ਪਿੰਡ ਮਲੂਕਾ ਦੇ 15 ਪਰਿਵਾਰਾਂ ਨੇ ਵੱਖ-ਵੱਖ ਪਾਰਟੀਆਂ ਛੱਡ ਕੇ ਕਾਂਗਰਸ ਦਾ ਪੱਲ੍ਹਾ ਫੜਿਆ
ਭਗਤਾ ਭਾਈਕਾ, 27 ਨਵੰਬਰ (ਸੁਖਪਾਲ ਸਿੰਘ ਸੋਨੀ)-ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਪਿੰਡ ਮਲੂਕਾ ਵਿਖੇ ਕਾਂਗਰਸ ਨੂੰ ਉਸ ਸਮੇਂ ਬਲ ਮਿਲਿਆ ਜਦੋਂ ਪਿੰਡ ਦੇ 15 ਦੇ ਕਰੀਬ ਪਰਿਵਾਰਾਂ ਨੇ ਵੱਖ-ਵੱਖ ਪਾਰਟੀਆਂ ਛੱਡ ਕੇ ਕਾਂਗਰਸ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਪਿੰਡ ਮਲੂਕਾ ਤੋਂ ਵੱਖ-ਵੱਖ ਸਿਆਸੀ ਪਾਰਟੀਆਂ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ 15 ਪਰਿਵਾਰਾਂ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਹਰੇਕ ਆਗੂ ਅਤੇ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ।
ਅਜੀਤ ਡੈਸਕ
28-11-2026