ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਮੁੱਖ ਮੰਤਰੀ ਦੀ ਕੋਠੀ ਅੱਗੇ ਧਰਨੇ ਦਾ ਫ਼ੈਸਲਾ
ਭਗਤਾ ਭਾਈਕਾ , 23 ਨਵੰਬਰ ( ਸੁਖਪਾਲ ਸਿੰਘ ਸੋਨੀ )- ਜੁਝਾਰੂ ਆਂਗਣਵਾੜੀ ਵਰਕਰ ਤੇ ਹੈਲਪਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਕੀਤੀ ਗਈ , ਜਿਸ ਵੱਖ ਵੱਖ ਜ਼ਿਲਿ੍ਹਆਂ ਦੇ ਜ਼ਿਲ੍ਹਾ ਪ੍ਰਧਾਨ ਬਲਾਕ ਪ੍ਰਧਾਨ ਨੇ ਭਾਗ ਲਿਆ । ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਸੂਬਾਈ ਆਗੂ ਸ਼ਿੰਦਰਪਾਲ ਕੌਰ ਦਿਆਲਪੁਰਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਜੱਥੇਬੰਦੀ ਦੇ ਆਗੂਆਂ ਵੱਲੋਂ ਦੋਸ ਲਗਾਇਆ ਗਿਆ ਕਿ ਪੰਜਾਬ ਸਰਕਾਰ ਨੇ ਵੋਟਾਂ ਤੋਂ ਪਹਿਲਾਂ ਕੀਤਾ ਆਪਣਾ ਕੋਈ ਵਾਅਦਾ ਪੂਰਾ ਨਹੀਂ ਕੀਤਾ , ਜਿਸ ਕਾਰਨ ਜੱਥੇਬੰਦੀ ਵਿਚ ਬਹੁਤ ਰੋਸ ਪਾਇਆ ਜਾ ਰਿਹਾ ਹੈ ।
ਸ਼
ਸ਼ਿੰਦਰਪਾਲ ਕੌਰ ਦਿਆਲਪੁਰਾ।
24-11-2026
ਭਗਤਾ ਭਾਈਕਾ , 23 ਨਵੰਬਰ ( ਸੁਖਪਾਲ ਸਿੰਘ ਸੋਨੀ )- ਜੁਝਾਰੂ ਆਂਗਣਵਾੜੀ ਵਰਕਰ ਤੇ ਹੈਲਪਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਕੀਤੀ ਗਈ , ਜਿਸ ਵੱਖ ਵੱਖ ਜ਼ਿਲਿ੍ਹਆਂ ਦੇ ਜ਼ਿਲ੍ਹਾ ਪ੍ਰਧਾਨ ਬਲਾਕ ਪ੍ਰਧਾਨ ਨੇ ਭਾਗ ਲਿਆ । ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਸੂਬਾਈ ਆਗੂ ਸ਼ਿੰਦਰਪਾਲ ਕੌਰ ਦਿਆਲਪੁਰਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਜੱਥੇਬੰਦੀ ਦੇ ਆਗੂਆਂ ਵੱਲੋਂ ਦੋਸ ਲਗਾਇਆ ਗਿਆ ਕਿ ਪੰਜਾਬ ਸਰਕਾਰ ਨੇ ਵੋਟਾਂ ਤੋਂ ਪਹਿਲਾਂ ਕੀਤਾ ਆਪਣਾ ਕੋਈ ਵਾਅਦਾ ਪੂਰਾ ਨਹੀਂ ਕੀਤਾ , ਜਿਸ ਕਾਰਨ ਜੱਥੇਬੰਦੀ ਵਿਚ ਬਹੁਤ ਰੋਸ ਪਾਇਆ ਜਾ ਰਿਹਾ ਹੈ । ਆਗੂਆਂ ਨੇ ਕਿਹਾ ਕਿ ਹੁਣ ਜੇਕਰ ਮੁੱਖ ਮੰਤਰੀ ਪੰਜਾਬ ਵੱਲੋਂ 27 ਨਵੰਬਰ ਨੂੰ ਜੱਥੇਬੰਦੀ ਨਾਲ ਮੀਟਿੰਗ ਨਹੀਂ ਕੀਤੀ ਜਾਂਦੀ ਤਾਂ ਆਉਣ ਵਾਲੇ 3 ਦਸੰਬਰ ਨੂੰ ਪੰਜਾਬ ਦੇ ਕੋਨੇ ਕੋਨੇ ਤੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ੀ ਦੇ ਅੱਗੇ ਆਪਣੀਆਂ ਮੰਗਾਂ ਦੀ ਪ੍ਰਵਾਨਗੀ ਲਈ ਸੂਬਾ ਪੱਧਰੀ ਧਰਨਾ ਲਗਾਇਆ ਜਾਵੇਗਾ । ਇਸ ਮੌਕੇ ਪੰਜਾਬ ਪ੍ਰਧਾਨ ਰੀਮਾ ਰਾਣੀ , ਸ਼ਿੰਦਰਪਾਲ ਕੌਰ ਦਿਆਲਪੁਰਾ ਭਾਈਕਾ , ਬਲਜੀਤ ਕੌਰ ਮੋਹਾਲੀ , ਜਸਵੀਰ ਕੌਰ ਦਸੂਹਾ , ਜਸਵੀਰ ਕੌਰ ਬਠਿੰਡਾ , ਜਸਵੰਤ ਕੌਰ ਭਿਖੀ , ਸਤਵੰਤ ਕੌਰ ਰਾਮਾਂ , ਸਰਬਜੀਤ ਕੌਰ ਮਹਿਰਾਜ , ਆਰਤੀ ਸ਼ਰਮਾ ਭਗਤਾ ਆਦਿ ਯੂਨੀਅਨ ਮੈਂਬਰ ਸ਼ਾਮਲ ਸਨ ।