ਖ਼ਿੱਤੇ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਵਲੋਂ ਜਥੇਦਾਰ ਬਾਬਾ ਟੇਕ ਸਿੰਘ ਨਾਲ ਮੁਲਾਕਾਤ, ਗੁਰਮਤਿ ਲਹਿਰ ਪ੍ਰਚੰਡ ਕਰਨ ਸਬੰਧੀ ਹੋਈਆਂ ਵਿਚਾਰਾਂ
ਤਲਵੰਡੀ ਸਾਬੋ , 26 ਨਵੰਬਰ ( ਰਣਜੀਤ ਸਿੰਘ ਰਾਜੂ )- ਖ਼ਿੱਤੇ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ , ਜਿਨ੍ਹਾਂ ਵਿਚ ਵਿਸ਼ੇਸ਼ ਤੌਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ ਨਿਯੁਕਤ ਜਨਰਲ ਸਕੱਤਰ ਭਾਈ ਗੁਰਪ੍ਰੀਤ ਸਿੰਘ ਝੱਬਰ ਅਤੇ ਅੰਤ੍ਰਿਗ ਕਮੇਟੀ ਮੈਂਬਰ ਜਥੇਦਾਰ ਮੋਹਨ ਸਿੰਘ ਬੰਗੀ ਸ਼ਾਮਿਲ ਸਨ ਨੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨਾਲ ਮੁਲਾਕਾਤ ਕੀਤੀ । ਮਿਲੀ ਜਾਣਕਾਰੀ ਅਨੁਸਾਰ ਉਕਤ ਮੁਲਾਕਾਤ ਦੌਰਾਨ ਸਿੰਘ ਸਾਹਿਬ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਮਾਲਵਾ ਜ਼ੋਨ ਚ ਗੁਰਮਤਿ ਲਹਿਰ ਨੂੰ ਹੋਰ ਪ੍ਰਚੰਡ ਕਰਨ ਬਾਰੇ ਵੀਚਾਰਾਂ ਕੀਤੀਆਂ ।
ਤਲਵੰਡੀ ਸਾਬੋ , 26 ਨਵੰਬਰ ( ਰਣਜੀਤ ਸਿੰਘ ਰਾਜੂ )- ਖ਼ਿੱਤੇ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ , ਜਿਨ੍ਹਾਂ ਵਿਚ ਵਿਸ਼ੇਸ਼ ਤੌਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ ਨਿਯੁਕਤ ਜਨਰਲ ਸਕੱਤਰ ਭਾਈ ਗੁਰਪ੍ਰੀਤ ਸਿੰਘ ਝੱਬਰ ਅਤੇ ਅੰਤ੍ਰਿਗ ਕਮੇਟੀ ਮੈਂਬਰ ਜਥੇਦਾਰ ਮੋਹਨ ਸਿੰਘ ਬੰਗੀ ਸ਼ਾਮਿਲ ਸਨ ਨੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨਾਲ ਮੁਲਾਕਾਤ ਕੀਤੀ । ਮਿਲੀ ਜਾਣਕਾਰੀ ਅਨੁਸਾਰ ਉਕਤ ਮੁਲਾਕਾਤ ਦੌਰਾਨ ਸਿੰਘ ਸਾਹਿਬ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਮਾਲਵਾ ਜ਼ੋਨ ਚ ਗੁਰਮਤਿ ਲਹਿਰ ਨੂੰ ਹੋਰ ਪ੍ਰਚੰਡ ਕਰਨ ਬਾਰੇ ਵੀਚਾਰਾਂ ਕੀਤੀਆਂ । ਮਿਲੀ ਜਾਣਕਾਰੀ ਅਨੁਸਾਰ ਜਥੇਦਾਰ ਬਾਬਾ ਟੇਕ ਸਿੰਘ ਨੇ ਗੁਰਮਤਿ ਲਹਿਰ ਦੇ ਨਾਲ ਨਾਲ ਸ਼੍ਰੋਮਣੀ ਕਮੇਟੀ ਵਲੋਂ ਆਰੰਭੀ ਅੰਮ੍ਰਿਤ ਸੰਚਾਰ ਲਹਿਰ ਨੂੰ ਵੀ ਘਰ ਘਰ ਤੱਕ ਪਹੁੰਚਾਉਣ ਲਈ ਉਸਾਰੂ ਵੀਚਾਰਾਂ ਕੀਤੀਆਂ । ਸਿੰਘ ਸਾਹਿਬ ਨੇ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਦੇ ਮੈਂਬਰਾਂ ਅਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਦੇ ਆਪਸੀ ਤਾਲਮੇਲ ਸਦਕਾ ਅੰਮ੍ਰਿਤ ਸੰਚਾਰ ਦੇ ਸਮਾਗਮਾਂ ਦੀ ਲੜੀ ਨੂੰ ਹੋਰ ਵਿਸ਼ਾਲ ਕੀਤਾ ਜਾਵੇਗਾ ਤਾਂ ਜੋ ਵੱਧ ਤੋਂ ਵੱਧ ਪ੍ਰਾਣੀ ਖੰਡੇ ਬਾਟੇ ਦੀ ਪਾਹੁਲ ਛਕ ਕੇ ਗੁਰੂ ਦੇ ਲੜ ਲੱਗ ਸਕਣ । ਇਸ ਮੌਕੇ ਸ਼੍ਰੋਮਣੀ ਕਮੇਟੀ ਜਨਰਲ ਸਕੱਤਰ ਭਾਈ ਗੁਰਪ੍ਰੀਤ ਸਿੰਘ ਝੱਬਰ ਅਤੇ ਅੰਤ੍ਰਿਗ ਕਮੇਟੀ ਮੈਂਬਰ ਜਥੇਦਾਰ ਮੋਹਨ ਸਿੰਘ ਬੰਗੀ ਨੇ ਸਿੰਘ ਸਾਹਿਬ ਨੂੰ ਯਕੀਨ ਦਵਾਇਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਮਾਲਵਾ ਖੇਤਰ ਚ ਆਰੰਭੀਆਂ ਧਰਮ ਪ੍ਰਚਾਰ ਗਤੀਵਿਧੀਆਂ ਲਈ ਹਰ ਸੰਭਵ ਸਹਿਯੋਗ ਦੇਣਗੇ ਅਤੇ ਸਾਧਨਾਂ ਦੀ ਕਮੀ ਨਹੀ ਆਉਣ ਦਿੱਤੀ ਜਾਵੇਗੀ । ਇਸ ਦੌਰਾਨ ਹਰਿਆਣਾ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ ਨੇ ਧਰਮ ਪ੍ਰਚਾਰ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਸਬੰਧੀ ਕਈ ਅਹਿਮ ਸੁਝਾਅ ਪੇਸ਼ ਕੀਤੇ ਜਿਨ੍ਹਾਂ ਤੇ ਸਿੰਘ ਸਾਹਿਬ ਨੇ ਵੀਚਾਰ ਕਰਨ ਦਾ ਭਰੋਸਾ ਦਿੱਤਾ । ਮੁਲਾਕਾਤ ਉਪਰੰਤ ਸਿੰਘ ਸਾਹਿਬ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਭਾਈ ਗੁਰਪ੍ਰੀਤ ਸਿੰਘ ਝੱਬਰ , ਜਥੇਦਾਰ ਮੋਹਨ ਸਿੰਘ ਬੰਗੀ , ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ ਅਤੇ ਭਾਈ ਸੁਰਜੀਤ ਸਿੰਘ ਰਾਏਪੁਰ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਵੀ ਕੀਤਾ ।