29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਸਕਾਰਪਿਉ ਗੱਡੀ ਅਤੇ ਐਕਟਿਵਾ ਦੀ ਟੱਕਰ , ਐਕਟਿਵਾ ਚਾਲਕ ਦੀ ਮੌਤ

ਗੋਨਿਆਣਾ, 28 ਨਵੰਬਰ (ਲਛਮਣ ਦਾਸ ਗਰਗ)-ਬੀਤੇ ਦਿਨੀਂ ਗੋਨਿਆਣਾ-ਬਠਿੰਡਾ ਨੈਸ਼ਨਲ ਹਾਈਵੇ ’ਤੇ ਹੋਏ ਇਕ ਸੜਕ ਹਾਦਸੇ ਵਿਚ ਸਕਾਰਪਿਉ ਗੱਡੀ ਅਤੇ ਐਕਟਿਵਾ ਦਰਮਿਆਨ ਹੋਈ ਟੱਕਰ ਵਿਚ ਐਕਟਿਵਾ ਚਾਲਕ ਵਿਅਕਤੀ ਦੀ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਅਧਾਰਿਤ ਨਾਮਲੂਮ ਕਾਰ ਚਾਲਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਅਜੀਤ ਡੈਸਕ 29-11-2026
ਗੋਨਿਆਣਾ, 28 ਨਵੰਬਰ (ਲਛਮਣ ਦਾਸ ਗਰਗ)-ਬੀਤੇ ਦਿਨੀਂ ਗੋਨਿਆਣਾ-ਬਠਿੰਡਾ ਨੈਸ਼ਨਲ ਹਾਈਵੇ ’ਤੇ ਹੋਏ ਇਕ ਸੜਕ ਹਾਦਸੇ ਵਿਚ ਸਕਾਰਪਿਉ ਗੱਡੀ ਅਤੇ ਐਕਟਿਵਾ ਦਰਮਿਆਨ ਹੋਈ ਟੱਕਰ ਵਿਚ ਐਕਟਿਵਾ ਚਾਲਕ ਵਿਅਕਤੀ ਦੀ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਅਧਾਰਿਤ ਨਾਮਲੂਮ ਕਾਰ ਚਾਲਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਸੰਦੀਪ ਕੌਰ ਪਤਨੀ ਰਾਮ ਸਿੰਘ ਵਾਸੀ ਸਿਰੀਏਵਾਲਾ (ਬਠਿੰਡਾ) ਦੇ ਬਿਆਨਾਂ ਅਧਾਰਿਤ ਪੁਲਿਸ ਨੇ ਪੁਲਿਸ ਕੋਲ ਲਿਖਵਾਏ ਬਿਆਨ ਵਿਚ ਕਿਹਾ ਹੈ ਕਿ ਬੀਤੇ ਦਿਨੀਂ ਉਹ ਅਤੇ ਉਸ ਦਾ ਪਤੀ ਰਾਮ ਸਿੰਘ ਐਕਟਿਵਾ ’ਤੇ ਪਿੰਡ ਭੋਖੜਾ ਕੋਲ ਜਾ ਰਹੇ ਸੀ ਕਿ ਇਕ ਨਾਮਲੂਮ ਵਿਅਕਤੀ ਨੇ ਸਕਾਰਪਿਉ ਗੱਡੀ ਨੰਬਰ ਪੀ. ਬੀ.-39 ਐਲ-6871 ਉਨ੍ਹਾਂ ਦੀ ਐਕਟਿਵਾ ਵਿਚ ਮਾਰੀ, ਜਿਸ ਤੋਂ ਬਾਅਦ ਸਕਾਰਪੀਓ ਚਾਲਕ ਸਮੇਤ ਗੱਡੀ ਮੌਕੇ ਤੋਂ ਫ਼ਰਾਰ ਹੋ ਗਿਆ। ਉਕਤ ਹਾਦਸੇ ਦੌਰਾਨ ਉਸ ਦਾ ਪਤੀ ਜ਼ਖਮੀ ਹੋ ਗਿਆ ਸੀ, ਨੂੰ ਇਲਾਜ ਲਈ ਬਠਿੰਡਾ ਵਿਖੇ ਲਿਆਂਦਾ ਗਿਆ ਜਿੱਥੇ ਉਸ ਦੇ ਪਤੀ ਰਾਮ ਸਿੰਘ ਦੀ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਅਧਾਰਿਤ ਸਕਾਰਪੀਓ ਗੱਡੀ ਦੇ ਨਾਮਾਲੂਮ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਹਾਕੀ ਇੰਡੀਆ ਦੀਆਂ ਚੋਣਾਂ 5 ਦਸੰਬਰ ਨੂੰ ਸੁਪਰੀਮ ਕੋਰਟ ਨੇ ਓਡੀਸ਼ਾ ਹਾਈ ਕੋਰਟ ਦੇ ਹੁਕਮ ਕੀਤੇ ਰੱਦ ਅਗਲੀ ਖ਼ਬਰ ਪੁਲਿਸ ’ਤੇ ਤੰਗ ਪ੍ਰੇਸ਼ਾਨ ਕਰਨ ਦੇ ਕਥਿਤ ਦੋਸ਼ ਲਾਉਣ ਸੰਬੰਧੀ ਨੌਜਵਾਨ ਦੀ ਵਾਇਰਲ ਵੀਡੀਓ ਨੇ ਮਚਾਇਆ ਹੜਕੰਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।