27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਐੱਸ.ਐੱਸ.ਡੀ. ਗਰਲਜ਼ ਕਾਲਜ ਬਠਿੰਡਾ ਵਿਖੇ ਸੰਵਿਧਾਨ ਦਿਵਸ-2026 ਮਨਾਇਆ

ਬਠਿੰਡਾ, 26 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਐੱਸ. ਐੱਸ.

ਅਜੀਤ ਡੈਸਕ 27-11-2026
ਬਠਿੰਡਾ, 26 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਐੱਸ.ਐੱਸ.ਡੀ. ਗਰਲਜ਼ ਕਾਲਜ, ਬਠਿੰਡਾ ਵਿਖੇ ਪ੍ਰਿੰਸੀਪਲ ਡਾ. ਨੀਰੂ ਗਰਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੰਵਿਧਾਨ ਦਿਵਸ-2026 ਬੜੇ ਉਤਸ਼ਾਹ ਅਤੇ ਦੇਸ਼-ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਇਲੈਕਟੋਰਲ ਲਿਟਰੇਸੀ ਕਲੱਬ ਵੱਲੋਂ ਕੌਮੀ ਸੇਵਾ ਯੋਜਨਾ ਦੀਆਂ ਇਕਾਈਆਂ ਦੇ ਸਹਿਯੋਗ ਨਾਲ ਕੀਤਾ ਗਿਆ। ਇਸ ਮੌਕੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ ਜਿਸ ਵਿਚ 25 ਵਿਦਿਆਰਥਣਾਂ ਨੇ ਭਾਗ ਲਿਆ ਤੇ ਆਪਣੀਆਂ ਸਿਰਜਣਾਤਮਕ ਕਲਾਕ੍ਰਿਤੀਆਂ ਰਾਹੀਂ ਸੰਵਿਧਾਨ ਪ੍ਰਤੀ ਆਪਣੀ ਸਮਝ ਤੇ ਵਿਚਾਰਾਂ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਵਿਦਿਆਰਥਣਾਂ ਨੂੰ ਨਿਆਂ, ਆਜ਼ਾਦੀ, ਸਮਾਨਤਾ ਤੇ ਭਾਈਚਾਰੇ ਦੇ ਆਦਰਸ਼ਾਂ ਨੂੰ ਕਾਇਮ ਰੱਖਣ ਲਈ ਸੰਵਿਧਾਨ ਦਿਵਸ ਦੀ ਸਹੁੰ ਵੀ ਚੁਕਾਈ ਗਈ। ਸ਼ਬਨਮ ਖ਼ਾਤੂਨ ਨੇ ਸੰਵਿਧਾਨ ਦਿਵਸ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕੀਤੇ। ਇਲੈਕਟੋਰਲ ਲਿਟਰੇਸੀ ਕਲੱਬ ਦੇ ਨੋਡਲ ਅਫ਼ਸਰ ਸ੍ਰੀਮਤੀ ਤ੍ਰਿਪਤਾ ਗੁਪਤਾ ਵਲੋਂ ਭਾਰਤੀ ਸੰਵਿਧਾਨ ‘ਤੇ ਆਧਾਰਿਤ ਇਕ ਕੁਇੱਜ਼ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥਣਾਂ ਨੇ ਭਾਗ ਲੈਂਦਿਆ ਆਪਣੇ ਗਿਆਨ ਵਿਚ ਵਾਧਾ ਕੀਤਾ। ਇਸ ਮੌਕੇ ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਡਾ. ਸਿਮਰਜੀਤ ਕੌਰ ਤੇ ਗੁਰਮਿੰਦਰ ਜੀਤ ਕੌਰ ਨੇ ਵਿਦਿਆਰਥਣਾਂ ਨੂੰ ਜ਼ਿੰਮੇਵਾਰ ਤੇ ਜਾਗਰੂਕ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਵਾਈਸ ਪ੍ਰਿੰਸੀਪਲ ਡਾ. ਪੋਮੀ ਬਾਂਸਲ ਨੇ ਅਰਥਪੂਰਨ ਗਤੀਵਿਧੀਆਂ ਲਈ ਐੱਨ.ਐੱਸ . ਐੱਸ. ਇਕਾਈਆਂ ਤੇ ਇਲੈਕਟੋਰਲ ਲਿਟਰੇਸੀ ਕਲੱਬ ਦੇ ਯਤਨਾਂ ਦੀ ਸ਼ਲਾਘਾ ਕੀਤੀ। ਗਤੀਵਿਧੀ ਵਿਚ ਕੁੱਲ 50 ਐੱਨ.ਐੱਸ.ਐੱਸ. ਵਲੰਟੀਅਰਾਂ ਨੇ ਭਾਗ ਲਿਆ ।
ਪਿਛਲੀ ਖ਼ਬਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਮੈਡੀਕਲ ਤੇ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ ਅਗਲੀ ਖ਼ਬਰ ਮੋਗਾ ਦੀ ਖੁਸ਼ਹਾਲ ਪੰਜਾਬ ਰੈਲੀ ਨੇ ਮੁੜ ‘ਆਪ’ ਸਰਕਾਰ ਦਾ ਮੁੱਢ ਬੰਨ੍ਹਿਆ: ਭੱਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।