28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਬੀ.ਕੇ.ਯੂ.(ਉਗਰਾਹਾਂ) ਵਲੋਂ ਗੜੇਮਾਰੀ ਦਾ ਮੁਆਵਜ਼ਾ ਲੈਣ ਲਈ ਸੰਘਰਸ਼ ਦੀ ਤਿਆਰੀ

ਨਥਾਣਾ, 27 ਨਵੰਬਰ (ਗੁਰਦਰਸ਼ਨ ਲੁੱਧੜ)-ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਗੜੇਮਾਰੀ ਵਾਲੇ ਖੇਤਾਂ ਦੀਆਂ ਬਰਬਾਦ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਲੈਣ ਲਈ ਸੰਘਰਸ਼ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਬਾਬਤ ਸਬ ਤਹਿਸੀਲ ਨਥਾਣਾ ਵਿਖੇ ਵੱਡੀ ਗਿਣਤੀ ਵਿਚ ਇਕੱਠੇ ਹੋਏ ਕਿਸਾਨਾਂ ਨੇ ਜਥੇਬੰਦੀ ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਦੀ ਅਗਵਾਈ ਹੇਠ ਨਾਇਬ ਤਹਿਸੀਲਦਾਰ ਨੂੰ ਮੰਗ ਪੱਤਰ ਸੌਂਪਣ ਉਪਰੰਤ ਦੱਸਿਆ ਕਿ 15 ਅਕਤੂਬਰ 2026 ਨੂੰ ਹੋਈ ਗੜੇਮਾਰੀ ਕਾਰਨ ਨਗਰ ਨਥਾਣਾ ਅਤੇ ਪਿੰਡ ਗੰਗਾ ਦੇ ਬਹੁਤ ਸਾਰੇ ਖੇਤਾਂ ਵਿਚ ਝੋਨੇ ਦੀ ਫਸਲ ਦਾ ਬੁਰੀ ਤਰ੍ਹਾਂ ਨੁਕਸਾਨ ਹੋਇਆ ਹੈ, ਜਿਸ ਦਾ ਹਲਕਾ ਵਿਧਾਇਕ ਅਤੇ ਹੋਰਨਾਂ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਮੌਕਾ ਵੇਖਿਆ ਗਿਆ।

ਅਜੀਤ ਡੈਸਕ 28-11-2026
ਨਥਾਣਾ, 27 ਨਵੰਬਰ (ਗੁਰਦਰਸ਼ਨ ਲੁੱਧੜ)-ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਗੜੇਮਾਰੀ ਵਾਲੇ ਖੇਤਾਂ ਦੀਆਂ ਬਰਬਾਦ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਲੈਣ ਲਈ ਸੰਘਰਸ਼ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਬਾਬਤ ਸਬ ਤਹਿਸੀਲ ਨਥਾਣਾ ਵਿਖੇ ਵੱਡੀ ਗਿਣਤੀ ਵਿਚ ਇਕੱਠੇ ਹੋਏ ਕਿਸਾਨਾਂ ਨੇ ਜਥੇਬੰਦੀ ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਦੀ ਅਗਵਾਈ ਹੇਠ ਨਾਇਬ ਤਹਿਸੀਲਦਾਰ ਨੂੰ ਮੰਗ ਪੱਤਰ ਸੌਂਪਣ ਉਪਰੰਤ ਦੱਸਿਆ ਕਿ 15 ਅਕਤੂਬਰ 2026 ਨੂੰ ਹੋਈ ਗੜੇਮਾਰੀ ਕਾਰਨ ਨਗਰ ਨਥਾਣਾ ਅਤੇ ਪਿੰਡ ਗੰਗਾ ਦੇ ਬਹੁਤ ਸਾਰੇ ਖੇਤਾਂ ਵਿਚ ਝੋਨੇ ਦੀ ਫਸਲ ਦਾ ਬੁਰੀ ਤਰ੍ਹਾਂ ਨੁਕਸਾਨ ਹੋਇਆ ਹੈ, ਜਿਸ ਦਾ ਹਲਕਾ ਵਿਧਾਇਕ ਅਤੇ ਹੋਰਨਾਂ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਮੌਕਾ ਵੇਖਿਆ ਗਿਆ। ਖੇਤੀਬਾੜੀ ਮਹਿਕਮੇ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਵਲੋਂ ਬਰਬਾਦ ਹੋਈਆਂ ਫਸਲਾਂ ਵਾਲੇ ਖੇਤਾਂ ਦੀ ਵਿਸ਼ੇਸ਼ ਗਿਰਦਾਵਰੀ ਵੀ ਕੀਤੀ ਜਾ ਚੁੱਕੀ ਹੈ ਪਰ ਉਸ ਤੋਂ ਬਾਅਦ ਉਸ ਦਾ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ। ਕਿਸਾਨ ਆਗੂਆਂ ਨੇ ਨਾਇਬ ਤਹਿਸੀਲਦਾਰ ਨਥਾਣਾ ਨੂੰ ਦੱਸਿਆ ਕਿ ਕਿਸਾਨਾਂ ਵਲੋਂ ਇਸੇ ਹਫ਼ਤੇ ਤੱਕ ਮੁਆਵਜ਼ੇ ਦਾ ਇੰਤਜ਼ਾਰ ਕੀਤੀ ਜਾਵੇਗਾ। ਜੇਕਰ ਆਉਣ ਵਾਲੇ ਬੁੱਧਵਾਰ ਤੱਕ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਨ ਤੱਕ ਕੋਈ ਜੂੰ ਨਾ ਸਰਕੀ ਤਾਂ ਤੁਰੰਤ ਸਬ ਤਹਿਸੀਲ ਨਥਾਣਾ ਵਿਚ ਅਣਮਿਥੇ ਸਮੇਂ ਦਾ ਧਰਨਾ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਯੂਨੀਅਨ ਦੇ ਆਗੂਆਂ ਨਗੌਰ ਸਿੰਘ, ਲਖਬੀਰ ਸਿੰਘ, ਰਾਮ ਰਤਨ ਸਿੰਘ, ਗੁਰਚੇਤਨ ਸਿੰਘ, ਭੋਲਾ ਸਿੰਘ ਅਤੇ ਬਲਾਕ ਇਕਾਈ ਦੇ ਸਮੂਹ ਆਗੂਆਂ ਵਲੋਂ ਕਿਸਾਨਾਂ ਨੂੰ ਸੱਦਾ ਦਿੱਤਾ ਗਿਆ ਕਿ ਅਗਲੇ ਹਫਤੇ ਸ਼ੁਰੂ ਹੋਣ ਵਾਲੇ ਮੁਆਵਜ਼ੇ ਦੇ ਘੋਲ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ।
ਪਿਛਲੀ ਖ਼ਬਰ 14 ਮਹੀਨੇ ਬਕਾਇਆ ਕਿਸ਼ਤਾਂ ਨਾ ਭਰਨ ’ਤੇ ਮਾਲ ਰੋਡ ਦੀ ਮਲਟੀਲੈਵਲ ਪਾਰਕਿੰਗ ਸੀਲ ਅਗਲੀ ਖ਼ਬਰ ਗਾਵਾਂ ਚੋਰੀ ਕਰਨ ਦੇ ਮਾਮਲੇ ’ਚ ਤਿੰਨ ਵਿਅਕਤੀ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।