26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਗੋਨਿਆਣਾ ਵਿਖੇ ਵਪਾਰੀ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼

ਗੋਨਿਆਣਾ, 25 ਨਵੰਬਰ ( ਗਰਗ)-ਸ਼ਹਿਰ ਦੇ ਇਕ ਵਪਾਰੀ ਨੱਥੂ ਰਾਮ ਯਾਦਵ ਨੇ ਬੀਤੀ ਸ਼ਾਮ ਕਿਸੇ ਕਾਰਨ ਆਪਣੇ ਘਰ ਵਿਚ ਕੋਈ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਜਿਸ ਨੂੰ ਤੁਰੰਤ ਨਜ਼ਦੀਕੀ ਇਕ ਪ੍ਰਾਈਵੇਟ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਖ਼ਤਰੇ ਵਿਚੋਂ ਬਾਹਰ ਹੈ।

ਅਜੀਤ ਡੈਸਕ 26-11-2026
ਗੋਨਿਆਣਾ, 25 ਨਵੰਬਰ ( ਗਰਗ)-ਸ਼ਹਿਰ ਦੇ ਇਕ ਵਪਾਰੀ ਨੱਥੂ ਰਾਮ ਯਾਦਵ ਨੇ ਬੀਤੀ ਸ਼ਾਮ ਕਿਸੇ ਕਾਰਨ ਆਪਣੇ ਘਰ ਵਿਚ ਕੋਈ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਜਿਸ ਨੂੰ ਤੁਰੰਤ ਨਜ਼ਦੀਕੀ ਇਕ ਪ੍ਰਾਈਵੇਟ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਖ਼ਤਰੇ ਵਿਚੋਂ ਬਾਹਰ ਹੈ। ਡਾਕਟਰੀ ਅਮਲੇ ਨੇ ਇਸ ਸੰਬੰਧੀ ਸੂਚਨਾ ਸਥਾਨਕ ਪੁਲਿਸ ਸਟੇਸ਼ਨ ਵਿਖੇ ਦਿੱਤੀ। ਉਕਤ ਹਸਪਤਾਲ ਵਿਖੇ ਪੁੱਜ ਕੇ ਜਿਉਂ ਹੀ ਪੁਲਿਸ ਵਲੋਂ ਨੱਥੂ ਰਾਮ ਯਾਦਵ ਦੇ ਬਿਆਨ ਲੈਣ ਦੀ ਕੋਸ਼ਿਸ਼ ਕੀਤੀ ਗਈ, ਪਰ ਉਹ ਬਿਆਨ ਦੇਣ ਦੇ ਕਾਬਲ ਨਹੀਂ ਸੀ। ਪਰਿਵਾਰਿਕ ਮੈਂਬਰਾਂ ਨੇ ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੁਝ ਵਿਅਕਤੀਆਂ ਵਲੋਂ ਉਸ ਨੂੰ ਕਥਿਤ ਤੌਰ ’ਤੇ ਧਮਕੀਆਂ ਦੇ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਇਸ ਸਬੰਧੀ ਜਦੋਂ ਗੋਨਿਆਣਾ ਪੁਲਿਸ ਚੌਕੀ ਦੇ ਇੰਚਾਰਜ ਜਸਕਰਨ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਬੀਤੀ ਸ਼ਾਮ ਨੱਥੂ ਰਾਮ ਯਾਦਵ ਬਿਆਨ ਦੇਣ ਦੇ ਅਸਮਰੱਥ ਸੀ, ਉਸ ਵਲੋਂ ਬਿਆਨ ਦੇਣ ਤੋਂ ਬਾਅਦ ਹੀ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਪਿਛਲੀ ਖ਼ਬਰ 8.20 ਗ੍ਰਾਮ ਚਿੱਟੇ ਸਮੇਤ ਮਹਿਲਾ ਨਸ਼ਾ ਤਸਕਰ ਕਾਬੂ ਅਗਲੀ ਖ਼ਬਰ ਅਣਪਛਾਤੀ ਕਾਰ ਦੀ ਟੱਕਰ ਕਾਰਨ ਬਜ਼ੁਰਗ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।