23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਬਠਿੰਡਾ ਅਪਰਾਧਨਾਮਾ ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਤਿੰਨ ਵਿਅਕਤੀ ਕਾਬੂ, 33.25 ਗ੍ਰਾਮ ਹੈਰੋਇਨ ਬਰਾਮਦ

ਬਠਿੰਡਾ, 23 ਨਵੰਬਰ (ਵੀਰਪਾਲ ਸਿੰਘ): ਬਠਿੰਡਾ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ’ਤੇ ਕਾਰਵਾਈ ਕਰਦਿਆਂ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਕੁੱਲ 33. 25 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।

ਅਜੀਤ ਡੈਸਕ 24-11-2026
ਬਠਿੰਡਾ, 23 ਨਵੰਬਰ (ਵੀਰਪਾਲ ਸਿੰਘ): ਬਠਿੰਡਾ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ’ਤੇ ਕਾਰਵਾਈ ਕਰਦਿਆਂ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਕੁੱਲ 33.25 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਿਸ ਵਲੋਂ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਸਬੰਧਿਤ ਥਾਣਿਆਂ ਵਿਚ ਐਨਡੀਪੀਐਸ ਐਕਟ ਤਹਿਤ ਮਾਮਲੇ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪਹਿਲੇ ਮਾਮਲੇ ਸੰਬੰਧੀ ਜਾਂਚ ਅਧਿਕਾਰੀ ਹਰਮੀਤ ਸਿੰਘ ਅਨੁਸਾਰ ਥਾਣਾ ਕੋਤਵਾਲੀ ਦੀ ਪੁਲਿਸ ਪਾਰਟੀ ਵਲੋਂ ਬਠਿੰਡਾ ਵਿਚ ਕਾਰਵਾਈ ਕਰਦਿਆਂ ਜਸਵਿੰਦਰ ਸਿੰਘ ਵਾਸੀ ਗਹਿਰੀ ਭਾਗੀ ਨੂੰ ਕਾਬੂ ਕੀਤਾ ਗਿਆ। ਪੁਲਿਸ ਨੇ ਉਸ ਦੇ ਕਬਜ਼ੇ ਵਿਚੋਂ 3.50 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸ ਸੰਬੰਧੀ ਥਾਣਾ ਕੋਤਵਾਲੀ ਵਿਚ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਦੂਜੇ ਮਾਮਲੇ ਵਿਚ ਜਾਂਚ ਅਧਿਕਾਰੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਕੈਨਾਲ ਦੀ ਪੁਲਿਸ ਪਾਰਟੀ ਵਲੋਂ ਠੰਡੀ ਸੜਕ ਨੇੜੇ ਗਸ਼ਤ ਦੌਰਾਨ ਹਰਪਾਲ ਸਿੰਘ ਵਾਸੀ ਲਾਲ ਸਿੰਘ ਬਸਤੀ, ਬਠਿੰਡਾ ਨੂੰ ਕਾਬੂ ਕੀਤਾ ਗਿਆ। ਪੁਲਿਸ ਵਲੋਂ ਉਸ ਦੀ ਤਲਾਸ਼ੀ ਲੈਣ ’ਤੇ 22 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਮਾਮਲੇ ਵਿਚ ਵੀ ਸਬੰਧਿਤ ਥਾਣੇ ਵਿਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।ਤੀਜੇ ਮਾਮਲੇ ਸੰਬੰਧੀ ਜਾਂਚ ਅਧਿਕਾਰੀ ਸੁਖਬੀਰ ਸਿੰਘ ਅਨੁਸਾਰ ਥਾਣਾ ਕੈਂਟ ਦੀ ਪੁਲਿਸ ਵਲੋਂ ਕੈਂਟ ਰਿੰਗ ਰੋਡ ਨੇੜੇ ਕਾਰਵਾਈ ਕਰਦਿਆਂ ਪਵਨ ਕੁਮਾਰ ਵਾਸੀ ਚੰਦਰਵਤੀ, ਬਠਿੰਡਾ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਨੇ ਉਸ ਦੇ ਕਬਜ਼ੇ ਵਿਚੋਂ 7.75 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸ ਤਰ੍ਹਾਂ ਬਠਿੰਡਾ ਪੁਲਿਸ ਵਲੋਂ ਤਿੰਨ ਵੱਖ-ਵੱਖ ਮਾਮਲਿਆਂ ਵਿਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਕੁੱਲ 33.25 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਿਸ ਵਲੋਂ ਮੁਲਜ਼ਮਾਂ ਖ਼ਿਲਾਫ਼ ਦਰਜ ਮਾਮਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਮੋਟਰਸਾਈਕਲਾਂ ਦੀ ਆਹਮਣੇ-ਸਾਹਮਣੇ ਟੱਕਰ, ਦੋਵੇਂ ਸਵਾਰ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਮੁੱਖ ਮੰਤਰੀ ਦੀ ਕੋਠੀ ਅੱਗੇ ਧਰਨੇ ਦਾ ਫ਼ੈਸਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।