਰੀ ਬੁੱਟਰ ਵਿਖੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਮਾਲਕੀ ਪੱਤਰ ਵੰਡੇ

ਸੰਗਤ ਮੰਡੀ, 21 ਨਵੰਬਰ (ਸੁਖਤੇਜ ਧਾਲੀਵਾਲ)- ਬਠਿੰਡਾ ਦਿਹਾਤੀ ਹਲਕੇ ਦੇ ਪਿੰਡ ਗਹਿਰੀ ਬੁੱਟਰ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਤੇ ਪਾਰਟੀ ਦੇ ਉਮੀਦਵਾਰ ਗੋਪਾਲ ਸਿੰਘ ਕੋਟਫੱਤਾ ਵੱਲੋਂ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਲਾਭਪਾਤਰੀ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਪੱਤਰ ਵੰਡੇ ਗਏ। ਇਸ ਮੌਕੇ ਲਾਭਪਾਤਰੀਆਂ ਦੇ ਚਿਹਰਿਆਂ ‘ਤੇ ਆਪਣੇ ਘਰਾਂ ਦਾ ਕਾਨੂੰਨੀ ਮਾਲਕੀ ਹੱਕ ਮਿਲਣ ਦੀ ਖ਼ੁਸ਼ੀ ਦੇਖਣ ਨੂੰ ਮਿਲੀ।

ਅਜੀਤ ਡੈਸਕ 22-11-2026
ਸੰਗਤ ਮੰਡੀ, 21 ਨਵੰਬਰ (ਸੁਖਤੇਜ ਧਾਲੀਵਾਲ)- ਬਠਿੰਡਾ ਦਿਹਾਤੀ ਹਲਕੇ ਦੇ ਪਿੰਡ ਗਹਿਰੀ ਬੁੱਟਰ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਤੇ ਪਾਰਟੀ ਦੇ ਉਮੀਦਵਾਰ ਗੋਪਾਲ ਸਿੰਘ ਕੋਟਫੱਤਾ ਵੱਲੋਂ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਲਾਭਪਾਤਰੀ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਪੱਤਰ ਵੰਡੇ ਗਏ। ਇਸ ਮੌਕੇ ਲਾਭਪਾਤਰੀਆਂ ਦੇ ਚਿਹਰਿਆਂ ‘ਤੇ ਆਪਣੇ ਘਰਾਂ ਦਾ ਕਾਨੂੰਨੀ ਮਾਲਕੀ ਹੱਕ ਮਿਲਣ ਦੀ ਖ਼ੁਸ਼ੀ ਦੇਖਣ ਨੂੰ ਮਿਲੀ। ਇਸ ਮੌਕੇ ਸੰਬੋਧਨ ਕਰਦਿਆਂ ਗੋਪਾਲ ਸਿੰਘ ਕੋਟਫੱਤਾ ਨੇ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦਾ ਕਾਨੂੰਨੀ ਮਾਲਕੀ ਹੱਕ ਦਿਵਾਉਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਲੋਕ-ਪੱਖੀ ਸੋਚ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਯੋਜਨਾ ਦਾ ਮੁੱਖ ਮੰਤਵ ਲੰਮੇ ਸਮੇਂ ਤੋਂ ਆਪਣੇ ਘਰਾਂ ਵਿਚ ਰਹਿ ਰਹੇ ਪਰਿਵਾਰਾਂ ਨੂੰ ਉਨ੍ਹਾਂ ਦੇ ਮਕਾਨਾਂ ਦੀ ਮਾਲਕੀ ਦੇ ਅਧਿਕਾਰ ਦੇਣਾ ਹੈ। ਇਸ ਨਾਲ ਲੋਕਾਂ ਨੂੰ ਆਪਣੇ ਘਰਾਂ ਸਬੰਧੀ ਕਾਨੂੰਨੀ ਦਸਤਾਵੇਜ਼ ਮਿਲ ਰਹੇ ਹਨ ਅਤੇ ਉਨ੍ਹਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਦੇ ਨਾਲ-ਨਾਲ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਉਨ੍ਹਾਂ ਨੂੰ ਬਣਦੇ ਹੱਕ ਦਿਵਾਉਣ ਲਈ ਵਚਨਬੱਧ ਹੈ। ਇਸ ਮੌਕੇ ਚੇਅਰਮੈਨ ਹਰਦੀਪ ਸਿੰਘ ਸਰਾਂ, ਰਣਦੀਪ ਸਿੰਘ ਡੂੰਮਵਾਲੀ , ਪਿੰਡ ਦੇ ਪ੍ਰਧਾਨ ਡਾ. ਇੰਦਰਜੀਤ ਸਿੰਘ, ਆਪ ਆਗੂ ਬਲਦੇਵ ਸਿੰਘ ਤੋਂ ਇਲਾਵਾ ਪਿੰਡ ਦੇ ਪਤਵੰਤੇ ਅਤੇ ਲਾਭਪਾਤਰੀ ਪਰਿਵਾਰ ਮੌਜੂਦ ਸਨ।
ਪਿਛਲੀ ਖ਼ਬਰ ਕੋਟਸ਼ਮੀਰ ਦੇ ਤੀਰਥ ਯਾਤਰੀਆਂ ਵਲੋਂ ਗੋਪਾਲ ਸਿੰਘ ਕੋਟਫੱਤਾ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਵਿਦਿਆਰਥੀਆਂ ਵਲੋਂ ਮਨੋਰੰਜਕ ਅਤੇ ਗਿਆਨਵਰਧਕ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।