23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਤਿੰਨ ਦਿਨਾ ਪੱਲਸ ਪੋਲੀਓ ਮੁਹਿੰਮ ਚਲਾਈ

ਰਾਮਪੁਰਾ ਫੂਲ, 22 ਨਵੰਬਰ (ਹੇਮੰਤ ਕੁਮਾਰ ਸ਼ਰਮਾ): ਤਿੰਨ ਦਿਨਾਂ ਪੱਲਸ ਪੋਲੀਓ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਤਹਿਤ ਬੱਸ ਸਟੈਂਡ ਰਾਮਪੁਰਾ ਵਿਖੇ ਲਗਾਏ ਗਏ ਪੋਲੀਓ ਬੂਥ ਤੋਂ ਨੰਨ੍ਹੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾ ਕੇ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।

ਅਜੀਤ ਡੈਸਕ 23-11-2026
ਰਾਮਪੁਰਾ ਫੂਲ, 22 ਨਵੰਬਰ (ਹੇਮੰਤ ਕੁਮਾਰ ਸ਼ਰਮਾ): ਤਿੰਨ ਦਿਨਾਂ ਪੱਲਸ ਪੋਲੀਓ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਤਹਿਤ ਬੱਸ ਸਟੈਂਡ ਰਾਮਪੁਰਾ ਵਿਖੇ ਲਗਾਏ ਗਏ ਪੋਲੀਓ ਬੂਥ ਤੋਂ ਨੰਨ੍ਹੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾ ਕੇ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਡਾ. ਸ਼ੈਲੀ ਅਰੋੜਾ ਨੇ ਕਿਹਾ ਕਿ ਪੋਲੀਓ ਵਰਗੀ ਖ਼ਤਰਨਾਕ ਬਿਮਾਰੀ ’ਤੇ ਦੇਸ਼ ਵਲੋਂ ਹਾਸਲ ਕੀਤੀ ਜਿੱਤ ਨੂੰ ਬਰਕਰਾਰ ਰੱਖਣ ਲਈ ਮਾਪਿਆਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ 0 ਤੋਂ 5 ਸਾਲ ਤੱਕ ਦੇ ਆਪਣੇ ਹਰੇਕ ਬੱਚੇ ਨੂੰ ਪਲਸ ਪੋਲੀਓ ਮੁਹਿੰਮ ਦੌਰਾਨ ਪੋਲੀਓ ਰੋਕੂ ਬੂੰਦਾਂ ਜ਼ਰੂਰ ਪਿਲਾਉਣ। ਉਨ੍ਹਾਂ ਕਿਹਾ ਕਿ ਜਿਹੜੇ ਬੱਚਿਆਂ ਨੂੰ ਪਹਿਲਾਂ ਵੀ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾ ਚੁੱਕੀਆਂ ਹਨ, ਉਨ੍ਹਾਂ ਨੂੰ ਵੀ ਇਸ ਮੁਹਿੰਮ ਦੌਰਾਨ ਬੂੰਦਾਂ ਪਿਲਾਉਣੀਆਂ ਲਾਜ਼ਮੀ ਹਨ। ਇਸ ਮੌਕੇ ਬਲਾਕ ਐਜੂਕੇਟਰ ਜਗਤਾਰ ਸਿੰਘ, ਗੁਰਪ੍ਰੀਤ ਸਿੰਘ ਸਿਹਤ ਸੁਪਰਵਾਈਜ਼ਰ, ਗੁਰਮੀਤ ਕੌਰ ਐਲ.ਐਚ.ਵੀ, ਮਿਸ ਕਮਲਦੀਪ ਕੌਰ ਏ.ਐਨ.ਐਮ. ਹਰਜੀਤ ਸਿੰਘ, ਜਗਮੀਤ ਕੌਰ ਏ.ਐਨ.ਐਮ. ਨਰਸਿੰਗ ਵਿਦਿਆਰਥਣਾਂ ਸਮੇਤ ਆਂਗਣਵਾੜੀ ਵਰਕਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਯਾਦਗਾਰੀ ਹੋ ਨਿੱਬੜਿਆ ਡਾ: ਬਲਬੀਰ ਸਿੰਘ ਇੰਸਟੀਚਿਊਟ ਆਫ਼ ਨਰਸਿੰਗ ਵਿਖੇ ਸੱਭਿਆਚਾਰਕ ਸਮਾਗਮ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਸੰਬੰਧੀ ਅਲੌਲਿਕ ਨਗਰ ਕੀਰਤਨ ਸਜਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।