ਸ਼੍ਰੋਮਣੀ ਅਕਾਲੀ ਦਲ ਨੇ ਬਠਿੰਡਾ ਸ਼ਹਿਰੀ ਹਲਕੇ ’ਚ ਬੀ.ਸੀ. ਵਿੰਗ ਦੇ 22 ਸਰਕਲ ਪ੍ਰਧਾਨ ਕੀਤੇ ਨਿਯੁਕਤ
ਬਠਿੰਡਾ, 22 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਸ਼੍ਰੋਮਣੀ ਅਕਾਲੀ ਦਲ (ਬ), ਜ਼ਿਲ੍ਹਾ ਬਠਿੰਡਾ ਸ਼ਹਿਰੀ ਵਲੋਂ ਸੰਗਠਨ ਦੇ ਵਿਸਥਾਰ ਦੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਜ਼ਿਲ੍ਹੇ ਦੇ ਬੀਸੀ ਵਿੰਗ ਦੇ 22 ਸਰਕਲਾਂ ਵਿਚ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ ਹੈ। ਬਠਿੰਡਾ ਸ਼ਹਿਰੀ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਦੱਸਿਆ ਕਿ ਇਹ ਨਿਯੁਕਤੀਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ, ਬੀਸੀ ਵਿੰਗ ਦੇ ਪ੍ਰਧਾਨ ਹੀਰਾ ਸਿੰਘ ਗਾਬੜੀਆ ਅਤੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਪ੍ਰਦੀਪ ਜੌੜਾ ਦੀ ਸਹਿਮਤੀ ਨਾਲ ਕੀਤੀਆਂ ਗਈਆਂ ਹਨ।
ਬਠਿੰਡਾ, 22 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਸ਼੍ਰੋਮਣੀ ਅਕਾਲੀ ਦਲ (ਬ), ਜ਼ਿਲ੍ਹਾ ਬਠਿੰਡਾ ਸ਼ਹਿਰੀ ਵਲੋਂ ਸੰਗਠਨ ਦੇ ਵਿਸਥਾਰ ਦੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਜ਼ਿਲ੍ਹੇ ਦੇ ਬੀਸੀ ਵਿੰਗ ਦੇ 22 ਸਰਕਲਾਂ ਵਿਚ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ ਹੈ। ਬਠਿੰਡਾ ਸ਼ਹਿਰੀ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਦੱਸਿਆ ਕਿ ਇਹ ਨਿਯੁਕਤੀਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ, ਬੀਸੀ ਵਿੰਗ ਦੇ ਪ੍ਰਧਾਨ ਹੀਰਾ ਸਿੰਘ ਗਾਬੜੀਆ ਅਤੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਪ੍ਰਦੀਪ ਜੌੜਾ ਦੀ ਸਹਿਮਤੀ ਨਾਲ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੀ ਨੀਤੀ ਹਮੇਸ਼ਾ ਸਮਾਜ ਦੇ ਹਰ ਵਰਗ ਨੂੰ ਨਾਲ ਲੈ ਕੇ ਚੱਲਣ ਅਤੇ ਉਨ੍ਹਾਂ ਨੂੰ ਸੰਗਠਨ ਵਿਚ ਉਚਿੱਤ ਨੁਮਾਇੰਦਗੀ ਦੇਣ ਦੀ ਰਹੀ ਹੈ। ਬੀਸੀ ਵਿੰਗ ਦਾ ਵਿਸਥਾਰ ਵੀ ਇਸੇ ਸੋਚ ਦਾ ਹਿੱਸਾ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਿਰਫ਼ ਇਕ ਸਿਆਸੀ ਪਾਰਟੀ ਹੀ ਨਹੀਂ, ਸਗੋਂ ਪੰਜਾਬ ਦੇ ਲੋਕਾਂ ਦੀ ਆਵਾਜ਼ ਅਤੇ ਉਨ੍ਹਾਂ ਦੇ ਹੱਕਾਂ ਦੀ ਲੜਾਈ ਲੜਨ ਵਾਲੀ ਜਥੇਬੰਦੀ ਹੈ। ਜ਼ਿਲ੍ਹਾ ਪ੍ਰੈੱਸ ਸਕੱਤਰ ਡਾ. ਓਮ ਪ੍ਰਕਾਸ਼ ਸ਼ਰਮਾ ਨੇ ਦੱਸਿਆ ਕਿ ਸਰਕਲ ਨੰਬਰ-1 ਤੋਂ ਜਗਸੀਰ ਸਿੰਘ, 2 ਤੋਂ ਜਸਵਿੰਦਰ ਸਿੰਘ, 3 ਤੋਂ ਬਲਵੀਰ ਸਿੰਘ ਮਿਠੜੀ, 5 ਤੋਂ ਡਾ. ਸੁਖਵਿੰਦਰ ਸਿੰਘ, 6 ਤੋਂ ਹਰਨੇਕ ਸਿੰਘ, 7 ਤੋਂ ਹਰਪ੍ਰੀਤ ਸਿੰਘ, 8 ਤੋਂ ਜਰਨੈਲ ਸਿੰਘ, 9 ਤੋਂ ਬਲਬੀਰ ਸਿੰਘ ਪੁੱਤਰ ਮੇਘ ਸਿੰਘ ਅਤੇ 10 ਤੋਂ ਦਲਵੀਰ ਸਿੰਘ ਭੁੱਲਰ ਨੂੰ ਪ੍ਰਧਾਨ ਬਣਾਇਆ ਗਿਆ ਹੈ।ਇਸੇ ਤਰ੍ਹਾਂ ਸਰਕਲ ਨੰਬਰ 11 ਤੋਂ ਰਣਜੀਤ ਸਿੰਘ ਬਿੱਟੂ, 12 ਤੋਂ ਸੁਖਦੇਵ ਸਿੰਘ, ਪਲਟਾ ਸਰਕਲ ਨੰਬਰ 13 ਤੋਂ ਜਗਦੀਪ ਸਿੰਘ, 14 ਤੋਂ ਪ੍ਰਕਾਸ਼ ਕੁਮਾਰ, 15 ਤੋਂ ਕਸ਼ਮੀਰ ਸਿੰਘ, 16 ਤੋਂ ਅੰਗਰੇਜ਼ ਸਿੰਘ, 17 ਤੋਂ ਸ਼ਸ਼ੀ ਕੁਮਾਰ, 18 ਤੋਂ ਚੰਚਲ ਸੈਣੀ, 19 ਤੋਂ ਜਗਜੀਤ ਸਿੰਘ ਧਨੌਲਾ, 20 ਤੋਂ ਭੁਪਿੰਦਰ ਸਿੰਘ ਉਰਫ਼ ਭਿੰਦਾ, 21 ਤੋਂ ਪ੍ਰਗਟ ਸਿੰਘ ਅਤੇ 22 ਤੋਂ ਗੁਰਦਰਸ਼ਨ ਸਿੰਘ ਨੂੰ ਸਰਕਲ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।