29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਅਕਾਲ ਯੂਨੀਵਰਸਿਟੀ ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੰਧ ਪੱਤ੍ਰਿਕਾ ‘ਆਗਾਜ਼’ ਦਾ 25ਵਾਂ ਅੰਕ ਜਾਰੀ

ਤਲਵੰਡੀ ਸਾਬੋ, 28 ਨਵੰਬਰ (ਰਣਜੀਤ ਸਿੰਘ ਰਾਜੂ)- ਅਕਾਲ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਪੰਜਾਬੀ ਵਿਭਾਗ ਅਧੀਨ ਕਾਰਜਸ਼ੀਲ ‘ਸਾਹਿਤ ਸਿਰਜਣਕਾਰੀ ਕਲੱਬ’ ਅਤੇ ‘ਪੰਜਾਬੀ ਸਾਹਿਤ ਸਭਾ’ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੰਧ ਪੱਤ੍ਰਿਕਾ ‘ਆਗ਼ਾਜ਼’ ਦਾ 25ਵਾਂ ਅੰਕ ਪ੍ਰਕਾਸ਼ਿਤ ਕੀਤਾ ਗਿਆ। ਵਿਭਾਗ ਦੇ ਅਧਿਆਪਕਾਂ ਦੀ ਅਗਵਾਈ ਹੇਠ ਤਿਆਰ ਕੀਤੇ ਗਏ ਇਸ ਅੰਕ ਸਬੰਧੀ ਜਾਣਕਾਰੀ ਦਿੰਦਿਆਂ ਅਧਿਆਪਕ ਸੰਪਾਦਕ ਡਾ.

ਅਜੀਤ ਡੈਸਕ 29-11-2026
ਤਲਵੰਡੀ ਸਾਬੋ, 28 ਨਵੰਬਰ (ਰਣਜੀਤ ਸਿੰਘ ਰਾਜੂ)- ਅਕਾਲ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਪੰਜਾਬੀ ਵਿਭਾਗ ਅਧੀਨ ਕਾਰਜਸ਼ੀਲ ‘ਸਾਹਿਤ ਸਿਰਜਣਕਾਰੀ ਕਲੱਬ’ ਅਤੇ ‘ਪੰਜਾਬੀ ਸਾਹਿਤ ਸਭਾ’ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੰਧ ਪੱਤ੍ਰਿਕਾ ‘ਆਗ਼ਾਜ਼’ ਦਾ 25ਵਾਂ ਅੰਕ ਪ੍ਰਕਾਸ਼ਿਤ ਕੀਤਾ ਗਿਆ।ਵਿਭਾਗ ਦੇ ਅਧਿਆਪਕਾਂ ਦੀ ਅਗਵਾਈ ਹੇਠ ਤਿਆਰ ਕੀਤੇ ਗਏ ਇਸ ਅੰਕ ਸਬੰਧੀ ਜਾਣਕਾਰੀ ਦਿੰਦਿਆਂ ਅਧਿਆਪਕ ਸੰਪਾਦਕ ਡਾ. ਅਮਨਦੀਪ ਕੌਰ ਨੇ ਦੱਸਿਆ ਕਿ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਵਲੋਂ ਵੱਡੀ ਗਿਣਤੀ ਵਿਚ ਰਚਨਾਵਾਂ ਭੇ ਜੀਆਂ ਗਈਆਂ ਸਨ, ਜਿਨ੍ਹਾਂ ਵਿਚੋਂ 8 ਚੋਣਵੀਆਂ ਮਿਆਰੀ ਰਚਨਾਵਾਂ ਨੂੰ ਇਸ ਅੰਕ ਦਾ ਸ਼ਿੰਗਾਰ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਅੰਕ ਵਿਚ ਉੱਭਰਦੇ ਵਿਦਿਆਰਥੀ ਲੇਖਕਾਂ ਨੇ ਗੁਰੂ ਨਾਨਕ ਦੇਵ ਜੀ ਦੀ ਮਹਾਨ ਸ਼ਖ਼ਸੀਅਤ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹਿਮਾ,ਕੁਦਰਤ,ਸਿੱਖ ਫ਼ਲਸਫ਼ਾ,ਮਾਨਸਿਕ ਤਣਾਅ ਦੇ ਵੱਖ-ਵੱਖ ਪਹਿਲੂਆਂ ਅਤੇ ਪੰਜਾਬ ਦੀਆਂ ਮੌਜੂਦਾ ਸਮੱਸਿਆਵਾਂ ਵਰਗੇ ਸੰਵੇਦਨਸ਼ੀਲ ਵਿਸ਼ਿਆਂ ਨੂੰ ਬੜੀ ਖ਼ੂਬਸੂਰਤੀ ਨਾਲ ਛੋਹਿਆ ਹੈ। ਅੰਕ ਵਿਚ ਜਸਵੰਤ ਜ਼ਫ਼ਰ ਅਤੇ ਸੁਖਵਿੰਦਰ ਅੰਮ੍ਰਿਤ ਦੀਆਂ ਦੋ ਮਹਿਮਾਨ ਰਚਨਾਵਾਂ ਵੀ ਸ਼ਾਮਿਲ ਕੀਤੀਆਂ ਗਈਆਂ। ਪੱਤ੍ਰਿਕਾ ਦੇ ਇਸ ਅੰਕ ਵਿਚ ਕਵਿਤਾਵਾਂ ਅਤੇ ਇੱਕ ਮਿੰਨੀ ਕਹਾਣੀ ਨੂੰ ਵੀ ਮੁੱਖ ਰੂਪ ਚ ਸ਼ਾਮਿਲ ਕੀਤੀ ਗਿਐ। ਇਸ ਪੂਰੇ ਅੰਕ ਨੂੰ ਬੜੇ ਹੀ ਸੁਹਜਾਤਮਿਕ ਢੰਗ ਨਾਲ ਸਜਾਉਣ ਅਤੇ ਪ੍ਰਕਾਸ਼ਿਤ ਕਰਨ ਦੀ ਜ਼ਿੰਮੇਵਾਰੀ ਐੱਮ.ਏ. ਭਾਗ ਪਹਿਲਾ ਦੇ ਵਿਦਿਆਰਥੀਆਂ ਵੱਲੋਂ ਬਾਖ਼ੂਬੀ ਨਿਭਾਈ ਗਈ। ਇਸ ਮੌਕੇ ਵਿਭਾਗ ਮੁਖੀ ਡਾ. ਗੁਰਜੀਤ ਸਿੰਘ ਨੇ ਵਿਦਿਆਰਥੀਆਂ ਦੀਆਂ ਰਚਨਾਵਾਂ ਨੂੰ ਪੜ੍ਹ ਕੇ ਉਨ੍ਹਾਂ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੀਆਂ ਸਾਹਿਤਕ ਗਤੀਵਿਧੀਆਂ ਵਿਦਿਆਰਥੀਆਂ ਅੰਦਰ ਛੁਪੀ ਪ੍ਰਤਿਭਾ ਨੂੰ ਨਿਖਾਰਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਜ਼ਿਕਰਯੋਗ ਹੈ ਕਿ ਪੰਜਾਬੀ ਵਿਭਾਗ ਵਲੋਂ ਵਿਦਿਆਰਥੀਆਂ ਵਿਚ ਸਾਹਿਤਕ ਚੇਟਕ ਪੈਦਾ ਕਰਨ ਲਈ ਸਮੇਂ-ਸਮੇਂ ‘ਤੇ ਸੈਮੀਨਾਰ, ਵਿਸ਼ੇਸ਼ ਭਾਸ਼ਣ, ਵਰਕਸ਼ਾਪਾਂ, ਕਵਿਤਾ ਉਚਾਰਣ ਅਤੇ ਲੇਖ ਲੇਖਣ ਮੁਕਾਬਲੇ ਕਰਵਾਏ ਜਾਂਦੇ ਹਨ।
ਪਿਛਲੀ ਖ਼ਬਰ ਪੀ.ਸੀ.ਆਰ. ਟੀਮ ਨੇ ਚੋਰੀ ਹੋਈ ਐਕਟਿਵਾ ਅੱਧੇ ਘੰਟੇ ਵਿਚ ਲੱਭ ਕੇ ਮਾਲਕ ਹਵਾਲੇ ਕੀਤੀ ਅਗਲੀ ਖ਼ਬਰ 7 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।