ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿ ਸ਼ੈਮਰੌਕ ਕਾਨਵੈਂਟ ਸਕੂਲ ਵਿਖੇ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਹੋਈ ਅਰਦਾਸ
ਬੱਲੂਆਣਾ, 26 ਨਵੰਬਰ (ਗੁਰਨੈਬ ਸਾਜਨ)-ਦਿ ਸ਼ੈਮਰੌਕ ਕਾਨਵੈਂਟ ਸਕੂਲ, ਬਹਿਮਣ ਦੀਵਾਨਾ, ਬਠਿੰਡਾ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਭਗਤੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਾਵਨ ਮੌਕੇ ’ਤੇ ਸਕੂਲ ਵਿਖੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ ਅਤੇ ਉਪਰੰਤ ਸਰਬੱਤ ਦੇ ਭਲੇ, ਸੁੱਖ-ਸ਼ਾਂਤੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ।
ਬੱਲੂਆਣਾ, 26 ਨਵੰਬਰ (ਗੁਰਨੈਬ ਸਾਜਨ)-ਦਿ ਸ਼ੈਮਰੌਕ ਕਾਨਵੈਂਟ ਸਕੂਲ, ਬਹਿਮਣ ਦੀਵਾਨਾ, ਬਠਿੰਡਾ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਭਗਤੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਾਵਨ ਮੌਕੇ ’ਤੇ ਸਕੂਲ ਵਿਖੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ ਅਤੇ ਉਪਰੰਤ ਸਰਬੱਤ ਦੇ ਭਲੇ, ਸੁੱਖ-ਸ਼ਾਂਤੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਸਮੁੱਚਾ ਸਕੂਲ ਗੁਰਬਾਣੀ ਦੇ ਪਵਿੱਤਰ ਸ਼ਬਦਾਂ ਨਾਲ ਰੂਹਾਨੀ ਮਾਹੌਲ ਵਿਚ ਰੰਗਿਆ ਗਿਆ। ਇਸ ਮੌਕੇ ਕਿੰਡਰ ਗਾਰਟਨ ਦੇ ਨੰਨ੍ਹੇ-ਮੁੰਨੇ ਬੱਚਿਆਂ ਵਲੋਂ ਸਿੱਖੀ ਸ਼ਬਦ ’ਤੇ ਬਹੁਤ ਹੀ ਸੁੰਦਰ ਪੇਸ਼ਕਾਰੀ ਕੀਤੀ ਗਈ। ਬੱਚਿਆਂ ਦੀ ਮਾਸੂਮੀਅਤ ਅਤੇ ਸ਼ਰਧਾ ਭਰਪੂਰ ਪੇਸ਼ਕਾਰੀ ਨੇ ਸਭ ਦਾ ਮਨ ਮੋਹ ਲਿਆ। ਸਕੂਲ ਦੇ ਮੁੱਖ ਸੰਚਾਲਕ ਲਵਪ੍ਰੀਤ ਸਿੰਘ ਅਤੇ ਪ੍ਰਿੰਸੀਪਲ ਰੁਪਿੰਦਰਜੀਤ ਕੌਰ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤੇ ਗਏ ਕਿਰਤ ਕਰੋ, ਨਾਮ ਜਪੋ, ਵੰਡ ਛਕੋ, ਸਮਾਨਤਾ, ਸੇਵਾ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ।