ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਮੰਗਾਂ ਖ਼ਾਤਰ ਪੰਜਾਬ ਸਰਕਾਰ ਦੇ ਪੁਤਲੇ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ
ਗੋਨਿਆਣਾ, 23 ਨਵੰਬਰ (ਲਛਮਣ ਦਾਸ ਗਰਗ) : ਜ਼ਿਲ੍ਹਾ ਬਠਿੰਡਾ ਦੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਕੌਰ ਬਠਿੰਡਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਿਧਾਨ ਸਭਾ ਚੋਣਾਂ ਸਮੇਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਵਾਅਦਾ ਕੀਤਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਉਨ੍ਹਾਂ ਦਾ ਮਾਣ-ਭੱਤਾ ਦੁੱਗਣਾ ਕੀਤਾ ਜਾਵੇਗਾ, ਪਰ ਸਰਕਾਰ ਦੇ ਪੰਜ ਸਾਲ ਬੀਤਣ ਦੇ ਬਾਵਜੂਦ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਹੱਕੀ ’ਤੇ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ।
ਗੋਨਿਆਣਾ, 23 ਨਵੰਬਰ (ਲਛਮਣ ਦਾਸ ਗਰਗ) : ਜ਼ਿਲ੍ਹਾ ਬਠਿੰਡਾ ਦੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਕੌਰ ਬਠਿੰਡਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਿਧਾਨ ਸਭਾ ਚੋਣਾਂ ਸਮੇਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਵਾਅਦਾ ਕੀਤਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਉਨ੍ਹਾਂ ਦਾ ਮਾਣ-ਭੱਤਾ ਦੁੱਗਣਾ ਕੀਤਾ ਜਾਵੇਗਾ, ਪਰ ਸਰਕਾਰ ਦੇ ਪੰਜ ਸਾਲ ਬੀਤਣ ਦੇ ਬਾਵਜੂਦ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਹੱਕੀ ’ਤੇ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ। ਉੱਕਤ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਅੱਜ ਤੱਕ ਆਂਗਣਵਾੜੀ ਜਥੇਬੰਦੀਆਂ ਨੂੰ ਮਿਲਣ ਤੱਕ ਦਾ ਸਮਾਂ ਨਹੀਂ ਦਿੱਤਾ ਗਿਆ, ਸਰਕਾਰ ਨੇ ਵਰਕਰਾਂ ਅਤੇ ਹੈਲਪਰਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਉਨ੍ਹਾਂ ਨੂੰ ਸੰਘਰਸ਼ ਕਰਨ ਲਈ ਮਜਬੂਰ ਕੀਤਾ ਹੈ। ਉਨ੍ਹਾਂ ਕਿਹਾ ਪਿਛਲੇ ਪੰਜ ਸਾਲਾਂ ਤੋਂ ਆਂਗਣਵਾੜੀ ਕੇਂਦਰਾਂ ਵਿਚ ਰਾਸ਼ਨ ਦੇ ਨਾਂ ’ਤੇ ਮਾੜੀ ਗੁਣਵੱਤਾ ਵਾਲਾ ਸਾਮਾਨ ਭੇਜਿਆ ਜਾ ਰਿਹਾ ਹੈ, ਜਦਕਿ ਇਸ ਮਾਮਲੇ ਵਿਚ ਕਰੋੜਾਂ ਰੁਪਏ ਖ਼ਰਚ ਹੋ ਰਹੇ ਹਨ। ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ ’ਤੇ 16 ਨਵੰਬਰ ਤੋਂ 6 ਦਸੰਬਰ ਤੱਕ ਪੂਰੇ ਪੰਜਾਬ ਵਿੱਚ ਪੰਜਾਬ ਸਰਕਾਰ ਦੇ ਪੁਤਲੇ ਸਾੜ ਕੇ ਰੋਸ ਪ੍ਰਦਰਸ਼ਨ ਕੀਤੇ ਜਾਣ ਦੇ ਪ੍ਰੋਗਰਾਮ ਦੇ ਤਹਿਤ ਬਠਿੰਡਾ ਜ਼ਿਲ੍ਹਾ ਦੇ ਸਰਕਲ ਗੋਨਿਆਨਾ ਮੰਡੀ ਨੇੜੇ ਰੇਲਵੇ ਸਟੇਸ਼ਨ ਕੋਲ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਜ਼ਿਲ੍ਹਾ ਪ੍ਰਧਾਨ ਗੁਰਮੀਤ ਕੌਰ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਨ੍ਹਾਂ ਦੀਆਂ ਸਾਰੀਆਂ ਹੱਕੀ ਤੇ ਜਾਇਜ਼ ਮੰਗਾਂ ਮੰਨੀਆਂ ਜਾਣ। ਜੇਕਰ ਸਰਕਾਰ ਨੇ ਫਿਰ ਵੀ ਕੋਈ ਸੁਣਵਾਈ ਨਾ ਕੀਤੀ ਤਾਂ 6 ਦਸੰਬਰ ਤੋਂ ਬਾਅਦ ਜਥੇਬੰਦੀ ਵਲੋਂ ਸੰਘਰਸ਼ ਦਾ ਅਗਲਾ ਤਿੱਖਾ ਪ੍ਰੋਗਰਾਮ ਉਲੀਕਿਆ ਜਾਵੇਗਾ। ਇਸ ਮੌਕੇ ਸੁਨੈਨਾ ਗੋਨੇਆਣਾ, ਪੂਜਾ ਖੇੜਾ, ਸਰਬਜੀਤ ਕੌਰ, ਸਲਿੰਦਰ ਕੌਰ, ਆਸ਼ਾ ਰਾਣੀ, ਮੀਨਾ ਰਾਣੀ ਵਰਕਰਜ਼ ਅਤੇ ਹੈਲਪਰ ਹਾਜ਼ਰ ਸਨ।