28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਸੱਤਪਲ ਸਿੰਘ ਸਿਵੀਆਂ ਵਲੋਂ ਚੱਕ ਬਖ਼ਤੂ ਵਿਖੇ ਨੌਜਵਾਨਾਂ ਦੀ ਲਾਮਬੰਦੀ

ਭੁੱਚੋ ਮੰਡੀ, 28 ਨਵੰਬਰ (ਪਰਵਿੰਦਰ ਸਿੰਘ ਜੌੜਾ)- ਵਿਧਾਨ ਸਭਾ ਹਲਕਾ ਭੁੱਚੋ ਦੇ ਪਿੰਡ ਚੱਕ ਬਖ਼ਤੂ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਹੱਕ ਵਿਚ ਨੌਜਵਾਨਾਂ ਵਲੋਂ ਸ਼ਮਿੰਦਰ ਸਿੰਘ, ਸੁਖਮੰਦਰ ਸਿੰਘ, ਸੁਖਪ੍ਰੀਤ ਸਿੰਘ, ਸਰਬਜੀਤ ਸਿੰਘ, ਅਮਨਦੀਪ ਸਿੰਘ ਅਤੇ ਹਰਵਿੰਦਰ ਸਿੰਘ ਦੀ ਅਗਵਾਈ ਵਿਚ ਭਰਵੀਂ ਇਕੱਤਰਤਾ ਕੀਤੀ ਗਈ, ਵਿਚ ਵਿਸ਼ੇਸ਼ ਤੌਰ ‘ਤੇ ਪੁੱਜੇ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਭੁੱਚੋ ਤੋਂ ਉਮੀਦਵਾਰੀ ਦੇ ਦਾਅਵੇਦਾਰ ਪੱਤਰਕਾਰ ਸੱਤਪਾਲ ਸਿੰਘ ਸਿਵੀਆਂ ਵਲੋਂ ਪਾਰਟੀ ਦੀ ਵਿਚਾਰਧਾਰਾ ਅਤੇ ਪੰਜਾਬ ਦੇ ਮੌਜੂਦਾ ਹਾਲਾਤਾਂ ਸਬੰਧੀ ਨੌਜਵਾਨਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਸੰਬੋਧਨ ਕਰਦਿਆਂ ਸੱਤਪਾਲ ਸਿੰਘ ਸਿਵੀਆਂ ਨੇ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਦੇ ਵਧ ਰਹੇ ਪ੍ਰਕੋਪ ਤੋਂ ਬਚਾਉਣਾ ਵੱਡੀ ਸਮਾਜਿਕ ਚੁਣੌਤੀ ਹੈ।

ਅਜੀਤ ਡੈਸਕ 29-11-2026
ਭੁੱਚੋ ਮੰਡੀ, 28 ਨਵੰਬਰ (ਪਰਵਿੰਦਰ ਸਿੰਘ ਜੌੜਾ)- ਵਿਧਾਨ ਸਭਾ ਹਲਕਾ ਭੁੱਚੋ ਦੇ ਪਿੰਡ ਚੱਕ ਬਖ਼ਤੂ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਹੱਕ ਵਿਚ ਨੌਜਵਾਨਾਂ ਵਲੋਂ ਸ਼ਮਿੰਦਰ ਸਿੰਘ, ਸੁਖਮੰਦਰ ਸਿੰਘ, ਸੁਖਪ੍ਰੀਤ ਸਿੰਘ, ਸਰਬਜੀਤ ਸਿੰਘ, ਅਮਨਦੀਪ ਸਿੰਘ ਅਤੇ ਹਰਵਿੰਦਰ ਸਿੰਘ ਦੀ ਅਗਵਾਈ ਵਿਚ ਭਰਵੀਂ ਇਕੱਤਰਤਾ ਕੀਤੀ ਗਈ, ਵਿਚ ਵਿਸ਼ੇਸ਼ ਤੌਰ ‘ਤੇ ਪੁੱਜੇ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਭੁੱਚੋ ਤੋਂ ਉਮੀਦਵਾਰੀ ਦੇ ਦਾਅਵੇਦਾਰ ਪੱਤਰਕਾਰ ਸੱਤਪਾਲ ਸਿੰਘ ਸਿਵੀਆਂ ਵਲੋਂ ਪਾਰਟੀ ਦੀ ਵਿਚਾਰਧਾਰਾ ਅਤੇ ਪੰਜਾਬ ਦੇ ਮੌਜੂਦਾ ਹਾਲਾਤਾਂ ਸਬੰਧੀ ਨੌਜਵਾਨਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਸੰਬੋਧਨ ਕਰਦਿਆਂ ਸੱਤਪਾਲ ਸਿੰਘ ਸਿਵੀਆਂ ਨੇ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਦੇ ਵਧ ਰਹੇ ਪ੍ਰਕੋਪ ਤੋਂ ਬਚਾਉਣਾ ਵੱਡੀ ਸਮਾਜਿਕ ਚੁਣੌਤੀ ਹੈ। ਨਸ਼ਿਆਂ ਕਾਰਨ ਅਨੇਕਾਂ ਘਰਾਂ ਦੇ ਚਿਰਾਗ਼ ਬੁਝ ਰਹੇ ਹਨ ਅਤੇ ਮਾਪਿਆਂ ਦੇ ਸੁਪਨੇ ਟੁੱਟ ਰਹੇ ਹਨ, ਨੂੰ ਠੱਲ੍ਹ ਪਾਉਣ ਲਈ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੀ ਵਾਗਡੋਰ ਅਕਾਲੀ ਦਲ ਵਾਰਿਸ ਪੰਜਾਬ ਦੇ ਅਤੇ ਪਾਰਟੀ ਮੁਖੀ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਹੱਥ ਸੌਂਪਣ ਦੀ ਅਹਿਮ ਲੋੜ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਕਿਸੇ ਵੀ ਸਮਾਜ ਦੀ ਅਸਲ ਤਾਕਤ ਅਤੇ ਭਵਿੱਖ ਹੁੰਦੇ ਹਨ। ਜੇਕਰ ਨੌਜਵਾਨ ਵਰਗ ਨਸ਼ਿਆਂ ਤੋਂ ਦੂਰ ਰਹਿ ਕੇ ਸਿੱਖਿਆ, ਖੇਡਾਂ, ਰੁਜ਼ਗਾਰ ਅਤੇ ਸਮਾਜ ਸੇਵਾ ਨਾਲ ਜੁੜੇਗਾ ਤਾਂ ਪੰਜਾਬ ਨੂੰ ਮੁੜ ਤਰੱਕੀ ਦੇ ਰਾਹ ਮੋੜਿਆ ਜਾ ਸਕਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਸੋਚ, ਪੰਜਾਬ ਅਤੇ ਪੰਥ ਦੇ ਮੁੱਦਿਆਂ ਪ੍ਰਤੀ ਜਾਗਰੂਕਤਾ ਅਤੇ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਸਮਾਜਿਕ ਜ਼ਿੰਮੇਵਾਰੀਆਂ ਨੂੰ ਸਮਝਦਿਆਂ ਯੋਗਦਾਨ ਪਾਉਣਾ ਚਾਹੀਦਾ ਹੈ।
ਪਿਛਲੀ ਖ਼ਬਰ ਨੌਜਵਾਨ ਆਗੂ ਗਗਨ ਸਿੰਧੂ ਪਿੰਡ ਭਗਤਾ ਭਾਈ (ਹਲਕਾ ਰਾਮਪੁਰਾ ਫੂਲ) ਨੇ ਸ਼੍ਰੋਮਣੀ ਅਕਾਲੀ ਦਲ ਵਾਰਸ ਪੰਜਾਬ ਨੂੰ ਅਲਵਿਦਾ ਆਖ... ਅਗਲੀ ਖ਼ਬਰ ਐੱਨ.ਡੀ.ਏ. ’ਚ ਸ਼ਮੂਲੀਅਤ ਸਹੀ ਸਮੇਂ ਲਿਆ ਸਹੀ ਫ਼ੈਸਲਾ-ਅਕਾਲੀ ਦਲ ਅਮਰੀਕਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।