24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸਿਰੀਏਵਾਲਾ ਵਿਖੇ ਚਾਰ ਰੋਜ਼ਾ ਕ੍ਰਿਕਟ ਚੈਂਪੀਅਨਸ਼ਿਪ ਸ਼ਾਨੋ-ਸ਼ੌਕਤ ਨਾਲ ਸੰਪੰਨ, ਮੇਜ਼ਬਾਨ ਟੀਮ ਨੇ ਮਾਰੀ ਬਾਜ਼ੀ

ਭਗਤਾ ਭਾਈਕਾ, 23 ਨਵੰਬਰ (ਸੁਖਪਾਲ ਸਿੰਘ ਸੋਨੀ)-ਗ੍ਰਾਮ ਪੰਚਾਇਤ ਸਿਰੀਏਵਾਲਾ ਵਲੋਂ ਪਿੰਡ ਦੇ ਨੌਜਵਾਨਾਂ ਅਤੇ ਕ੍ਰਿਕਟ ਖਿਡਾਰੀਆਂ ਦੇ ਵਿਸ਼ੇਸ਼ ਸਹਿਯੋਗ ਨਾਲ ਨਵੇਂ ਬਣ ਰਹੇ ਖੇਡ ਸਟੇਡੀਅਮ ਵਿਖੇ ਚਾਰ ਰੋਜ਼ਾ ਸ਼ਾਨਦਾਰ ਕ੍ਰਿਕਟ ਚੈਂਪੀਅਨਸ਼ਿਪ ਟੂਰਨਾਮੈਂਟ ਕਰਵਾਇਆ ਗਿਆ। ਟੂਰਨਾਮੈਂਟ ਵਿਚ 48 ਟੀਮਾਂ ਨੇ ਉਤਸ਼ਾਹ ਨਾਲ ਭਾਗ ਲਿਆ।

ਪਿੰਡ ਸਿਰੀਏਵਾਲਾ ਵਿਖੇ ਕ੍ਰਿਕਟ ਟੂਰਨਾਮੈਂਟ ਦੌਰਾਨ ਜੇਤੂ ਟੀਮ ਨਾਲ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ, ਸਮਾਜ ਸੇਵੀ ਆਗੂ ਯਾਦਵਿੰਦਰ ਸਿੰਘ ਪੱਪੂ ਆਦਿ। ਤਸਵੀਰ : ਸੁਖਪਾਲ ਸਿੰਘ ਸੋਨੀ 24-11-2026
ਭਗਤਾ ਭਾਈਕਾ, 23 ਨਵੰਬਰ (ਸੁਖਪਾਲ ਸਿੰਘ ਸੋਨੀ)-ਗ੍ਰਾਮ ਪੰਚਾਇਤ ਸਿਰੀਏਵਾਲਾ ਵਲੋਂ ਪਿੰਡ ਦੇ ਨੌਜਵਾਨਾਂ ਅਤੇ ਕ੍ਰਿਕਟ ਖਿਡਾਰੀਆਂ ਦੇ ਵਿਸ਼ੇਸ਼ ਸਹਿਯੋਗ ਨਾਲ ਨਵੇਂ ਬਣ ਰਹੇ ਖੇਡ ਸਟੇਡੀਅਮ ਵਿਖੇ ਚਾਰ ਰੋਜ਼ਾ ਸ਼ਾਨਦਾਰ ਕ੍ਰਿਕਟ ਚੈਂਪੀਅਨਸ਼ਿਪ ਟੂਰਨਾਮੈਂਟ ਕਰਵਾਇਆ ਗਿਆ। ਟੂਰਨਾਮੈਂਟ ਵਿਚ 48 ਟੀਮਾਂ ਨੇ ਉਤਸ਼ਾਹ ਨਾਲ ਭਾਗ ਲਿਆ। ਚਾਰ ਦਿਨ ਤੱਕ ਚੱਲੇ ਇਸ ਖੇਡ ਮਹਾਂ ਕੁੰਭ ਦੌਰਾਨ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਟੂਰਨਾਮੈਂਟ ਦੇ ਫਾਈਨਲ ਮੁਕਾਬਲਿਆਂ ਵਿਚ ਮੇਜ਼ਬਾਨ ਪਿੰਡ ਸਿਰੀਏਵਾਲਾ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਪਿੰਡ ਝੰਡੂਕੇ ਦੀ ਟੀਮ ਦੂਜੇ ਸਥਾਨ ’ਤੇ ਰਹੀ। ਪਹਿਲੇ ਸਥਾਨ ’ਤੇ ਰਹਿਣ ਵਾਲੀ ਟੀਮ ਨੂੰ 31,000 ਰੁਪਏ ਦਾ ਨਕਦ ਇਨਾਮ ਪਾਲ ਸਿੰਘ ਢਿੱਲੋਂ ਦੇ ਪਰਿਵਾਰ ਵਲੋਂ ਭੇਟ ਕੀਤਾ ਗਿਆ, ਜਦਕਿ ਦੂਜੇ ਸਥਾਨ ’ਤੇ ਰਹਿਣ ਵਾਲੀ ਟੀਮ ਨੂੰ 21,000 ਰੁਪਏ ਦੀ ਇਨਾਮੀ ਰਾਸ਼ੀ ਪਿੰਡ ਦੇ ਨੌਜਵਾਨ ਮਟੀਲੀ ਗਰੁੱਪ ਖਿਡਾਰੀਆਂ ਵਲੋਂ ਭੇਟ ਕੀਤੀ ਗਈ। ਟੂਰਨਾਮੈਂਟ ਦਾ ਉਦਘਾਟਨ ਉੱਘੇ ਸਮਾਜ ਸੇਵੀ ਸੁਖਜਿੰਦਰ ਸਿੰਘ ਬਬਲਾ (ਅਮਰੀਕਾ) ਅਤੇ ਯਾਦਵਿੰਦਰ ਸਿੰਘ ਪੱਪੂ ਵਲੋਂ ਕੀਤਾ ਗਿਆ। ਜੇਤੂ ਖਿਡਾਰੀਆਂ ਨੂੰ ਇਨਾਮ ਵੰਡਣ ਦੀ ਰਸਮ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਵਲੋਂ ਅਦਾ ਕੀਤੀ ਗਈ। ਇਸ ਮੌਕੇ ਵਿਧਾਇਕ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਨਵੇਂ ਖੇਡ ਸਟੇਡੀਅਮ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ, ਸਰੀਰਕ ਅਤੇ ਮਾਨਸਿਕ ਤੌਰ ’ਤੇ ਤੰਦਰੁਸਤ ਬਣਾਉਣ ਅਤੇ ਉਨ੍ਹਾਂ ਵਿਚ ਅਨੁਸ਼ਾਸਨ ਤੇ ਆਪਸੀ ਸਾਂਝ ਦੀ ਭਾਵਨਾ ਪੈਦਾ ਕਰਨ ਦਾ ਸਭ ਤੋਂ ਵਧੀਆ ਸਾਧਨ ਹਨ।ਇਸ ਮੌਕੇ ਯਾਦਵਿੰਦਰ ਸਿੰਘ ਪੱਪੂ ਨੇ ਪੰਜਾਬ ਸਰਕਾਰ ਅਤੇ ਹਲਕਾ ਵਿਧਾਇਕ ਦਾ ਖੇਡ ਸਟੇਡੀਅਮ ਲਈ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਗ੍ਰਾਮ ਪੰਚਾਇਤ ਨੇ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਪਿੰਡ ਦੇ ਨੌਜਵਾਨਾਂ ਨੂੰ ਇੱਕ ਉੱਚ ਪੱਧਰੀ ਖੇਡ ਸਟੇਡੀਅਮ ਮੁਹੱਈਆ ਕਰਵਾਉਣ ਦਾ ਉਪਰਾਲਾ ਕੀਤਾ ਹੈ। ਇਸ ਚੈਂਪੀਅਨਸ਼ਿਪ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਵਿਚ ਸੁਸਾਇਟੀ ਪ੍ਰਧਾਨ ਜਸਵੀਰ ਸਿੰਘ, ਮੈਂਬਰ ਗੁਰਚਰਨ ਸਿੰਘ, ਨਿੱਕਾ ਖੋਖਰ, ਬਲਦੇਵ ਸਿੰਘ ਢਿੱਲੋਂ, ਹਰਵਿੰਦਰ ਸਿੰਘ ਬਰਾੜ, ਜਗਦੀਪ ਸਿੰਘ ਧਾਲੀਵਾਲ, ਮਨਧੀਰ ਧਾਲੀਵਾਲ, ਜਤਿੰਦਰ ਸਿੰਘ ਭਾਈ, ਹਰਵਿੰਦਰ ਸਿੰਘ ਖ਼ਾਲਸਾ, ਤੇਜਿੰਦਰ ਸਿੰਘ ਪਟਵਾਰੀ, ਬਬਲੂ ਸਿੰਘ, ਹੈਪੀ ਸਿੰਘ, ਬਲਜਿੰਦਰ ਸਿੰਘ ਅੱਜੀ, ਹਰਿੰਦਰ ਸਿੰਘ ਗੋਗੀ, ਬਾਲੀ ਮਾਨ ਸਮੇਤ ਸਮੂਹ ਨੌਜਵਾਨ ਕ੍ਰਿਕਟ ਖਿਡਾਰੀਆਂ, ਗ੍ਰਾਮ ਪੰਚਾਇਤ ਮੈਂਬਰਾਂ ਅਤੇ ਪਿੰਡ ਵਾਸੀਆਂ ਦਾ ਵਿਸ਼ੇਸ਼ ਯੋਗਦਾਨ ਰਿਹਾ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡਵਾਸੀ, ਖੇਡ ਪ੍ਰੇਮੀ ਅਤੇ ਨੌਜਵਾਨ ਖਿਡਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਮੰਗਾਂ ਖ਼ਾਤਰ ਪੰਜਾਬ ਸਰਕਾਰ ਦੇ ਪੁਤਲੇ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਕਾਰ ਅਤੇ ਮੋਟਰਸਾਈਕਲ ਦੀ ਟੱਕਰ ’ਚ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ, ਇੱਕ ਗੰਭੀਰ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।