ਮੋਟਰਸਾਈਕਲਾਂ ਦੀ ਆਹਮਣੇ-ਸਾਹਮਣੇ ਟੱਕਰ, ਦੋਵੇਂ ਸਵਾਰ ਗੰਭੀਰ ਜ਼ਖ਼ਮੀ
ਰਾਮਾਂ ਮੰਡੀ, 23 ਨਵੰਬਰ (ਤਰਸੇਮ ਸਿੰਗਲਾ)-ਸਥਾਨਕ ਬਾਘਾ ਰੋਡ ’ਤੇ ਅੱਜ ਦੋ ਮੋਟਰਸਾਈਕਲਾਂ ਦੀ ਆਹਮਣੇ ਸਾਹਮਣੇ ਹੋਈ ਟੱਕਰ ਵਿਚ ਦੋਵੇਂ ਮੋਟਰਸਾਈਕਲ ਸਵਾਰਾਂ ਦੇ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਹੈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਹੈਲਪਲਾਈਨ ਵੈੱਲਫ਼ੇਅਰ ਸੁਸਾਇਟੀ ਦੇ ਪ੍ਰਧਾਨ ਬੌਬੀ ਲਹਿਰੀ ਅਤੇ ਰਿੰਕਾ ਮਿਸਤਰੀ ਤੁਰੰਤ ਘਟਨਾ ਸਥਾਨ ’ਤੇ ਐਂਬੂਲੈਂਸ ਲੈ ਕੇ ਪਹੁੰਚੇ ਅਤੇ ਦੋਵਾਂ ਜ਼ਖ਼ਮੀਆਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਰਾਮਾਂ ਮੰਡੀ ਵਿਖੇ ਦਾਖ਼ਲ ਕਰਵਾਇਆ।
ਅਜੀਤ ਡੈਸਕ
24-11-2026