29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਕਾਂਗਰਸ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣਾ ਸਮੇਂ ਦੀ ਲੋੜ- ਕੁਲਵੰਤ ਮਲੂਕਾ

ਭਗਤਾ ਭਾਈਕਾ, 28 ਨਵੰਬਰ (ਸੁਖਪਾਲ ਸਿੰਘ ਸੋਨੀ)- ਵਿਧਾਨ ਸਭਾ ਹਲਕਾ ਬਾਘਾਪੁਰਾਣਾ ਤੋਂ ਕਾਂਗਰਸ ਦੇ ਸਰਗਰਮ ਆਗੂ ਕੁਲਵੰਤ ਸਿੰਘ ਮਲੂਕਾ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਮੌਕੇ ਦੋਵਾਂ ਆਗੂਆਂ ਵਿਚਕਾਰ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ, ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਅਤੇ ਹਲਕਾ ਪੱਧਰ ’ਤੇ ਕਾਂਗਰਸ ਦੀ ਮਜ਼ਬੂਤੀ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 29-11-2026
ਭਗਤਾ ਭਾਈਕਾ, 28 ਨਵੰਬਰ (ਸੁਖਪਾਲ ਸਿੰਘ ਸੋਨੀ)- ਵਿਧਾਨ ਸਭਾ ਹਲਕਾ ਬਾਘਾਪੁਰਾਣਾ ਤੋਂ ਕਾਂਗਰਸ ਦੇ ਸਰਗਰਮ ਆਗੂ ਕੁਲਵੰਤ ਸਿੰਘ ਮਲੂਕਾ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਮੌਕੇ ਦੋਵਾਂ ਆਗੂਆਂ ਵਿਚਕਾਰ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ, ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਅਤੇ ਹਲਕਾ ਪੱਧਰ ’ਤੇ ਕਾਂਗਰਸ ਦੀ ਮਜ਼ਬੂਤੀ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਹਲਕਾ ਬਾਘਾਪੁਰਾਣਾ ਤੋਂ ਕਾਂਗਰਸ ਪਾਰਟੀ ਦੇ ਸਰਗਰਮ ਆਗੂ ਕੁਲਵੰਤ ਸਿੰਘ ਮਲੂਕਾ ਨੇ ਕਿਹਾ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਪਾਰਟੀ ਦੇ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਹੁਣੇ ਤੋਂ ਹੀ ਆਪੋ-ਆਪਣੇ ਮੋਰਚੇ ਸੰਭਾਲ ਲੈਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ, ਵਿਚਾਰਧਾਰਾ ਅਤੇ ਲੋਕਾਂ ਦੇ ਹਿੱਤਾਂ ਲਈ ਕੀਤੇ ਕੰਮਾਂ ਨੂੰ ਪਿੰਡ-ਪਿੰਡ ਅਤੇ ਘਰ-ਘਰ ਪਹੁੰਚਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਜੁੜੇ ਬੁਨਿਆਦੀ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਆਵਾਜ਼ ਬੁਲੰਦ ਕਰਨਾ ਹਰ ਕਾਂਗਰਸੀ ਵਰਕਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਆਪਸੀ ਏਕਤਾ, ਅਨੁਸ਼ਾਸਨ ਅਤੇ ਜਥੇਬੰਦਕ ਤਾਲਮੇਲ ਬੇਹੱਦ ਜ਼ਰੂਰੀ ਹਨ। ਕੁਲਵੰਤ ਸਿੰਘ ਮਲੂਕਾ ਨੇ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਦੀ ਅਗਵਾਈ ਹੇਠ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਅਤੇ ਜ਼ਮੀਨੀ ਪੱਧਰ ’ਤੇ ਵਰਕਰਾਂ ਨੂੰ ਲਾਮਬੰਦ ਕਰਨ ਦੀ ਲੋੜ ਹੈ। ਉਨ੍ਹਾਂ ਸਮੂਹ ਕਾਂਗਰਸੀ ਵਰਕਰਾਂ ਨੂੰ 2027 ਦੀਆਂ ਚੋਣਾਂ ਦੀਆਂ ਤਿਆਰੀਆਂ ਲਈ ਪੂਰੀ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਜੀਵਨ ਸਿੰਘ ਵਾਲੇ ਦੇ ਸੇਵਾ ਮੁਕਤ ਫ਼ੌਜੀ ਕੁਲਦੀਪ ਸਿੰਘ ਨੇ ਦੌੜਾਂ ’ਚ ਜਿੱਤੇ ਕਈ ਤਗਮੇ ਅਗਲੀ ਖ਼ਬਰ ‘ਆਪ’ ਦੇ ਪੁਰਾਣੇ ਕਾਡਰ ਵਿਚ ਸੰਨ੍ਹ ਲਾਉਣ ’ਚ ਸਫਲ ਰਿਹਾ ਐਡਵੋਕੇਟ ਲੇਖਪ੍ਰੀਤ ਸਿੰਘ ਵਿੱਕੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।