29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

7 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ

ਸੰਗਤ ਮੰਡੀ, 28 ਨਵੰਬਰ (ਸੁਖਤੇਜ ਧਾਲੀਵਾਲ)- ਥਾਣਾ ਸੰਗਤ ਦੀ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪਿੰਡ ਪਥਰਾਲਾ ਨੇੜਿਓਂ ਇਕ ਨੌਜਵਾਨ ਨੂੰ 07 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਕੀ ਪਥਰਾਲਾ ਦੇ ਇੰਚਾਰਜ ਧਰਮਵੀਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਮਾੜੇ ਅਨਸਰਾਂ ਦੀ ਭਾਲ ਵਿਚ ਇਲਾਕੇ ਅੰਦਰ ਗਸ਼ਤ ਕਰ ਰਹੇ ਸਨ।

ਅਜੀਤ ਡੈਸਕ 29-11-2026
ਸੰਗਤ ਮੰਡੀ, 28 ਨਵੰਬਰ (ਸੁਖਤੇਜ ਧਾਲੀਵਾਲ)- ਥਾਣਾ ਸੰਗਤ ਦੀ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪਿੰਡ ਪਥਰਾਲਾ ਨੇੜਿਓਂ ਇਕ ਨੌਜਵਾਨ ਨੂੰ 07 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਕੀ ਪਥਰਾਲਾ ਦੇ ਇੰਚਾਰਜ ਧਰਮਵੀਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਮਾੜੇ ਅਨਸਰਾਂ ਦੀ ਭਾਲ ਵਿਚ ਇਲਾਕੇ ਅੰਦਰ ਗਸ਼ਤ ਕਰ ਰਹੇ ਸਨ। ਇਸ ਦੌਰਾਨ ਜਦੋਂ ਪੁਲਿਸ ਪਾਰਟੀ ਪਿੰਡ ਪਥਰਾਲਾ ਨੇੜੇ ਪੁੱਜੀ ਤਾਂ ਇਕ ਨੌਜਵਾਨ ਸ਼ੱਕੀ ਹਾਲਤ ਵਿਚ ਬੈਠਾ ਦਿਖਾਈ ਦਿੱਤਾ। ਪੁਲਿਸ ਪਾਰਟੀ ਵਲੋਂ ਸ਼ੱਕ ਦੇ ਆਧਾਰ ‘ਤੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 07 ਗ੍ਰਾਮ ਹੈਰੋਇਨ ਬਰਾਮਦ ਹੋਈ।ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਨੌਜਵਾਨ ਦੀ ਪਹਿਚਾਣ ਗੁਰਪ੍ਰੀਤ ਸਿੰਘ ਵਾਸੀ ਪਿੰਡ ਪਥਰਾਲਾ ਵਜੋਂ ਹੋਈ ਹੈ। ਪੁਲਿਸ ਵਲੋਂ ਮੁਲਜ਼ਮ ਖ਼ਿਲਾਫ਼ ਥਾਣਾ ਸੰਗਤ ਵਿਖੇ ਐੱਨ.ਡੀ.ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਅਕਾਲ ਯੂਨੀਵਰਸਿਟੀ ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੰਧ ਪੱਤ੍ਰਿਕਾ ‘ਆਗਾਜ਼’ ਦਾ 25ਵਾਂ ਅੰਕ ਜਾਰ... ਅਗਲੀ ਖ਼ਬਰ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਫਾਰਮ ਭਰਨ ਵਾਲੀ ਸਖੀ ਟੀਮ ਦਾ ਗੋਪਾਲ ਸਿੰਘ ਕੋਟਫੱਤਾ ਵਲੋਂ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।